Petrol Diesel Price: ਈਰਾਨ–ਇਜ਼ਰਾਈਲ ਜੰਗ ਦਾ ਅਸਰ- ਕੋਟਕਪੂਰਾ ’ਚ ਪੈਟਰੋਲ ਪੰਪਾਂ ’ਤੇ ਵਾਹਨਾਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ

Sach Kahoon Punjabi Desk Picture
Published On

ਕਿਸਾਨ ਡਰਮਾਂ ਵਿੱਚ ਡੀਜ਼ਲ ਭਰਵਾ ਕੇ ਕਰ ਰਹੇ ਸਟੋਰ

Petrol Diesel Price: ਕੋਟਕਪੂਰਾ (ਅਜੈ ਮਨਚੰਦਾ)। ਈਰਾਨ ਅਤੇ ਇਜ਼ਰਾਈਲ ਵਿਚਾਲੇ ਚੱਲ ਰਹੇ ਤਣਾਅ ਦੀਆਂ ਖ਼ਬਰਾਂ ਤੋਂ ਬਾਅਦ ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਸ਼ਹਿਰ ਵਿੱਚ ਪੈਟਰੋਲ ਪੰਪਾਂ ’ਤੇ ਲੋਕਾਂ ਦੀ ਭੀੜ ਉਮੜ ਪਈ। ਸ਼ਹਿਰ ਦੇ ਕਈ ਪੈਟਰੋਲ ਪੰਪਾਂ ’ਤੇ ਪੈਟਰੋਲ ਅਤੇ ਡੀਜ਼ਲ ਲੈਣ ਲਈ ਲੰਬੀਆਂ ਕਤਾਰਾਂ ਦੇਖਣ ਨੂੰ ਮਿਲੀਆਂ। ਖ਼ਾਸ ਕਰਕੇ ਕਿਸਾਨ ਟ੍ਰੈਕਟਰ-ਟਰਾਲੀਆਂ ਵਿੱਚ ਡਰਮ ਅਤੇ ਕੈਨ ਲੈ ਕੇ ਪਹੁੰਚੇ ਅਤੇ ਵੱਡੀ ਮਾਤਰਾ ਵਿੱਚ ਡੀਜ਼ਲ ਭਰਵਾ ਕੇ ਸਟੋਰ ਕਰਦੇ ਨਜ਼ਰ ਆਏ। ਦਰਅਸਲ ਕਣਕ ਦੀ ਕਟਾਈ ਦਾ ਸੀਜ਼ਨ ਕਰੀਬ ਇੱਕ ਮਹੀਨੇ ਬਾਅਦ ਸ਼ੁਰੂ ਹੋਣਾ ਹੈ। ਅਜਿਹੇ ਵਿੱਚ ਕਿਸਾਨਾਂ ਨੂੰ ਡਰ ਹੈ ਕਿ ਜੇ ਅੰਤਰਰਾਸ਼ਟਰੀ ਹਾਲਾਤ ਖਰਾਬ ਹੋ ਗਏ ਤਾਂ ਤੇਲ ਦੀ ਸਪਲਾਈ ਪ੍ਰਭਾਵਿਤ ਹੋ ਸਕਦੀ ਹੈ। ਇਸੇ ਚਿੰਤਾ ਕਰਕੇ ਕਿਸਾਨ ਹੁਣੇ ਤੋਂ ਹੀ ਡੀਜ਼ਲ ਇਕੱਠਾ ਕਰਨ ਵਿੱਚ ਜੁਟੇ ਹੋਏ ਹਨ ਤਾਂ ਜੋ ਕਟਾਈ ਦੇ ਸਮੇਂ ਉਨ੍ਹਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਾ ਆਵੇ।

ਇਹ ਵੀ ਪੜ੍ਹੋ: ਖੁਸ਼ਖਬਰੀ: Punjab ਦੇ ਇਨ੍ਹਾਂ ਪਿੰਡਾਂ ਦੀ ਬਦਲ ਜਾਵੇਗੀ ਤਸਵੀਰ, ਵਧਣਗੇ ਜ਼ਮੀਨਾਂ ਦੇ ਭਾਅ

ਪੈਟਰੋਲ ਪੰਪਾਂ ’ਤੇ ਪਹੁੰਚੇ ਕਿਸਾਨਾਂ ਦਾ ਕਹਿਣਾ ਹੈ ਕਿ ਜੰਗ ਦੀਆਂ ਖ਼ਬਰਾਂ ਕਰਕੇ ਤੇਲ ਦੀ ਕੀਮਤ ਵੱਧਣ ਅਤੇ ਕਮੀ ਹੋਣ ਦੀਆਂ ਗੱਲਾਂ ਚੱਲ ਰਹੀਆਂ ਹਨ। ਇਸੇ ਕਾਰਨ ਉਹ ਸਾਵਧਾਨੀ ਵਜੋਂ ਡੀਜ਼ਲ ਸਟੋਰ ਕਰ ਰਹੇ ਹਨ। ਕਿਸਾਨਾਂ ਨੇ ਦੱਸਿਆ ਕਿ ਕਟਾਈ ਦੌਰਾਨ ਟ੍ਰੈਕਟਰ, ਕੰਬਾਈਨ ਅਤੇ ਹੋਰ ਖੇਤੀਬਾੜੀ ਮਸ਼ੀਨਾਂ ਲਈ ਵੱਡੀ ਮਾਤਰਾ ਵਿੱਚ ਡੀਜ਼ਲ ਦੀ ਲੋੜ ਪੈਂਦੀ ਹੈ, ਇਸ ਲਈ ਉਹ ਪਹਿਲਾਂ ਤੋਂ ਹੀ ਤਿਆਰੀ ਕਰ ਰਹੇ ਹਨ। ਇਸ ਮਾਮਲੇ ’ਤੇ ਭਾਜਪਾ ਆਗੂ ਪ੍ਰਦੀਪ ਸ਼ਰਮਾ ਨੇ ਲੋਕਾਂ ਨੂੰ ਅਫਵਾਹਾਂ ਤੋਂ ਬਚਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਤੇਲ ਦੀ ਕੋਈ ਕਮੀ ਨਹੀਂ ਹੈ ਅਤੇ ਕੇਂਦਰ ਸਰਕਾਰ ਪਹਿਲਾਂ ਹੀ ਸਪੱਸ਼ਟ ਕਰ ਚੁੱਕੀ ਹੈ ਕਿ ਅੰਤਰਰਾਸ਼ਟਰੀ ਹਾਲਾਤਾਂ ਦੇ ਬਾਵਜ਼ੂਦ ਭਾਰਤ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ’ਤੇ ਕੋਈ ਅਸਰ ਨਹੀਂ ਪੈਣ ਦਿੱਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਘਬਰਾਹਟ ਵਿੱਚ ਤੇਲ ਇਕੱਠਾ ਕਰਨ ਦੀ ਬਜਾਏ ਆਮ ਤਰੀਕੇ ਨਾਲ ਹੀ ਖਰੀਦ ਕਰਨ ਦੀ ਅਪੀਲ ਕੀਤੀ। Petrol Diesel Price

About The Author

Related Posts