Punjab Weather: ਪੰਜਾਬ ਤੇ ਚੰਡੀਗੜ੍ਹ ’ਚ 3 ਅਗਸਤ ਤੱਕ ਭਾਰੀ ਮੀਂਹ ਦਾ ਅਲਰਟ, ਅੱਜ 4 ਜ਼ਿਲ੍ਹਿਆਂ ’ਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਚਿਤਾਵਨੀ

ਅੱਜ 4 ਜ਼ਿਲ੍ਹਿਆਂ ’ਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਚਿਤਾਵਨੀ

Khushdeep Singh Picture
Published On

ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਤੇ ਚੰਡੀਗੜ੍ਹ ’ਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋਣ ਜਾ ਰਿਹਾ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ 31 ਜੁਲਾਈ ਤੋਂ 3 ਅਗਸਤ ਤੱਕ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਅੱਜ 31 ਜੁਲਾਈ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਤੇ ਹੁਸ਼ਿਆਰਪੁਰ ’ਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਤਰਨਤਾਰਨ, ਨਵਾਂਸ਼ਹਿਰ (ਸ਼ਹੀਦ ਭਗਤ ਸਿੰਘ ਨਗਰ), ਕਪੂਰਥਲਾ, ਜਲੰਧਰ, ਰੂਪਨਗਰ ਤੇ ਐਸਏਐਸ ਨਗਰ (ਮੋਹਾਲੀ) ’ਚ ਵੀ ਮੀਂਹ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਅਨੁਸਾਰ ਪੰਜਾਬ ਦੇ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ ’ਚ 0.3 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਤੋਂ ਬਾਅਦ ਸੂਬੇ ਦਾ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ। ਫਰੀਦਕੋਟ ’ਚ ਸਭ ਤੋਂ ਵੱਧ 37.8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

Read Also : Kangra Valley Railway: ਕਾਂਗੜਾ ਘਾਟੀ ਨੈਰੋਗੇਜ ਰੇਲ ਸੇਵਾ ਮੁੜ 10 ਦਿਨਾਂ ਬਾਅਦ ਬਹਾਲ

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਸੁਰਿੰਦਰ ਪਾਲ ਮੁਤਾਬਕ ਮੱਧ ਪ੍ਰਦੇਸ਼ ਤੇ ਵਿਦਰਭ ਉੱਪਰ ਬਣੀ ਪੱਛਮੀ ਗੜਬੜੀ ਇਸ ਸਮੇਂ ਮਹਾਰਾਸ਼ਟਰ, ਗੁਜਰਾਤ ਤੇ ਰਾਜਸਥਾਨ ’ਚ ਮੀਂਹ ਲਿਆ ਰਹੀ ਹੈ। ਇਸ ਦੇ ਪ੍ਰਭਾਵ ਕਾਰਨ ਮਾਨਸੂਨ ਟਰਫ ਇਸ ਸਮੇਂ ਪੰਜਾਬ ਤੋਂ ਦੱਖਣ ਵੱਲ ਬਣੀ ਹੋਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਉੱਪਰ ਸਰਗਰਮ ਪੱਛਮੀ ਵਿਗਾੜ (ਵੈਸਟਰਨ ਡਿਸਟਰਬੈਂਸ) ਹੁਣ ਉੱਤਰੀ ਹਰਿਆਣਾ ਵੱਲ ਖਿਸਕ ਗਿਆ ਹੈ। ਇਸ ਕਾਰਨ ਅਗਲੇ 24 ਘੰਟਿਆਂ ਦੌਰਾਨ ਪੰਜਾਬ ਤੇ ਚੰਡੀਗੜ੍ਹ ’ਚ ਬਹੁਤ ਤੇਜ਼ ਮੀਂਹ ਪੈਣ ਦੀ ਸੰਭਾਵਨਾ ਘੱਟ ਹੈ। 31 ਜੁਲਾਈ ਨੂੰ ਪੰਜਾਬ ਤੇ ਚੰਡੀਗੜ੍ਹ ਦੇ ਜ਼ਿਆਦਾਤਰ ਹਿੱਸਿਆਂ ’ਚ ਰੁਕ-ਰੁਕ ਕੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਦੌਰਾਨ ਕਈ ਥਾਵਾਂ ’ਤੇ ਗਰਜ-ਚਮਕ ਵੀ ਵੇਖਣ ਨੂੰ ਮਿਲ ਸਕਦੀ ਹੈ। ਸੂਬੇ ਦੇ ਸਰਹੱਦੀ ਤੇ ਉੱਤਰੀ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਤੇ ਹੁਸ਼ਿਆਰਪੁਰ ’ਚ ਕੁਝ ਥਾਵਾਂ ’ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਮੋਹਾਲੀ, ਰੂਪਨਗਰ, ਜਲੰਧਰ, ਕਪੂਰਥਲਾ, ਤਰਨਤਾਰਨ ਤੇ ਨਵਾਂਸ਼ਹਿਰ ’ਚ ਵੀ ਕੁਝ ਥਾਵਾਂ ’ਤੇ ਭਾਰੀ ਮੀਂਹ ਪੈ ਸਕਦਾ ਹੈ। Punjab Weather

About The Author

Related Posts