Mansa News: ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ’ਚ ਪੰਜਾਬ ਭਰ ’ਚ ਵਿਧਾਇਕਾਂ ਤੇ ਮੰਤਰੀਆਂ ਨੂੰ ਸੌਂਪੇ ‘ਲਾਹਨਤ ਪੱਤਰ’

ਵਿਧਾਇਕਾਂ ਤੇ ਮੰਤਰੀਆਂ ਦੇ ਘਰਾਂ ਅਤੇ ਦਫਤਰਾਂ ਅੱਗੇ ਸਖਤ ਸੁਰੱਖਿਆ ਇੰਤਜਾਮ

Ravinder Sharma Picture
Published On

ਮਾਨਸਾ (ਸੁਖਜੀਤ ਮਾਨ)। ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ’ਚ ਇਨਸਾਫ਼ ਕਮੇਟੀ ਵੱਲੋਂ ਲਏ ਗਏ ਫ਼ੈਸਲੇ ਤਹਿਤ ਅੱਜ ਸੱਤਾਧਿਰ ਦੇ ਵਿਧਾਇਕਾਂ ਤੇ ਮੰਤਰੀਆਂ ਕੋਲ ਵਿਰੋਧ ਦਰਜ਼ ਕਰਵਾਉਣ ਹਿੱਤ ਉਨ੍ਹਾਂ ਦੇ ਘਰਾਂ ’ਚ ਜਾ ਕੇ ਲਾਹਨਤ ਪੱਤਰ ਸੌਂਪ ਗਏੇ । ਇਸੇ ਮੌਕੇ ਪੁਲਿਸ ਨੇ ਵਿਧਾਇਕਾਂ ਤੇ ਮੰਤਰੀਆਂ ਦੇ ਘਰਾਂ ਅਤੇ ਦਫਤਰਾਂ ਅੱਗੇ ਸਖਤ ਸੁਰੱਖਿਆ ਇੰਤਜਾਮ ਕੀਤੇ ਹੋਏ ਸੀ। ਕਈ ਥਾਈਂ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਰੋਹ ’ਚ ਆਏ ਪ੍ਰਦਰਸ਼ਨਕਾਰੀ ਪੁਲਿਸ ਰੋਕਾਂ ਨੂੰ ਤੋੜ ਕੇ ਅੱਗੇ ਵਧ ਗਏ। ਕਈ ਜਿਲ੍ਹਿਆਂ ’ਚ ਵਿਧਾਇਕਾਂ ਦੇ ਦਫ਼ਤਰੀ ਸਟਾਫ ਨੇ ਲਾਹਨਤ ਪੱਤਰ ਲਏ ਅਤੇ ਜਿਨ੍ਹਾਂ ਵਿਧਾਇਕਾਂ ਜਾਂ ਮੰਤਰੀਆਂ ਦੇ ਘਰਾਂ ਦੇ ਅੱਗੇ ਪ੍ਰਦਰਸਨਕਾਰੀ ਪੁੱਜਣ ਦੇ ਬਾਵਜ਼ੂਦ ਵੀ ਕੋਈ ਬਾਹਰ ਨਹੀਂ ਆਇਆ ਤਾਂ ਉਨ੍ਹਾਂ ਦੇ ਮੁੱਖ ਗੇਟ ਨੇੜੇ ਕੰਧ ’ਤੇ ‘ਲਾਹਨਤ ਪੱਤਰ’ ਲਗਾਏ ਗਏ ।  

