Kotkapura Congress Protest: ਕੋਟਕਪੂਰਾ ’ਚ ਕਾਂਗਰਸ ਵੱਲੋਂ ਵਧਦੀ ਮਹਿੰਗਾਈ ਖ਼ਿਲਾਫ਼ ਪ੍ਰਦਰਸ਼ਨ, ਕੇਂਦਰ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ

ਕਾਂਗਰਸ ਵਰਕਰਾਂ ਨੇ ਪੈਟਰੋਲ, ਡੀਜ਼ਲ ਅਤੇ ਐਲਪੀਜੀ ਗੈਸ ਦੀਆਂ ਵਧਦੀਆਂ ਕੀਮਤਾਂ ’ਤੇ ਰੋਕ ਲਗਾਉਣ ਦੀ ਮੰਗ ਕੀਤੀ।

Satinder Mathur  Picture
Published On

Kotkapura Congress Protest:

Kotkapura Congress Protest
Kotkapura Congress Protest: ਕੋਟਕਪੂਰਾ ’ਚ ਕਾਂਗਰਸ ਵੱਲੋਂ ਵਧਦੀ ਮਹਿੰਗਾਈ ਖ਼ਿਲਾਫ਼ ਪ੍ਰਦਰਸ਼ਨ, ਕੇਂਦਰ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ

ਕੋਟਕਪੂਰਾ (ਅਜੈ ਮਨਚੰਦਾ)। ਕੋਟਕਪੂਰਾ ਵਿਖੇ ਕਾਂਗਰਸ ਪਾਰਟੀ ਵੱਲੋਂ ਹਲਕਾ ਇੰਚਾਰਜ ਅਜੈਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਵਧ ਰਹੀ ਮਹਿੰਗਾਈ ਦੇ ਵਿਰੋਧ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨ ਦੌਰਾਨ ਕਾਂਗਰਸ ਵਰਕਰਾਂ ਨੇ ਪੈਟਰੋਲ, ਡੀਜ਼ਲ ਅਤੇ ਐਲਪੀਜੀ ਗੈਸ ਦੀਆਂ ਵਧਦੀਆਂ ਕੀਮਤਾਂ ’ਤੇ ਰੋਕ ਲਗਾਉਣ ਦੀ ਮੰਗ ਕੀਤੀ।

ਇਸ ਮੌਕੇ ਕਾਂਗਰਸ ਆਗੂਆਂ ਨੇ ਦੋਸ਼ ਲਗਾਇਆ ਕਿ ਦੇਸ਼ ਵਿੱਚ ਦਿਨੋ-ਦਿਨ ਮਹਿੰਗਾਈ ਵਧਦੀ ਜਾ ਰਹੀ ਹੈ, ਜਿਸ ਕਾਰਨ ਆਮ ਲੋਕਾਂ ਦਾ ਜੀਵਨ ਮੁਸ਼ਕਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਕੇਂਦਰ ਵਿੱਚ ਡਾ. ਮਨਮੋਹਨ ਸਿੰਘ ਦੀ ਅਗਵਾਈ ਹੇਠ ਕਾਂਗਰਸ ਦੀ ਸਰਕਾਰ ਸੀ, ਉਸ ਸਮੇਂ ਕੱਚੇ ਤੇਲ ਦੀਆਂ ਕੀਮਤਾਂ ਵੱਧ ਹੋਣ ਦੇ ਬਾਵਜ਼ੂਦ ਲੋਕਾਂ ਨੂੰ ਪੈਟਰੋਲ, ਡੀਜ਼ਲ ਅਤੇ ਗੈਸ ਮੁਕਾਬਲਤਨ ਸਸਤੀਆਂ ਦਰਾਂ ’ਤੇ ਉਪਲੱਬਧ ਕਰਵਾਈ ਜਾਂਦੀ ਸੀ।

ਇਹ ਵੀ ਪੜ੍ਹੋ: IPL 2026 Prize Money: ਕਿਹੜੇ ਖਿਡਾਰੀ ਨੂੰ ਮਿਲਿਆ ਕਿਹੜਾ ਪੁਰਸਕਾਰ? ਕੋਹਲੀ ਤੇ ਸੂਰਿਆਵੰਸ਼ੀ ਚਮਕੇ, ਚੈਂਪੀਅਨ RCB ਨੂੰ ਮਿਲੇ ਐਨੇ ਕਰੋੜ

ਉਨ੍ਹਾਂ ਕਿਹਾ ਕਿ ਮੌਜ਼ੂਦਾ ਸਮੇਂ ਵਿੱਚ ਜਦੋਂ ਕੱਚੇ ਤੇਲ ਦੀਆਂ ਕੀਮਤਾਂ ਵਧਦੀਆਂ ਹਨ ਤਾਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਤੁਰੰਤ ਵਾਧਾ ਕਰ ਦਿੱਤਾ ਜਾਂਦਾ ਹੈ, ਪਰ ਕੀਮਤਾਂ ਘੱਟਣ ’ਤੇ ਲੋਕਾਂ ਨੂੰ ਉਸ ਦਾ ਲਾਭ ਨਹੀਂ ਦਿੱਤਾ ਜਾਂਦਾ। ਕਾਂਗਰਸ ਆਗੂਆਂ ਨੇ ਦੋਸ਼ ਲਗਾਇਆ ਕਿ ਇਸ ਦਾ ਫਾਇਦਾ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਪੰਜਾਬ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ‘ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਵੀ ਲੋਕਾਂ ਨੂੰ ਕੋਈ ਰਾਹਤ ਨਹੀਂ ਦਿੱਤੀ ਜਾ ਰਹੀ, ਸਗੋਂ ਵੱਖ-ਵੱਖ ਟੈਕਸਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ। ਇਸ ਮੌਕੇ ਅਜੈਪਾਲ ਸਿੰਘ ਸੰਧੂ ਨੇ ਲੋਕਾਂ ਨੂੰ ਆਪਣੇ ਹੱਕਾਂ ਦੀ ਰੱਖਿਆ ਲਈ ਕਾਂਗਰਸ ਪਾਰਟੀ ਦਾ ਸਾਥ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤ ਕਰਨ ਲਈ ਜਨਤਾ ਨੂੰ ਜਾਗਰੂਕ ਹੋ ਕੇ ਆਪਣਾ ਫਰਜ਼ ਨਿਭਾਉਣਾ ਚਾਹੀਦਾ ਹੈ।

About The Author

Related Posts