Punjab

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
Ravi River Flood Threat: ਰਾਵੀ ਦਰਿਆ ’ਚ ਹੋ ਰਹੀ ਨਜਾਇਜ਼ ਮਾਈਨਿੰੰਗ ਅਤੇ ਬੰਨਾਂ ਦੀ ਖਸਤਾ ਹਾਲਤ ਕਾਰਨ ਲੋਕਾਂ ਨੂੰ ਮੁੜ ਹੜ੍ਹਾਂ ਦਾ ਡਰ ਸਤਾਉਣ ਲੱਗਾ

Kotkapura Chemist Strike: ਕੋਟਕਪੂਰਾ ’ਚ ਵੀ ਕੈਮਿਸਟਾਂ ਦੀ ਹੜਤਾਲ ਦਾ ਅਸਰ, ਆਨਲਾਈਨ ਦਵਾਈਆਂ ਦੇ ਕਾਰੋਬਾਰ ਖ਼ਿਲਾਫ਼ ਬੰਦ ਰਹੀਆਂ ਦੁਕਾਨਾਂ

ਆਨਲਾਈਨ ਦਵਾਈਆਂ ਦੇ ਕਾਰੋਬਾਰ ਖ਼ਿਲਾਫ਼ ਆਪਣਾ ਰੋਸ ਪ੍ਰਗਟਾਇਆ

Satinder Mathur  Picture
Published On

ਕੋਟਕਪੂਰਾ (ਅਜੈ ਮਨਚੰਦਾ)। ਦੇਸ਼ ਭਰ ਵਿੱਚ ਕੈਮਿਸਟ ਜਥੇਬੰਦੀਆਂ ਵੱਲੋਂ ਦਿੱਤੇ ਗਏ ਹੜਤਾਲ ਦੇ ਸੱਦੇ ਦਾ ਅਸਰ ਕੋਟਕਪੂਰਾ ਵਿੱਚ ਵੀ ਵੇਖਣ ਨੂੰ ਮਿਲਿਆ। ਸ਼ਹਿਰ ਵਿੱਚ ਹੋਲਸੇਲ ਅਤੇ ਰਿਟੇਲ ਦਵਾਈ ਵਿਕਰੇਤਾਵਾਂ ਵੱਲੋਂ ਆਪਣੀਆਂ ਦੁਕਾਨਾਂ ਬੰਦ ਰੱਖ ਕੇ ਹੜਤਾਲ ਵਿੱਚ ਸ਼ਮੂਲੀਅਤ ਕੀਤੀ ਗਈ। ਹੜਤਾਲ ਕਾਰਨ ਕਈ ਲੋਕਾਂ ਨੂੰ ਦਵਾਈਆਂ ਲੈਣ ਵਿੱਚ ਦਿੱਕਤਾਂ ਦਾ ਸਾਹਮਣਾ ਵੀ ਕਰਨਾ ਪਿਆ। ਇਸ ਦੌਰਾਨ ਸ਼ਹਿਰ ਦੇ ਕੈਮਿਸਟਾਂ ਨੇ ਇਕੱਠੇ ਹੋ ਕੇ ਆਨਲਾਈਨ ਦਵਾਈਆਂ ਦੇ ਕਾਰੋਬਾਰ ਖ਼ਿਲਾਫ਼ ਆਪਣਾ ਰੋਸ ਪ੍ਰਗਟਾਇਆ। ਕੈਮਿਸਟਾਂ ਦਾ ਕਹਿਣਾ ਹੈ ਕਿ ਆਨਲਾਈਨ ਦਵਾਈਆਂ ਮੰਗਵਾਉਣ ਦਾ ਵੱਧ ਰਿਹਾ ਰੁਝਾਨ ਰਵਾਇਤੀ ਮੈਡੀਕਲ ਸਟੋਰਾਂ ਦੇ ਕਾਰੋਬਾਰ ਨੂੰ ਪ੍ਰਭਾਵਿਤ ਕਰ ਰਿਹਾ ਹੈ, ਜਿਸ ਨਾਲ ਸਥਾਨਕ ਵਪਾਰ ਨੂੰ ਨੁਕਸਾਨ ਹੋ ਰਿਹਾ ਹੈ।

ਇਹ ਵੀ ਪੜ੍ਹੋ: Gurnoor Brar Team India: ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਖਿਉਵਾਲੀ ਦੇ ਗੁਰਨੂਰ ਬਰਾੜ ਦੀ ਭਾਰਤੀ ਕ੍ਰਿਕਟ ਟੀਮ ’ਚ ਚੋਣ

ਕੈਮਿਸਟ ਐਸੋਸੀਏਸ਼ਨ ਕੋਟਕਪੂਰਾ ਦੇ ਪ੍ਰਧਾਨ ਹਰਦੀਪ ਮਹਿਤਾ ਅਤੇ ਮੈਂਬਰ ਮਨੋਜ ਦਿਵੇਦੀ ਨੇ ਦੱਸਿਆ ਕਿ ਇਹ ਹੜਤਾਲ ਆਨਲਾਈਨ ਦਵਾਈਆਂ ਦੇ ਵੱਧ ਰਹੇ ਕਾਰੋਬਾਰ ਦੇ ਵਿਰੋਧ ਵਿੱਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਨਲਾਈਨ ਮਾਧਿਅਮ ਰਾਹੀਂ ਦਵਾਈਆਂ ਦੀ ਵਿਕਰੀ ਉੱਤੇ ਪੂਰੀ ਨਿਗਰਾਨੀ ਨਾ ਹੋਣ ਕਾਰਨ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ।

Kotkapura-Chemist-Strike
Kotkapura Chemist Strike: ਕੋਟਕਪੂਰਾ ’ਚ ਵੀ ਕੈਮਿਸਟਾਂ ਦੀ ਹੜਤਾਲ ਦਾ ਅਸਰ, ਆਨਲਾਈਨ ਦਵਾਈਆਂ ਦੇ ਕਾਰੋਬਾਰ ਖ਼ਿਲਾਫ਼ ਬੰਦ ਰਹੀਆਂ ਦੁਕਾਨਾਂ

ਕੈਮਿਸਟਾਂ ਨੇ ਮੰਗ ਕੀਤੀ ਕਿ ਸਰਕਾਰ ਆਨਲਾਈਨ ਦਵਾਈਆਂ ਦੇ ਕਾਰੋਬਾਰ ਸਬੰਧੀ ਸਪੱਸ਼ਟ ਨੀਤੀ ਬਣਾਵੇ ਅਤੇ ਲੋੜੀਂਦੇ ਨਿਯੰਤਰਣ ਲਾਗੂ ਕਰੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਆਨਲਾਈਨ ਦਵਾਈਆਂ ਦੇ ਕਾਰੋਬਾਰ ਉੱਤੇ ਰੋਕ ਜਾਂ ਇਸ ਸਬੰਧੀ ਕੋਈ ਢੁੱਕਵੇਂ ਕਦਮ ਨਾ ਚੁੱਕੇ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾ ਸਕਦਾ ਹੈ।

About The Author

Latest News

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
IAF Aircraft Crash: ਅਸਾਮ ਦੇ ਜੋਰਹਾਟ ’ਚ ਭਾਰਤੀ ਹਵਾਈ ਫੌਜ ਦਾ ਟਰਾਂਸਪੋਰਟ ਜਹਾਜ਼ ਹਾਦਸਾਗ੍ਰਸਤ

Related Posts