Mansa News
ਮਾਨਸਾ। ਵਿਧਾਇਕ ਡਾ. ਵਿਜੈ ਸਿੰਗਲਾ ਦੀ ਰਿਹਾਇਸ਼ 'ਤੇ ਚਿਪਕਾਇਆ ਲਾਹਨਤ ਪੱਤਰ।

ਵੇਰਵਿਆਂ ਮੁਤਾਬਿਕ 13 ਅਕਤੂੁਬਰ ਨੂੰ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਹਿੱਤ ਚੱਲ ਰਹੇ ਸੰਘਰਸ਼ ਦੇ ਪੜਾਅ ਤਹਿਤ ਅੱਜ ਵਿਰੋਧ ਵਜੋਂ ਅੱਜ ਪੰਜਾਬ ਭਰ ’ਚ ਸੱਤਾਧਿਰ ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕਰਕੇ ‘ਲਾਹਨਤ ਪੱਤਰ’ ਸੌਂਪੇ ਗਏੇ। ਇਸ ਮੌਕੇ ਜ਼ਿਲ੍ਹਾ ਬਠਿੰਡਾ ’ਚ ਹਲਕਾ ਤਲਵੰਡੀ ਸਾਬੋ ਦੇ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੂੰ ਲਾਹਨਤ ਪੱਤਰ ਸੌਂਪਣ ਜਾਣ ਮੌਕੇ ਪ੍ਰਦਰਸ਼ਨਕਾਰੀ ਅਤੇ ਪੁਲਿਸ ਦਰਮਿਆਨ ਕਾਫੀ ਟਕਰਾਅ ਹੋਇਆ।

ਪੁਲਿਸ ਨੇ ਬੈਰੀਕੇਡ ਲਗਾ ਕੇ ਪ੍ਰਦਰਸ਼ਨਕਾਰੀਆਂ ਨੂੰ ਹਰ ਹੀਲੇ ਰੋਕਣ ਦੀ ਕੋਸ਼ਿਸ਼ ਕੀਤੀ ਪਰ ਰੋਹ ’ਚ ਆਏ ਲੋਕਾਂ ਅੱਗੇ ਪੁਲਿਸ ਦੇ ਬੈਰੀਕੇਡ ਅੜਿੱਕਾ ਨਾ ਬਣ ਸਕੇ। ਪੁਲਿਸ ਤੇ ਪ੍ਰਦਰਸ਼ਨਕਾਰੀਆਂ ਦੀ ਇਸ ਖਿੱਚ ਧੂਹ ’ਚ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਕਿਸਾਨ ਬੂਟਾ ਸਿੰਘ ਵਾਸੀ ਮਲਕਾਣਾ ਦੇ ਸੱਟ ਲੱਗ ਗਈ।  

Bathinda
ਬਠਿੰਡਾ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਦੀ ਰਿਹਾਇਸ਼ ਅੱਗੇ ਬੈਠੇ ਧਰਨਾਕਾਰੀ।

ਇਸੇ ਤਰ੍ਹਾਂ ਹਲਕਾ ਮੌੜ ਦੇ ਪਿੰਡ ਮਾਈਸਰ ਖਾਨਾ ਵਿਖੇ ਹਲਕਾ ਵਿਧਾਇਕ ਸੁਖਵੀਰ ਸਿੰਘ ਮਾਈਸਰ ਖਾਨਾ ਦੇ ਦਫ਼ਤਰ ਅੱਗੇ ਵਿਰੋਧ ਪ੍ਰਦਰਸ਼ਨ ਦੌਰਾਨ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਮੌੜ ਦੇ ਇੰਚਾਰਜ ਲੱਖਾ ਸਿੰਘ ਸਿਧਾਣਾ ਅਤੇ ਇੱਕ ਅਕਾਲੀ ਆਗੂ ਵਿਚਕਾਰ ਆਪਸੀ ਤਕਰਾਰ ਵੀ ਹੋਈ। ਸੰਘਰਸ਼ਕਾਰੀਆਂ ਵੱਲੋਂ ਲਾਹਨਤ ਪੱਤਰ ਦੇਣ ਦੇ ਨਾਲ ਉਸ ਰਾਹੀਂ ਇਹ ਮੰਗਾਂ ਵੀ ਰੱਖੀਆਂ ਗਈਆਂ ਕਿ ਮੁੱਖ ਮੰਤਰੀ ਅਤੇ ਡੀਜੀਪੀ ਪੰਜਾਬ ਅਸਤੀਫ਼ਾ ਦੇਣ, ਪਰਿਵਾਰ ਦੀ ਸਹਿਮਤੀ ਤੋਂ ਬਾਅਦ ਪਰਵਿੰਦਰ ਸਿੰਘ ਝੋਟੇ ਦਾ ਪੋਸਟਮਾਰਟਮ ਪੀਜੀਆਈ ਚੰਡੀਗੜ੍ਹ ਦੇ ਸੀਨੀਅਰ ਡਾਕਟਰਾਂ ਦੇ ਪੈਨਲ ਤੋਂ ਕਰਵਾਇਆ ਜਾਵੇ,

