Punjab

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
Ravi River Flood Threat: ਰਾਵੀ ਦਰਿਆ ’ਚ ਹੋ ਰਹੀ ਨਜਾਇਜ਼ ਮਾਈਨਿੰੰਗ ਅਤੇ ਬੰਨਾਂ ਦੀ ਖਸਤਾ ਹਾਲਤ ਕਾਰਨ ਲੋਕਾਂ ਨੂੰ ਮੁੜ ਹੜ੍ਹਾਂ ਦਾ ਡਰ ਸਤਾਉਣ ਲੱਗਾ

JEE Advanced Result: ਜੇਈਈ ਐਡਵਾਂਸ 2026 'ਚ ਪਟਿਆਲਾ ਜ਼ਿਲ੍ਹੇ ਨੇ ਮਾਰੀ ਬਾਜ਼ੀ, ਪੰਜਾਬ ਭਰ ਵਿੱਚੋਂ ਰਿਹਾ ਮੋਹਰੀ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਓਣਾ ਦੇ ਵਿਦਿਆਰਥੀ ਹਰਸ਼ ਕਮਲ ਨੇ ਜ਼ਿਲ੍ਹੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ

Ravinder Sharma Picture
Published On

ਪਟਿਆਲਾ (ਹਿੰ.ਸ.)। ਜੇਈਈ ਐਡਵਾਂਸ 2026 ਦੀ ਪ੍ਰੀਖਿਆ ਵਿੱਚ ਪਟਿਆਲਾ ਜ਼ਿਲ੍ਹਾ ਇੱਕ ਵਾਰ ਫਿਰ ਪੂਰੇ ਪੰਜਾਬ ਵਿੱਚੋਂ ਮੋਹਰੀ ਬਣ ਕੇ ਉੱਭਰਿਆ ਹੈ। ਦੇਸ਼ ਪੱਧਰ 'ਤੇ ਕਰਵਾਈ ਗਈ ਇਸ ਵੱਕਾਰੀ ਪ੍ਰੀਖਿਆ ਵਿੱਚ ਪਟਿਆਲਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਕੁੱਲ 13 ਵਿਦਿਆਰਥੀਆਂ ਨੇ ਸਫਲਤਾ ਹਾਸਲ ਕਰਕੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ ਪਟਿਆਲਾ ਸ਼ਾਲੂ ਮਹਿਰਾ ਨੇ ਸਫ਼ਲ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਇਸ ਉਪਲਬਧੀ ਦਾ ਸਿਹਰਾ ਵਿਦਿਆਰਥੀਆਂ ਦੀ ਮਿਹਨਤ, ਮਾਪਿਆਂ ਦੇ ਸਹਿਯੋਗ ਅਤੇ ਅਧਿਆਪਕਾਂ ਦੀ ਸੁਚੱਜੀ ਅਗਵਾਈ ਨੂੰ ਦਿੱਤਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਦਿਆਰਥੀਆਂ ਦੀ ਤਿਆਰੀ ਅਤੇ ਮਾਰਗਦਰਸ਼ਨ ਵਿੱਚ ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੰਜੀਵ ਕੁਮਾਰ ਸ਼ਰਮਾ ਦਾ ਵਿਸ਼ੇਸ਼ ਯੋਗਦਾਨ ਰਿਹਾ ਹੈ।

ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਪਟਿਆਲਾ ਡਾ. ਰਵਿੰਦਰਪਾਲ ਸਿੰਘ ਨੇ ਸਫਲ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਪਸੰਦੀਦਾ ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਦੇਸ਼ ਦੀਆਂ ਪ੍ਰਮੁੱਖ ਤਕਨੀਕੀ ਸੰਸਥਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਸਾਥੀ ਟੀਮ ਦੇ ਮੈਂਬਰਾਂ ਪੀਡੀਐਮ ਸੰਦੀਪ ਕੁਮਾਰ ਪ੍ਰਿੰਸੀਪਲ, ਮਨਦੀਪ ਕੌਰ ਅੰਟਾਲ ਪ੍ਰਿੰਸੀਪਲ, ਸੁਧੀਰ ਕੁਮਾਰ ਪ੍ਰਿੰਸੀਪਲ, ਦੀਪਕ ਕੁਮਾਰ ਲੈਕਚਰਾਰ ਮੈਥ ਅਤੇ ਦੌਲਤ ਰਾਮ ਜ਼ਿਲ੍ਹਾ ਨੋਡਲ ਲੈਕਚਰਾਰ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ ਖੁਸ਼ੀ ਮਨਾਈ।

