Kotkapura News: ਅਗਾਮੀ ਚੋਣਾਂ ਦੇ ਮੱਦੇਨਜ਼ਰ ਕੋਟਕਪੂਰਾ ਪੁਲਿਸ ਪ੍ਰਸ਼ਾਸ਼ਨ ਵੱਲੋਂ ਸ਼ਹਿਰ ’ਚ ਕੱਢਿਆ ਫਲੈਗ ਮਾਰਚ

ਪਬਲਿਕ ਨੂੰ ਅਪੀਲ ਕਿ ਲਵਾਰਿਸ ਵਸਤੂ ਜਾਂ ਸ਼ੱਕੀ ਵਿਅਕਤੀ ਦੇਖਣ 'ਤੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ

Satinder Mathur  Picture
Published On

Kotkapura News: ਕੋਟਕਪੂਰਾ (ਅਜੈ ਮਨਚੰਦਾ)। ਅਗਾਮੀ ਨਗਰ ਕੌਸਲ ਚੋਣਾਂ ਦੇ ਮੱਦੇਨਜ਼ਰ ਕੋਟਕਪੂਰਾ ਪੁਲਿਸ ਵੱਲੋਂ ਡਾ. ਪ੍ਰਗਿਆ ਜੈਨ ਐਸ.ਐਸ.ਪੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੰਜੀਵ ਕੁਮਾਰ ਡੀਐਸਪੀ ਦੀ ਅਗਵਾਈ ਹੇਠ ਪੁਖਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਇਲਾਕੇ ਦੇ ਕਈ ਪਿੰਡਾਂ ਵਿੱਚ ਫਲੈਗ ਮਾਰਚ ਕੀਤਾ। ਇਸੇ ਤਹਿਤ ਜਿੱਥੇ ਹਰ ਸ਼ੱਕ ਗਤੀਵਿਧੀ ’ਤੇ ਨਜ਼ਰ ਰੱਖਣ ਲਈ ਨਾਕਾਬੰਦੀਆਂ, ਗਸ਼ਤਾਂ ਅਤੇ ਸੀ.ਸੀ.ਟੀ.ਵੀ ਕੈਮਰਿਆਂ ਅਤੇ ਡਰੋਨ ਕੈਮਰਿਆਂ ਦੀ ਮੱਦਦ ਲਈ ਜਾ ਰਹੀ ਹੈ। ਇਸੇ ਕੜੀ ਵਿੱਚ ਅੱਜ ਸ਼ੁੱਕਰਵਾਰ ਨੂੰ ਕੋਟਕਪੂਰਾ ਸੀਨੀਅਰ ਪੁਲਿਸ ਅਧਿਕਾਰੀਆ ਵੱਲੋਂ ਭਾਰੀ ਪੁਲਿਸ ਬਲਾ ਸਮੇਤ ਫਲੈਗ ਮਾਰਚ ਕੀਤੇ ਗਏ। ਕੋਟਕਪੂਰਾ ਸ਼ਹਿਰ ਅੰਦਰ ਇਹ ਫਲੈਗ ਮਾਰਚ ਸ਼੍ਰੀ ਸੰਜੀਵ ਕੁ

Kotkapura-Police-Flag-March
Kotkapura News: ਅਗਾਮੀ ਚੋਣਾਂ ਦੇ ਮੱਦੇਨਜ਼ਰ ਕੋਟਕਪੂਰਾ ਪੁਲਿਸ ਪ੍ਰਸ਼ਾਸ਼ਨ ਵੱਲੋਂ ਸ਼ਹਿਰ ’ਚ ਕੱਢਿਆ ਫਲੈਗ ਮਾਰਚ

