Malerkotla Road Accident : ਦੋ ਵੱਖ ਵੱਖ ਹਾਦਸਿਆਂ ’ਚ ਇੱਕ ਦੀ ਮੌਤ ਇੱਕ ਜ਼ਖ਼ਮੀ,ਗੱਡੀਆਂ ਬੁਰੀ ਤਰ੍ਹਾਂ ਨੁਕਸਾਨੀਆਂ
ਕਾਰ ਸਵਾਰ ਦੀ ਮੌਕੇ ’ਤੇ ਮੌਤ, ਮੋਟਰਸਾਈਕਲ ਸਵਾਰ ਜ਼ਖ਼ਮੀ
Malerkotla Road Accident: ਸੰਦੌੜ/ਮਲੇਰਕੋਟਲਾ, (ਗੁਰਤੇਜ ਜੋਸ਼ੀ)। ਜ਼ਿਲ੍ਹਾ ਮਲੇਰਕੋਟਲਾ ਦੇ ਸੰਦੌੜ ਵਿਖੇ ਰਾਏਕੋਟ–ਮਾਲੇਰਕੋਟਲਾ ਮੁੱਖ ਮਾਰਗ ’ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸਪਿੰਦਰ ਸਿੰਘ ਪੁੱਤਰ ਤਰਲੋਚਨ ਸਿੰਘ, ਵਾਸੀ ਸੰਦੌੜ, ਆਪਣੀ ਸਵਿਫਟ ਕਾਰ ਵਿੱਚ ਸਵਾਰ ਸੀ। ਇਸ ਦੌਰਾਨ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਖੜ੍ਹੇ ਦਰੱਖਤ ਨਾਲ ਜਾ ਟਕਰਾਈ। ਦਰੱਖਤ ਨਾਲ ਟਕਰਾਉਣ ਤੋਂ ਪਹਿਲਾਂ ਕਾਰ ਦੀ ਲਪੇਟ ਵਿੱਚ ਇੱਕ ਮੋਟਰਸਾਈਕਲ ਵੀ ਆ ਗਿਆ, ਜਿਸ ਕਾਰਨ ਮੋਟਰਸਾਈਕਲ ਸਵਾਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ।
ਹਾਦਸੇ ਵਿੱਚ ਕਾਰ ਸਵਾਰ ਸਪਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਜ਼ਖ਼ਮੀ ਮੋਟਰਸਾਈਕਲ ਸਵਾਰ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਸਵਿਫਟ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਘਟਨਾ ਦੀ ਸੂਚਨਾ ਮਿਲਣ ’ਤੇ ਸੰਦੌੜ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਹਾਦਸੇ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ।
ਇਸ ਤੋਂ ਇਲਾਵਾ ਅੱਜ ਸਥਾਨਕ ਲੁਧਿਆਣਾ ਸੰਗਰੂਰ ਹਾਈਵੇ ਦੇ ਉੱਤੇ ਮਲੇਰਕੋਟਲਾ ਤੋਂ ਕਰੀਬ 4 ਕਿਲੋਮੀਟਰ ਦੀ ਦੂਰੀ ’ਤੇ ਪਿੰਡ ਸੰਗਾਲਾ ਦੇ ਕੋਲ ਇੱਕ ਸ਼ਿਫਟ ਕਾਰ ਅਤੇ ਬੁਲੈਰੋ ਟੈਂਪੂ ਦੀ ਟੱਕਰ ਹੋ ਗਈ ਟੱਕਰ ਇਨੀ ਭਿਆਨਕ ਸੀ ਕਿ ਸਿਫਟ ਕਾਰ ਖੜੀ ਦੇ ਵਿੱਚ ਬਲੈਰੋ ਟੈਂਪੂ ਆ ਕੇ ਪਿੱਛੋਂ ਲੱਗਿਆ ਤਾਂ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਮਿਲੀ ਜਾਣਕਾਰੀ ਅਨੁਸਾਰ ਭਾਵੇਂ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਗੱਡੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਈ ਅਤੇ ਟੱਕਰ ਇੰਨੀ ਭਿਆਨਕ ਸੀ ਕਿ ਸੜਕ ’ਤੇ ਖੜੀ ਸਵਿਫਟ ਕਾਰ ਟੱਕਰ ਲੱਗਣ ਦੇ ਨਾਲ ਮੁੱਧੀ ਹੋ ਗਈ ਤੇ ਬੁਰੀ ਤਰ੍ਹਾਂ ਟੁੱਟ ਗਈ।
Comments