ਜ਼ਿਲ੍ਹਾ ਨੋਡਲ ਲੈਕਚਰਾਰ ਦੌਲਤ ਰਾਮ ਨੇ ਦੱਸਿਆ ਕਿ ਪਿਛਲੇ ਸਾਲ ਜ਼ਿਲ੍ਹੇ ਦੇ 8 ਵਿਦਿਆਰਥੀਆਂ ਨੇ ਜੇਈਈ ਐਡਵਾਂਸ ਪ੍ਰੀਖਿਆ ਪਾਸ ਕੀਤੀ ਸੀ, ਜਦਕਿ ਇਸ ਸਾਲ ਇਹ ਗਿਣਤੀ ਵੱਧ ਕੇ 13 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ 8 ਵਿਦਿਆਰਥੀ ਨਾਨ ਐੱਸਓਈ ਸਕੂਲਾਂ ਨਾਲ ਸਬੰਧਤ ਹਨ, ਜਿਨ੍ਹਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਉਨਾ, ਧੰਗੇੜਾ, ਸਿਵਲ ਲਾਈਨਜ਼, ਸੇਖੂਪੁਰਾ, ਨੰਦਪੁਰ ਕੇਸ਼ੋ, ਵਜੀਦਪੁਰ ਅਤੇ ਪਬਰੀ ਦੇ ਵਿਦਿਆਰਥੀ ਸ਼ਾਮਲ ਹਨ। ਇਸ ਤੋਂ ਇਲਾਵਾ ਸਕੂਲ ਆਫ ਐਮੀਨੈਂਸ ਘੱਗਾ ਦੀ ਵਿਦਿਆਰਥਣ ਨਵਜੋਤ ਕੌਰ ਅਤੇ ਮੈਰੀਟੋਰੀਅਸ ਸਕੂਲਾਂ ਦੇ 4 ਵਿਦਿਆਰਥੀਆਂ ਨੇ ਵੀ ਇਹ ਪ੍ਰੀਖਿਆ ਸਫਲਤਾਪੂਰਵਕ ਪਾਸ ਕੀਤੀ ਹੈ।

Read Also : ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੇ ਅਹੁਦਾ ਸੰਭਾਲਣ ਸਬੰਧੀ ਤਾਜ਼ਾ ਅਪਡੇਟ

ਸਫ਼ਲ ਵਿਦਿਆਰਥੀਆਂ ਵਿੱਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਓਣਾ ਦੇ ਵਿਦਿਆਰਥੀ ਹਰਸ਼ ਕਮਲ ਨੇ ਆਲ ਇੰਡੀਆ ਰੈਂਕ 3939 ਹਾਸਲ ਕਰਕੇ ਜ਼ਿਲ੍ਹੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਪੀਡੀਐਮ ਸੰਦੀਪ ਕੁਮਾਰ ਨੇ ਦੱਸਿਆ ਕਿ ਪੂਰੇ ਪੰਜਾਬ ਵਿੱਚ ਨਾਨ ਐੱਸਓਈ ਸਕੂਲਾਂ ਦੇ ਕੁੱਲ 54 ਵਿਦਿਆਰਥੀਆਂ ਨੇ ਜੇਈਈ ਐਡਵਾਂਸ 2026 ਪ੍ਰੀਖਿਆ ਪਾਸ ਕੀਤੀ ਹੈ, ਜਿਨ੍ਹਾਂ ਵਿੱਚੋਂ 13 ਵਿਦਿਆਰਥੀ ਇਕੱਲੇ ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਇਹ ਜ਼ਿਲ੍ਹੇ ਲਈ ਮਾਣ ਵਾਲੀ ਪ੍ਰਾਪਤੀ ਹੈ।ਉਨ੍ਹਾਂ ਇਹ ਵੀ ਦੱਸਿਆ ਕਿ ਪਿਛਲੇ ਸਾਲ ਨਾਨ-ਸਕੂਲ ਆਫ ਐਮੀਨੈਂਸ ਸਕੂਲਾਂ ਦੇ ਕੇਵਲ 2 ਵਿਦਿਆਰਥੀ ਇਸ ਪ੍ਰੀਖਿਆ ਵਿੱਚ ਸਫਲ ਹੋਏ ਸਨ,ਜਦਕਿ ਇਸ ਸਾਲ ਇਹ ਗਿਣਤੀ ਚਾਰ ਗੁਣਾ ਵੱਧ ਕੇ 8 ਹੋ ਗਈ ਹੈ।

ਪੀਡੀਐਮ ਮਨਦੀਪ ਕੌਰ ਅੰਟਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਈਈ ਐਡਵਾਂਸ ਦੀ ਤਿਆਰੀ ‘ਸਾਥੀ’ ਪ੍ਰੋਗਰਾਮ ਤਹਿਤ ਸਾਥੀ ਐਪ ਰਾਹੀਂ ਆਈਆਈਟੀ ਕਾਨਪੁਰ ਦੀ ਟੀਮ ਵੱਲੋਂ ਕਰਵਾਈ ਜਾਂਦੀ ਹੈ। ਵਿਦਿਆਰਥੀ ਆਪਣੇ ਅਧਿਆਪਕਾਂ ਦੀ ਅਗਵਾਈ ਹੇਠ ਆਨਲਾਈਨ ਕਲਾਸਾਂ,ਮੌਕ ਟੈਸਟ,ਡੇਲੀ ਪ੍ਰਾਬਲਮ ਪ੍ਰੈਕਟਿਸ ਅਤੇ ਡਾਊਟ ਸੈਸ਼ਨਾਂ ਵਿੱਚ ਭਾਗ ਲੈ ਕੇ ਇਸ ਪ੍ਰੀਖਿਆ ਲਈ ਤਿਆਰੀ ਕਰਦੇ ਹਨ। ਇਸ ਮੌਕੇ ਸਫਲ ਵਿਦਿਆਰਥੀਆਂ ਦੇ ਮਾਪੇ ਅਤੇ ਅਧਿਆਪਕ ਵੀ ਹਾਜ਼ਰ ਸਨ,ਜਿਨ੍ਹਾਂ ਨੇ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ।

About The Author

Latest News

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
IAF Aircraft Crash: ਅਸਾਮ ਦੇ ਜੋਰਹਾਟ ’ਚ ਭਾਰਤੀ ਹਵਾਈ ਫੌਜ ਦਾ ਟਰਾਂਸਪੋਰਟ ਜਹਾਜ਼ ਹਾਦਸਾਗ੍ਰਸਤ

Related Posts