School Sports Competition Punjab: ਟੱਗ ਆਫ਼ ਵਾਰ ’ਚ ਚਨਾਰਥਲ ਕਲਾਂ ਦੇ ਸਕੂਲ ਨੇ ਪੰਜਾਬ ਭਰ ’ਚੋਂ ਹਾਸਲ ਕੀਤਾ ਦੂਜਾ ਸਥਾਨ, ਸਿਲਵਰ ਮੈਡਲ ਜਿੱਤਿਆ

ਸਕੂਲ ਪ੍ਰਿੰਸੀਪਲ ਸ੍ਰੀਮਤੀ ਹਰਦੀਪ ਕੌਰ ਅਤੇ ਬੀ.ਐਨ.ਓ. ਜਖਵਾਲੀ ਅਮਰਿੰਦਰ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ

Satinder Mathur  Picture
Published On

School Sports Competition Punjab: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਨਾਰਥਲ ਕਲਾਂ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਜ਼ਿਲ੍ਹੇ ਦਾ ਨਾਂਅ ਪੂਰੇ ਪੰਜਾਬ ਵਿੱਚ ਰੌਸ਼ਨ ਕੀਤਾ ਹੈ। ਸਕੂਲ ਦੀ ਅੰਡਰ-17 ਲੜਕਿਆਂ ਦੀ ਟੀਮ ਨੇ 70ਵੀਆਂ ਪੰਜਾਬ ਰਾਜ ਪੱਧਰੀ ਸਕੂਲ ਖੇਡਾਂ ਵਿੱਚ ਟੱਗ ਆਫ਼ ਵਾਰ (ਰੱਸਾਕਸ਼ੀ) ਮੁਕਾਬਲੇ ਵਿੱਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕਰਕੇ ਸਿਲਵਰ ਮੈਡਲ ਜਿੱਤਿਆ। ਇਸ ਸ਼ਾਨਦਾਰ ਪ੍ਰਾਪਤੀ ’ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਸ਼੍ਰੀਮਤੀ ਰਵਿੰਦਰ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਦਿਦਾਰ ਸਿੰਘ ਮਾਂਗਟ ਅਤੇ ਡੀ.ਐੱਮ. ਸਪੋਰਟਸ ਜਸਵੀਰ ਸਿੰਘ ਨੇ ਵਿਦਿਆਰਥੀਆਂ ਦੀ ਮਿਹਨਤ, ਲਗਨ, ਅਨੁਸ਼ਾਸਨ ਅਤੇ ਟੀਮ ਭਾਵਨਾ ਦੀ ਸ਼ਲਾਘਾ ਕੀਤੀ।

ਇਹ ਵੀ ਪੜ੍ਹੋ:  India Bulgaria Relations: ਵਿਦੇਸ਼ ਮੰਤਰੀ ਨੇ ਆਪਣੇ ਬੁਲਗਾਰੀਆਈ ਹਮਰੁਤਬਾ ਨਾਲ ਵਪਾਰ ਅਤੇ ਨਿਵੇਸ਼ ਵਧਾਉਣ 'ਤੇ ਕੀਤੀ ਚਰਚਾ

ਇਸ ਮੌਕੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਹਰਦੀਪ ਕੌਰ ਅਤੇ ਬੀ.ਐਨ.ਓ. ਜਖਵਾਲੀ ਅਮਰਿੰਦਰ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਕੋਚਾਂ ਰਣਜੀਤ ਸਿੰਘ, ਰਣਵੀਰ ਸਿੰਘ, ਜਤਿੰਦਰਵੀਰ ਸਿੰਘ, ਬਲਵਿੰਦਰ ਸਿੰਘ ਡੀ.ਪੀ.ਈ. ਦੀ ਯੋਗ ਅਗਵਾਈ ਅਤੇ ਅਧਿਆਪਕਾਂ ਦੇ ਸਹਿਯੋਗ ਦਾ ਨਤੀਜਾ ਹੈ। ਪਿੰਡ ਦੇ ਸਰਪੰਚ ਰਾਜਦੀਪ ਸਿੰਘ ਰਾਜੂ ਅਤੇ ਸਕੂਲ ਐਸ.ਐਮ.ਸੀ. ਕਮੇਟੀ ਦੇ ਚੇਅਰਮੈਨ ਜਸਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਨਵੀਆਂ ਉਚਾਈਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਸਕੂਲ ਦੇ ਸਮੂਹ ਸਟਾਫ਼ ਅਤੇ ਪਿੰਡ ਵਾਸੀਆਂ ਨੇ ਜੇਤੂ ਟੀਮ ਨੂੰ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ।

 

Comments

Post Your Comment

About The Author

Related Posts