Free Medical Camp: ਕਿੱਕਰਖੇੜਾ ’ਚ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦੀ ਜਾਂਚ, ਸੈਂਕੜੇ ਮਰੀਜ਼ਾਂ ਨੂੰ ਦਿੱਤੀਆਂ ਮੁਫ਼ਤ ਦਵਾਈਆਂ
ਮੁਫ਼ਤ ਮੈਡੀਕਲ ਚੈਕਅੱਪ ਦੌਰਾਨ 203 ਮਰੀਜ਼ਾਂ ਨੂੰ ਦਿੱਤੀਆਂ ਮੁਫ਼ਤ ਦਵਾਈਆਂ
Free Medical Camp: ਕਿੱਕਰਖੇੜਾ/ਅਬੋਹਰ, (ਮੇਵਾ ਸਿੰਘ) ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਪ੍ਰੇਰਨਾਵਾਂ ਸਦਕਾ ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਕਮੇਟੀ ਦੀ ਅਗਵਾਈ ’ਚ 167ਵਾਂ ਮੁਫ਼ਤ ਮੈਡੀਕਲ ਚੈਕਅੱਪ ਕੈਂਪ ਐਮ.ਐਸ.ਜੀ. ਡੇਰਾ ਸੱਚਾ ਸੌਦਾ ਤੇ ਮਾਨਵਤਾ ਭਲਾਈ ਕੇਂਦਰ ਸ਼ਾਹ ਸਤਿਨਾਮੀ ਮੌਜ ਡਿਸਪੈਂਸਰੀ ਸ੍ਰੀ ਕਿੱਕੜਖੇੜਾ, ਤਹਿ: ਅਬੋਹਰ, ਜ਼ਿਲ੍ਹਾ ਸ੍ਰੀ ਫਾਜ਼ਿਲਕਾ ਵਿਖੇ ਸ਼ਾਹ ਸਤਿਨਾਮ ਜੀ ਸ਼ਪੈਸਲਿਸਟੀ ਹਪਸਤਾਲ ਸਰਸਾ ਦੇ ਡਾ: ਸੰਦੀਪ ਭਾਦੂ ਇੰਸਾਂ ਐਮ.ਡੀ. ਦੀ ਅਗਵਾਈ ਵਿਚ ਲਾਇਆ ਗਿਆ।
ਇਸ ਮੌਕੇ ਉਨ੍ਹਾਂ ਦੇ ਨਾਲ ਅੱਖਾਂ ਦੇ ਡਾਕਟਰ ਰਾਜਿੰਦਰ ਇੰਸਾਂ, ਡਾ: ਗੌਰਵ ਗਰਗ ਵੱਲੋਂ ਲੋੜਵੰਦ ਮਰੀਜ਼ਾਂ ਨੂੰ ਆਪਣੀਆਂ ਸੇਵਾਵਾਂ ਦਿੱਤੀਆਂ। ਇਸ ਮੌਕੇ 167 ਵੇਂ ਮੈਡੀਕਲ ਚੈਕਅੱਪ ਦੌਰਾਨ ਡਾ: ਸਾਹਿਬਾਨ ਵੱਲੋਂ ਜਨਰਲ ਅਤੇ ਅੱਖਾਂ ਦੇ ਲੋੜਵੰਦ 203 ਮਰੀਜ਼ਾਂ ਦੇ ਚੈਕਅੱਪ ਤੋਂ ਇਲਾਵਾ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ। ਸੰਖੇਪ ਵਿਚ ਬੋਲਦਿਆਂ ਡਾ: ਸੰਦੀਪ ਭਾਦੂ ਨੇ ਕਿਹਾ ਕਿ ਇਹ ਮੈਡੀਕਲ ਚੈਕਅੱਪ ਕੈਂਪ ਪੂਜਨੀਕ ਗੁਰੂ ਜੀ ਦੇ ਦਿਸ਼ਾ-ਨਿਰਦੇਸਾਂ ’ਤੇ ਸੀ.ਐਮ.ਓ. ਫਾਜ਼ਿਲਕਾ ਦੀ ਮਨਜ਼ੂਰੀ ਨਾਲ ਪਿਛਲੇ ਕਾਫੀ ਸਮੇਂ ਤੋਂ ਸ੍ਰੀ ਕਿੱਕਰਖੇੜਾ ਵਿਚ ਲਗਾਇਆ ਜਾ ਰਿਹਾ ਹੈ।
