Punjab

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
Ravi River Flood Threat: ਰਾਵੀ ਦਰਿਆ ’ਚ ਹੋ ਰਹੀ ਨਜਾਇਜ਼ ਮਾਈਨਿੰੰਗ ਅਤੇ ਬੰਨਾਂ ਦੀ ਖਸਤਾ ਹਾਲਤ ਕਾਰਨ ਲੋਕਾਂ ਨੂੰ ਮੁੜ ਹੜ੍ਹਾਂ ਦਾ ਡਰ ਸਤਾਉਣ ਲੱਗਾ

BJP Protest: ਧੱਕਾ-ਮੁੱਕੀ ਦੇ ਵਿਰੋਧ ’ਚ ਭਾਜਪਾ ਨੇ ਘੇਰਿਆ ਸੀਪੀ ਦਫ਼ਤਰ, ਮਾਹੌਲ ਹੋਇਆ ਤਣਾਅਪੂਰਨ

ਵਰਕਰਾਂ ਨੇ ਸੀਪੀ ਦਫ਼ਤਰ ਨੂੰ ਜਿੰਦਰਾ ਜੜਨ ਦੀ ਕੀਤੀ ਕੋਸ਼ਿਸ਼, ਪੁਲਿਸ ਨੇ ਰੋਕਿਆ

Satinder Mathur  Picture
Published On
ਪ੍ਰਸ਼ਾਸਨ ਅਤੇ ਪੁਲਿਸ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ

BJP Protest: (ਸੁਰਿੰਦਰ ਕੁਮਾਰ ਸ਼ਰਮਾ) ਲੁਧਿਆਣਾ। ਲੁਧਿਆਣਾ ’ਚ ਆਮ ਆਦਮੀ ਪਾਰਟੀ ਅਤੇ ਭਾਜਪਾ ਵਿਚਾਲੇ ਚੱਲ ਰਿਹਾ ਸਿਆਸੀ ਟਕਰਾਅ ਹੁਣ ਸੜਕਾਂ ਤੱਕ ਪਹੁੰਚ ਗਿਆ ਹੈ। ਭਾਜਪਾ ਦਫ਼ਤਰ ਦੇ ਬਾਹਰ ਬੀਤੇ ਦਿਨ ਹੋਈ ਧੱਕਾ-ਮੁੱਕੀ ਤੇ ਹੰਗਾਮੇ ਦੇ ਵਿਰੋਧ ਵਜੋਂ ਅੱਜ ਭਾਜਪਾ ਆਗੂਆਂ ਅਤੇ ਵੱਡੀ ਗਿਣਤੀ ’ਚ ਵਰਕਰਾਂ ਨੇ ਸੀਪੀ ਦਫ਼ਤਰ ਦਾ ਘਿਰਾਓ ਕੀਤਾ। ਪ੍ਰਦਰਸ਼ਨ ਦੌਰਾਨ ਭਾਜਪਾ ਵਰਕਰਾਂ ਨੇ ਪ੍ਰਸ਼ਾਸਨ ਅਤੇ ਪੁਲਿਸ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਮਾਹੌਲ ਉਸ ਵੇਲੇ ਹੋਰ ਵੀ ਤਣਾਅਪੂਰਨ ਬਣ ਗਿਆ ਜਦੋਂ ਕੁਝ ਪ੍ਰਦਰਸ਼ਨਕਾਰੀਆਂ ਨੇ ਪ੍ਰਤੀਕਾਤਮਕ ਰੋਸ ਵਜੋਂ ਸੀਪੀ ਦਫ਼ਤਰ ਨੂੰ ਜਿੰਦਰਾ ਜੜਨ ਦੀ ਕੋਸ਼ਿਸ਼ ਕੀਤੀ। ਮੌਕੇ ’ਤੇ ਮੌਜੂਦ ਭਾਰੀ ਪੁਲਿਸ ਬਲ ਨੇ ਤੁਰੰਤ ਦਖਲਅੰਦਾਜ਼ੀ ਕਰਦਿਆਂ ਉਨ੍ਹਾਂ ਨੂੰ ਰੋਕ ਲਿਆ ਅਤੇ ਜਿੰਦਰਾ ਤੇ ਚੇਨ ਆਪਣੇ ਕਬਜ਼ੇ ’ਚ ਲੈ ਲਈ।

ਇਹ ਵੀ ਪੜ੍ਹੋ: Iltija Mufti X Account Banned: ਮਹਿਬੂਬਾ ਮੁਫ਼ਤੀ ਦੀ ਧੀ ਇਲਤਿਜਾ ਮੁਫ਼ਤੀ ਦਾ 'ਐਕਸ' ਅਕਾਊਂਟ ਬੈਨ