Read Also : ਨਸ਼ੇ ‘ਆਪ’ ਸਰਕਾਰ ਲਈ ਬਣੇ ਵੱਡੀ ਚੁਣੌਤੀ, ਸੰਗਰੂਰ ਤੋਂ ਉੱਠੀ ਚੰਗਿਆੜੀ ਨਾਲ ਨਸ਼ਾ ਬਣਿਆ ਮੁੱਖ ਮੁੱਦਾ

 ਕਤਲ ਅਤੇ ਇਸ ਪਿੱਛੇ ਕੰਮ ਕਰਦੇ ਨਸ਼ਾ ਤਸਕਰ -ਪੁਲਿਸ-ਸਿਆਸੀ ਗੱਠਜੋੜ ਦੀ ਜਾਂਚ ਸੀਬੀਆਈ ਤੋਂ ਕਰਵਾਈ ਜਾਵੇ,  ਜਿਸ ਦੁਕਾਨ ਵਿੱਚ ਪਰਵਿੰਦਰ ਸਿੰਘ ਝੋਟੇ ਦੇ ਗੋਲੀਆਂ ਮਾਰੀਆਂ ਗਈਆਂ ਸਨ ਉਥੇ ਉਸਦਾ ਬੁੱਤ ਲਾਇਆ ਜਾਵੇ, ਮਾਨਸਾ ਦੇ ਦੋਵੇਂ ਐਸ ਐਚ ਓ, ਡੀ ਐਸ ਪੀ ਅਤੇ ਡਰੱਗ ਇੰਸਪੈਕਟਰ ਨੂੰ ਤੁਰੰਤ ਨੌਕਰੀ ਤੋਂ ਬਰਖਾਸਤ ਕੀਤਾ ਜਾਵੇ।

ਇਸ ਤੋਂ ਇਲਾਵਾ ਪਰਵਿੰਦਰ ਸਿੰਘ ਝੋਟੇ ਦੇ ਨਾਂ ਤੇ ਖਿਆਲਾ ਕਲਾਂ ਵਿਖੇ ਟਰੋਮਾ ਸੈਂਟਰ ਬਣਾਇਆ ਜਾਵੇ, ਕਾਤਲਾਂ ਨੂੰ ਫਾਸਟ ਟਰੈਕ ਕੋਰਟ ਰਾਹੀਂ ਸਖ਼ਤ ਮਿਸਾਲੀ ਸਜ਼ਾਵਾਂ ਦਿੱਤੀਆਂ ਜਾਣ ਅਤੇ  ਜ਼ਖਮੀਆਂ ਦਾ ਇਲਾਜ ਉੱਚ ਪੱਧਰੀ ਸਿਹਤ ਸੰਸਥਾ ਤੋਂ ਸਰਕਾਰੀ ਖਰਚੇ ਤੇ ਕਰਵਾਇਆ ਜਾਵੇ ਅਤੇ ਹਰ ਜ਼ਖ਼ਮੀ ਨੂੰ ਤਰੁੰਤ ਵੀਹ-ਵੀਹ ਲੱਖ ਦਾ ਮੁਆਵਜ਼ਾ ਦਿੱਤਾ ਜਾਵੇ । 

About The Author

Related Posts