ਮਾਰ ਡੀ.ਐਸ.ਪੀ (ਸਬ-ਡਵੀਜਨ) ਕੋਟਕਪੂਰਾ ਦੀ ਅਗਵਾਈ ਵਿੱਚ ਸ਼ੁਰੂ ਹੋਇਆ, ਜਿਸ ਵਿੱਚ ਉਹਨਾ ਨਾਲ ਮੁੱਖ ਅਫਸਰ ਥਾਣਾ ਸਮੇਤ ਪੁਲਿਸ ਟੀਮਾਂ ਮੌਜ਼ੂਦ ਰਹੀਆ। ਇਹ ਫਲੈਗ ਮਾਰਚ ਬੱਤੀਆ ਵਾਲਾ ਚੌਂਕ ਤੋਂ ਸ਼ੁਰੂ ਹੋ ਕੇ ਬਜ਼ਾਰ ਵਿੱਚ ਦੀ ਹੁੰਦੇ ਹੋਏ ਸ਼ਹਿਰ ਦੇ ਹਰ ਮਹੱਤਵਪੂਰਨ ਸ਼ਥਾਨਾਂ ਵਿੱਚੋਂ ਦੀ ਲੰਘਿਆ। 

ਇਹ ਵੀ ਪੜ੍ਹੋ: Pakistani Nationals Arrested: ਗੈਰਕਾਨੂੰਨੀ ਢੰਗ ਨਾਲ ਭਾਰਤੀ ਖੇਤਰ ’ਚ ਦਾਖਲ ਹੋਏ ਦੋ ਪਾਕਿਸਤਾਨੀ ਨਾਗਰਿਕ ਗ੍ਰਿਫ਼ਤਾਰ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਚੋਣਾਂ ਨੂੰ ਪੂਰੀ ਤਰ੍ਹਾਂ ਅਮਨ-ਸ਼ਾਂਤੀ ਨਾਲ ਨੇਪਰੇ ਚਾੜ੍ਹਨ ਲਈ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੁਲਿਸ ਪਾਰਟੀਆਂ ਵੱਲੋਂ ਲਗਾਤਾਰ ਫਲੈਗ ਮਾਰਚ ਕੀਤੇ ਜਾ ਰਹੇ ਹਨ ਤਾ ਜੋ ਲੋਕ ਬਿਨਾਂ ਕਿਸੇ ਡਰ ਤੋਂ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰ ਸਕਣ। ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਇਲਾਕਿਆ ਵਿਚ ਪੁਲਿਸ ਪ੍ਰਸ਼ਾਸ਼ਨ ਵੱਲੋਂ ਹੋਰ ਬਾਰੀਕੀ ਨਾਲ ਨਜ਼ਰ ਰੱਖੀ ਜਾ ਰਹੀ ਹੈ। ਇਨ੍ਹਾਂ ਏਰੀਆਂ ਵਿੱਚ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਪੁਲਿਸ ਨਿਰਪੱਖ ਚੋਣਾਂ ਕਰਵਾਉਣ ਦੀ ਆਪਣੀ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਵੇਗੀ। ਦੱਸਿਆ ਕਿ ਵੋਟਰ ਇਨ੍ਹਾਂ ਚੋਣਾਂ ਵਿੱਚ ਬਿਨਾਂ ਕਿਸੇ ਡਰ ਅਤੇ ਲੋਭ-ਲਾਲਚ ਤੋਂ ਆਪਣੀ ਵੋਟ ਦੇ ਅਧਿਕਾਰ ਦਾ ਸਹੀ ਇਸਤੇਮਾਲ ਕਰਨ ਅਤੇ ਜੇਕਰ ਕਿਸੇ ਵੀ ਜਗ੍ਹਾ ਪਰ ਕੋਈ ਨਸ਼ਾ ਜਾਂ ਹੋਰ ਕੋਈ ਲਾਲਚ ਵੋਟਰਾਂ ਨੂੰ ਦਿੱਤੇ ਜਾਣ ਦੀ ਸ਼ਿਕਾਇਤ ਮਿਲੇਗੀ ਤਾਂ ਉਸ ’ਤੇ ਤੁਰੰਤ ਐਕਸ਼ਨ ਲਿਆ ਜਾਵੇਗਾ।

About The Author

Related Posts