Dharamkot Crime News: ਧਰਮਕੋਟ ’ਚ ਭੱਠਾ ਮਜ਼ਦੂਰ ਦੀਆਂ ਅੱਖਾਂ ’ਚ ਮਿਰਚ ਪਾ ਕੇ 55 ਹਜ਼ਾਰ ਤੇ ਮੋਬਾਈਲ ਲੁੱਟਿਆ, 6 ਮੁਲਜ਼ਮ ਗ੍ਰਿਫ਼ਤਾਰ

ਮੁਲਜ਼ਮਾਂ ਕੋਲੋਂ ਲੁੱਟੀ ਗਈ ਨਕਦੀ, ਮੋਬਾਈਲ ਫੋਨ ਅਤੇ ਵਾਰਦਾਤ ਵਿੱਚ ਵਰਤੀਆਂ ਗਈਆਂ 3 ਮੋਟਰਸਾਈਕਲਾਂ ਵੀ ਬਰਾਮਦ

Satinder Mathur  Picture
Published On

Dharamkot Crime News: ਮੋਗਾ, (ਸੱਚ ਕਹੂੰ ਨਿਊਜ਼/ਹਿੰ.ਸ.)। ਮੋਗਾ ਜ਼ਿਲ੍ਹੇ ਦੇ ਧਰਮਕੋਟ ਇਲਾਕੇ ਵਿੱਚ ਭੱਠਾ ਮਜ਼ਦੂਰ ਦੀਆਂ ਅੱਖਾਂ ਵਿੱਚ ਮਿਰਚ ਪਾ ਕੇ 55 ਹਜ਼ਾਰ ਰੁਪਏ ਅਤੇ ਮੋਬਾਈਲ ਫੋਨ ਲੁੱਟਣ ਦੇ ਮਾਮਲੇ ਨੂੰ ਪੁਲਿਸ ਨੇ ਕਰੀਬ 15 ਘੰਟਿਆਂ ਵਿੱਚ ਸੁਲਝਾ ਲਿਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਨਾਮਜ਼ਦ 7 ਮੁਲਜ਼ਮਾਂ ਵਿੱਚੋਂ 6 ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਕੋਲੋਂ ਲੁੱਟੀ ਗਈ ਨਕਦੀ, ਮੋਬਾਈਲ ਫੋਨ ਅਤੇ ਵਾਰਦਾਤ ਵਿੱਚ ਵਰਤੀਆਂ ਗਈਆਂ 3 ਮੋਟਰਸਾਈਕਲਾਂ ਵੀ ਬਰਾਮਦ ਕੀਤੀਆਂ ਹਨ।

ਇਹ ਵੀ ਪੜ੍ਹੋ: US Supreme Court: ਅਮਰੀਕੀ ਸੁਪਰੀਮ ਕੋਰਟ ਨੇ ਪ੍ਰਵਾਸੀਆਂ ਨੂੰ ਤੀਜੇ ਦੇਸ਼ਾਂ ਵਿੱਚ ਭੇਜਣ ਦੀ ਮੁੜ ਸ਼ੁਰੂਆਤ ਦੀ ਇਜਾਜ਼ਤ ਦਿੱਤੀ

ਥਾਣਾ ਧਰਮਕੋਟ ਦੇ ਐਸਐਚਓ ਜਤਿੰਦਰ ਸਿੰਘ ਨੇ ਦੱਸਿਆ ਕਿ ਪਵਨ ਕੁਮਾਰ ਨਾਮਕ ਭੱਠਾ ਮਜ਼ਦੂਰ ਨਾਲ ਲੁੱਟ ਦੀ ਵਾਰਦਾਤ ਹੋਈ ਸੀ। ਸ਼ਿਕਾਇਤ ਮੁਤਾਬਕ ਕੁਝ ਵਿਅਕਤੀਆਂ ਨੇ ਉਸ ਦੀਆਂ ਅੱਖਾਂ ਵਿੱਚ ਮਿਰਚ ਪਾ ਦਿੱਤੀ ਅਤੇ ਉਸ ਕੋਲੋਂ 55 ਹਜ਼ਾਰ ਰੁਪਏ ਤੇ ਮੋਬਾਈਲ ਫੋਨ ਖੋਹ ਕੇ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਧਰਮਕੋਟ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਮਾਮਲੇ ਨੂੰ ਸੁਲਝਾਉਣ ਲਈ ਸੀਆਈਏ ਸਟਾਫ ਅਤੇ ਥਾਣਾ ਧਰਮਕੋਟ ਦੀਆਂ ਵੱਖ-ਵੱਖ ਟੀਮਾਂ ਬਣਾਈਆਂ ਗਈਆਂ। ਪੁਲਿਸ ਟੀਮਾਂ ਨੇ ਤਕਨੀਕੀ ਅਤੇ ਹੋਰ ਤਰੀਕਿਆਂ ਨਾਲ ਜਾਂਚ ਕਰਦਿਆਂ ਕਰੀਬ 15 ਘੰਟਿਆਂ ਵਿੱਚ ਮਾਮਲੇ ਨੂੰ ਟਰੇਸ ਕਰ ਲਿਆ। 

ਐਸਐਚਓ ਜਤਿੰਦਰ ਸਿੰਘ ਮੁਤਾਬਕ 6 ਮੁਲਜ਼ਮਾਂ ਨੂੰ ਕਾਬੂ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੀ ਨਿਸ਼ਾਨਦੇਹੀ ’ਤੇ ਲੁੱਟੀ ਗਈ ਨਕਦੀ, ਮੋਬਾਈਲ ਫੋਨ ਅਤੇ ਵਾਰਦਾਤ ਵਿੱਚ ਵਰਤੀਆਂ ਗਈਆਂ ਤਿੰਨ ਮੋਟਰਸਾਈਕਲਾਂ ਬਰਾਮਦ ਕੀਤੀਆਂ ਗਈਆਂ ਹਨ। ਪੁਲਿਸ ਵੱਲੋਂ ਫਰਾਰ ਚੱਲ ਰਹੇ ਸੱਤਵੇਂ ਮੁਲਜ਼ਮ ਦੀ ਭਾਲ ਜਾਰੀ ਹੈ।

About The Author

Related Posts