ਡਾ: ਸੰਦੀਪ ਭਾਦੂ ਵੱਲੋਂ ਮੈਡੀਕਲ ਚੈਕਅੱਪ ਕੈਂਪ ਦੌਰਾਨ ਕੈਂਪ ਵਿਚ ਪਹੁੰਚੇ ਜ਼ਰੂਰਤਮੰਦ ਮਰੀਜ਼ਾਂ ਨੂੰ ਕਿਹਾ ਕਿ ਆਮ ਵਿਅਕਤੀ ਦਾ ਪਹਿਲਾਂ ਛੋਟੀਆਂ ਤੇ ਬਾਅਦ ਵਿਚ ਵੱਡੀਆਂ ਬਿਮਾਰੀਆਂ ਦਾ ਸ਼ਿਕਾਰ ਹੋਣ ਦਾ ਮੁੱਖ ਕਾਰਨ ਆਪਣੇ ਖਾਣ-ਪੀਣ ਵਿਚ ਧਿਆਨ ਨਾ ਦੇਣਾ ਹੈ। ਉਨ੍ਹਾਂ ਸਲਾਹ ਦਿੱਤੀ ਕਿ ਜਿਆਦਾਤਰ ਅਸੀ ਕਣਕ ਦੀ ਰੋਟੀ ਖਾਂਦੇ ਹਾਂ ਤੇ ਕਣਕ ਦੀ ਕੁਆਲਟੀ ਅੱਜ-ਕੱਲ੍ਹ ਖਾਦਾਂ ਤੇ ਸਪਰੇਆਂ ਦੇ ਅਸਰ ਕਾਰਨ ਪਹਿਲਾਂ ਵਰਗੀ ਨਹੀਂ ਰਹੀ, ਸੋ ਕਣਕ ਦੇ ਆਟੇ ਵਿਚ ਜਿਵੇਂ ਮੱਕੀ, ਬਾਜਰਾ ਜਾਂ ਜੁਆਰ ਦਾ ਆਟਾ ਜੇਕਰ ਥੋੜੀ ਮਾਤਰਾ ਵਿਚ ਮਿਲਾਕੇ ਉਸ ਦੀ ਰੋਟੀ ਬਣਾਕੇ ਖਾਂਦੀ ਜਾਵੇ ਤਾਂ ਕਾਫੀ ਹੱਦ ਤੱਕ ਅਸੀਂ ਤੰਦਰੁਸਤ ਰਹਿ ਸਕਦੇ ਹਾਂ।
ਉਨ੍ਹਾਂ ਕਿਹਾ ਕਿ ਇਕ ਤੁੰਦਰੁਸਤ ਵਿਅਕਤੀ ਨੂੰ ਦਿਨ ’ਚ 3-4 ਲੀਟਰ ਪਾਣੀ ਪੀਣਾ ਚਾਹੀਦਾ ਹੈ ਤੇ ਆਪਣੇ ਰੋਜ਼ਾਨਾ ਦੇ ਖਾਣੇ ’ਚ ਹਰੀਆਂ ਸਬਜ਼ੀਆਂ ਦੀ ਵਰਤੋਂ ਵੱਧ ਤੋਂ ਵੱਧ ਕਰਨੀ ਚਾਹੀਦੀ ਹੈ। ਇਸ ਸਮੇਂ ਬਲਾਕ ਆਜਮਵਾਲਾ, ਕਿੱਕਰਖੇੜਾ, ਬੱਲੂਆਣਾ, ਅਬੋਹਰ, ਫਾਜ਼ਿਲਕਾ ਅਤੇ ਖੂਈਆਂ ਸਰਵਰ ਬਲਾਕਾਂ ਤੋਂ ਸਾਧ-ਸੰਗਤ ਆਪਣਾ ਮੈਡੀਕਲ ਚੈਕਅੱਪ ਕਰਾਉਣ ਵਾਸਤੇ ਸ੍ਰੀ ਕਿੱਕਰਖੇੜਾ ਵਿਖੇ ਕੈਂਪ ਵਿਚ ਪਹੁੰਚੀ। ਇਸ ਸੱਚੀ ਪ੍ਰੇਮੀ ਸੰਮਤੀ ਦੇ ਸੇਵਾਦਾਰਾਂ ਵਿਚ ਗੁਰਪਪਿੱਤਰ ਸਿੰਘ ਇੰਸਾਂ, ਰਾਮ ਪ੍ਰਤਾਪ ਇੰਸਾਂ, ਸੁਭਾਸ ਇੰਸਾਂ, ਪ੍ਰਿਥੀ ਰਾਮ ਇੰਸਾਂ, ਪੈਰਾ ਮੈਡੀਕਲ ਟੀਮ ਵਿਚ ਰਾਜਿੰਦਰ ਸਿੰਘ, ਕ੍ਰਿਸਨ ਕੁਮਾਰ ਕਾਲੜਾ ਇੰਸਾਂ, ਡਾ: ਗੁਰਮਖ ਇੰਸਾਂ, ਦਿਲਬਾਗ ਸਿੰਘ ਇੰਸਾਂ ਆਜਮਵਾਲਾ, ਗੁਰਮਖ ਇੰਸਾਂ ਬਲਾਕ ਪ੍ਰੇਮੀ ਸੇਵਕ ਆਜਮਵਾਲਾ, ਸੁਰਿੰਦਰ ਕੁਮਾਰ ਇੰਸਾਂ, ਮਹਿੰਦਰ ਕੁਮਾਰ ਇੰਸਾਂ, ਕੁਲਵੰਤ ਸਿੰਘ ਇੰਸਾਂ, ਰਾਮ ਚੰਦ ਜੇਈ, ਸੇਵਾਦਾਰ ਭੈਣਾਂ ਨੀਰੁੂ ਇੰਸਾਂ, ਸੁਨੀਤਾ ਇੰਸਾਂ, ਸੰਤੋਸ ਰਾਣੀ ਇੰਸਾਂ ਸ਼ਾਕਸੀ ਇੰਸਾਂ ਆਦਿ ਮੌਜੂਦ ਸਨ।
About The Author