Diwali Security Arrangements: ਦੀਵਾਲੀ ਦੇ ਮੱਦੇਨਜ਼ਰ ਮੋਗਾ ਪੁਲਿਸ ਵੱਲੋਂ ਫਲੈਗ ਮਾਰਚ, ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ

ਥਾਣਾ ਮੁਖੀ ਰਣਜੀਤ ਸਿੰਘ ਢੀਂਡਸਾ ਦੀ ਅਗਵਾਈ ਹੇਠ ਕੱਢਿਆ ਗਿਆ ਇਹ ਫਲੈਗ ਮਾਰਚ

Satinder Mathur  Picture
Published On

Diwali Security Arrangements: ਮੋਗਾ, (ਸੱਚ ਕਹੂੰ ਨਿਊਜ਼/ਹਿੰ.ਸ.)| ਦੀਵਾਲੀ ਦੇ ਤਿਉਹਾਰ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਅਤੇ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਮੋਗਾ ਪੁਲਿਸ ਵੱਲੋਂ ਸ਼ਹਿਰ ਵਿੱਚ ਫਲੈਗ ਮਾਰਚ ਕੱਢਿਆ ਗਿਆ। ਥਾਣਾ ਮੁਖੀ ਰਣਜੀਤ ਸਿੰਘ ਢੀਂਡਸਾ ਦੀ ਅਗਵਾਈ ਹੇਠ ਕੱਢਿਆ ਗਿਆ ਇਹ ਫਲੈਗ ਮਾਰਚ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ, ਦਾਣਾ ਮੰਡੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚੋਂ ਲੰਘਿਆ।

ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਦੀਵਾਲੀ ਦੇ ਤਿਉਹਾਰ ਨੂੰ ਦੇਖਦਿਆਂ ਜ਼ਿਲ੍ਹੇ ਭਰ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਸ਼ਹਿਰ ਦੇ ਮੁੱਖ ਬਾਜ਼ਾਰਾਂ ਅਤੇ ਧਾਰਮਿਕ ਸਥਾਨਾਂ 'ਤੇ ਪੁਲਿਸ ਮੁਲਾਜ਼ਮਾਂ ਦੀਆਂ ਵਿਸ਼ੇਸ਼ ਡਿਊਟੀਆਂ ਲਗਾਈਆਂ ਗਈਆਂ ਹਨ, ਤਾਂ ਜੋ ਲੋਕ ਬਿਨਾਂ ਕਿਸੇ ਡਰ ਅਤੇ ਪ੍ਰੇਸ਼ਾਨੀ ਦੇ ਤਿਉਹਾਰ ਮਨਾ ਸਕਣ।

ਇਹ ਵੀ ਪੜ੍ਹੋ: Punjab Computer Teachers DA Hike: ਕੰਪਿਊਟਰ ਅਧਿਆਪਕਾਂ ਲਈ ਮਹਿੰਗਾਈ ਭੱਤੇ ’ਚ 40 ਫੀਸਦੀ ਵਾਧੇ ਦੇ ਨਾਲ ਮੁਲਾਜ਼ਮਾਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ: ਮੁੱਖ ਮੰਤਰੀ ਮਾਨ

ਐੱਸਐੱਸਪੀ ਸਰਤਾਜ ਸਿੰਘ ਚਾਹਲ ਨੇ ਕਿਹਾ ਕਿ ਸ਼ਹਿਰ ਦੀ ਅਮਨ-ਸ਼ਾਂਤੀ ਭੰਗ ਕਰਨ ਵਾਲੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਸ਼ਹਿਰ ਵਿੱਚ ਕੋਈ ਸ਼ੱਕੀ ਵਿਅਕਤੀ ਜਾਂ ਲਾਵਾਰਿਸ ਵਸਤੂ ਦਿਖਾਈ ਦਿੰਦੀ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਤਿਉਹਾਰ ਦੌਰਾਨ ਸੁਰੱਖਿਆ ਪ੍ਰਬੰਧਾਂ 'ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ, ਤਾਂ ਜੋ ਦੀਵਾਲੀ ਦਾ ਤਿਉਹਾਰ ਸ਼ਹਿਰ ਵਾਸੀ ਸ਼ਾਂਤੀ ਅਤੇ ਸਦਭਾਵਨਾ ਨਾਲ ਮਨਾ ਸਕਣ।

Comments

Post Your Comment

About The Author

Related Posts