ਇਸ ਕਾਰਵਾਈ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਾਲੇ ਤਿੱਖੀ ਬਹਿਸ ਹੋਈ ਜੋ ਧੱਕਾ-ਮੁੱਕੀ ਤੱਕ ਪਹੁੰਚ ਗਈ। ਕੁਝ ਸਮੇਂ ਲਈ ਮੌਕੇ ’ਤੇ ਹਫੜਾ-ਦਫੜੀ ਵਾਲੇ ਹਾਲਾਤ ਬਣੇ ਰਹੇ ਅਤੇ ਪੁਲਿਸ ਨੂੰ ਭੀੜ ਨੂੰ ਕਾਬੂ ਕਰਨ ਲਈ ਕਾਫ਼ੀ ਮਸ਼ੱਕਤ ਕਰਨੀ ਪਈ। ਪ੍ਰਦਰਸ਼ਨ ਦੌਰਾਨ ਮਹਿਲਾ ਵਰਕਰ ਵੀ ਬੈਰੀਕੇਡਾਂ ’ਤੇ ਚੜ੍ਹ ਗਈਆਂ, ਜਿਸ ਕਾਰਨ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰਨੇ ਪਏ। ਹਾਲਾਤਾਂ ਨੂੰ ਕਾਬੂ ਵਿੱਚ ਰੱਖਣ ਲਈ ਵਾਧੂ ਪੁਲਿਸ ਫੋਰਸ ਵੀ ਬੁਲਾਈ ਗਈ। ਭਾਜਪਾ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਨੇ ਕਿਹਾ ਕਿ ਉਨ੍ਹਾਂ ਦਾ ਪ੍ਰਦਰਸ਼ਨ ਪੂਰੀ ਤਰ੍ਹਾਂ ਸ਼ਾਂਤੀਪੂਰਨ ਸੀ, ਪਰ ਪੁਲਿਸ ਨੇ ਉਨ੍ਹਾਂ ਦੇ ਵਰਕਰਾਂ ਨਾਲ ਧੱਕੇੇਸ਼ਾਹੀ ਕੀਤੀ। ਉਨ੍ਹਾਂ ਕਿਹਾ ਕਿ ਪਾਰਟੀ ਆਉਣ ਵਾਲੇ ਦਿਨਾਂ ਵਿੱਚ ਆਪਣਾ ਅਗਲਾ ਐਕਸ਼ਨ ਤੈਅ ਕਰੇਗੀ। ਉਨ੍ਹਾਂ ਨੇ ਆਪ ਸਰਕਾਰ ’ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਈਡੀ ਦੀ ਕਾਰਵਾਈ ’ਤੇ ਇਤਰਾਜ਼ ਹੈ ਤਾਂ ਉਹ ਈਡੀ ਦਫ਼ਤਰ ਅੱਗੇ ਧਰਨਾ ਦੇਣ।

ਜ਼ਿਕਰਯੋਗ ਹੈ ਕਿ ਬੀਤੇ ਦਿਨ ਲੁਧਿਆਣਾ ਸਥਿਤ ਭਾਜਪਾ ਦਫ਼ਤਰ ਦੇ ਬਾਹਰ ਆਪ ਅਤੇ ਭਾਜਪਾ ਵਰਕਰਾਂ ਵਿਚਾਲੇ ਤਿੱਖੀ ਬਹਿਸ ਅਤੇ ਧੱਕਾ-ਮੁੱਕੀ ਹੋਈ ਸੀ। ਸਥਿਤੀ ਇੰਨੀ ਤਣਾਭਰਪੂਰ ਹੋ ਗਈ ਸੀ ਕਿ ਪੁਲਿਸ ਨੂੰ ਦਖ਼ਲ ਦੇਣਾ ਪਿਆ। ਭਾਜਪਾ ਨੇ ਦੋਸ਼ ਲਾਇਆ ਸੀ ਕਿ ਪੁਲਿਸ ਦੀ ਮੌਜ਼ੂਦਗੀ ਵਿੱਚ ਉਨ੍ਹਾਂ ਦੇ ਵਰਕਰਾਂ ਨਾਲ ਬਦਸਲੂਕੀ ਕੀਤੀ ਗਈ।

BJP-Protest
ਲੁਧਿਆਣਾ ਸੀਪੀ ਦਫ਼ਤਰ ਘੇਰਨ ਜਾਂਦੇ ਭਾਜਪਾ ਵਰਕਰਾਂ ਨੂੰ ਰੋਕਦੀ ਹੋਈ ਪੁਲਿਸ।

About The Author

Latest News

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
IAF Aircraft Crash: ਅਸਾਮ ਦੇ ਜੋਰਹਾਟ ’ਚ ਭਾਰਤੀ ਹਵਾਈ ਫੌਜ ਦਾ ਟਰਾਂਸਪੋਰਟ ਜਹਾਜ਼ ਹਾਦਸਾਗ੍ਰਸਤ

Related Posts