Malerkotla News: ਅਜ਼ਾਦੀ ਦਿਵਸ ਦੇ ਮੱਦੇਨਜ਼ਰ ਮਾਲੇਰਕੋਟਲਾ ਪੁਲਿਸ ਵੱਲੋਂ ਫਲੈਗ ਮਾਰਚ

ਅਜ਼ਾਦੀ ਦਿਵਸ ਕਰਕੇ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ

Khushdeep Singh Picture
Published On

ਮਾਲੇਰਕੋਟਲਾ (ਗੁਰਤੇਜ ਜੋਸ਼ੀ)। ਅਜ਼ਾਦੀ ਦਿਵਸ ਦੇ ਮੱਦੇਨਜ਼ਰ ਜ਼ਿਲ੍ਹਾ ਮਾਲੇਰਕੋਟਲਾ ’ਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਦਿਆਂ ਡੀਆਈਜੀ ਕਮਾਂਡੋ ਪੰਜਾਬ ਸ. ਗੁਰਪ੍ਰੀਤ ਸਿੰਘ ਤੇ ਜ਼ਿਲ੍ਹਾ ਪੁਲਿਸ ਮੁਖੀ ਸ. ਗੁਰਮੀਤ ਸਿੰਘ ਵੱਲੋਂ ਭਾਰੀ ਪੁਲਿਸ ਫੋਰਸ ਸਮੇਤ ਸ਼ਹਿਰ ’ਚ ਫਲੈਗ ਮਾਰਚ ਕੀਤਾ ਗਿਆ। ਫਲੈਗ ਮਾਰਚ ਦੌਰਾਨ ਸ਼ਹਿਰ ਦੇ ਵੱਖ-ਵੱਖ ਮਹੱਤਵਪੂਰਨ ਸਥਾਨਾਂ ਤੇ ਬਾਜ਼ਾਰਾਂ ’ਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਹ ਫਲੈਗ ਮਾਰਚ ਬੱਸ ਸਟੈਂਡ ਰੋਡ ਤੋਂ ਹੁੰਦਾ ਹੋਇਆ ਦਿੱਲੀ ਗੇਟ, ਪਿੱਪਲੀ ਚੌਂਕ, ਸਰਹੰਦੀ ਗੇਟ, ਜਰਗ ਚੌਂਕ, ਗਰੇਵਾਲ ਚੌਂਕ, ਕਾਲਜ ਚੌਂਕ ਤੇ ਟਰੱਕ ਯੂਨੀਅਨ ਤੋਂ ਹੁੰਦਾ ਹੋਇਆ ਜ਼ਿਲ੍ਹਾ ਪੁਲਿਸ ਦਫ਼ਤਰ, ਮਾਲੇਰਕੋਟਲਾ ਵਿਖੇ ਸਮਾਪਤ ਹੋਇਆ। Malerkotla News

ਇਹ ਵੀ ਪੜ੍ਹੋ : Balochistan Bombing: ਬਲੋਚਿਸਤਾਨ ਦੇ ਸੁਰਾਬ ਜ਼ਿਲ੍ਹੇ ’ਚ ਪਾਕਿਸਤਾਨੀ ਹਵਾਈ ਸੈਨਾ ਦੀ ਬੰਬਾਰੀ ’ਚ 20 ਤੋਂ ਵੱਧ ਨਾਗਰਿਕਾਂ ਦੀ ਮੌਤ

ਪੁਲਿਸ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਤੇ ਅਜ਼ਾਦੀ ਦਿਵਸ ਸਮਾਗਮਾਂ ਨੂੰ ਸ਼ਾਂਤੀਪੂਰਨ ਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੂਰੀ ਚੌਕਸੀ ਰੱਖੀ ਜਾ ਰਹੀ ਹੈ। ਇਸਦੇ ਨਾਲ ਹੀ ਸਬ-ਡਵੀਜ਼ਨ ਅਮਰਗੜ੍ਹ ਤੇ ਅਹਿਮਦਗੜ੍ਹ ਵਿੱਚ ਵੀ ਸਰਕਲ ਅਫ਼ਸਰਾਂ ਤੇ ਮੁੱਖ ਅਫ਼ਸਰਾਂ ਦੀ ਅਗਵਾਈ ਹੇਠ ਤਾਇਨਾਤ ਪੁਲਿਸ ਫੋਰਸ ਵੱਲੋਂ ਪੈਦਲ ਫਲੈਗ ਮਾਰਚ ਕੀਤੇ ਜਾ ਰਹੇ ਹਨ। ਭੀੜ-ਭੜੱਕੇ ਵਾਲੀਆਂ ਥਾਵਾਂ ਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਲਗਾਤਾਰ ਜਾਰੀ ਹੈ। ਜ਼ਿਲ੍ਹਾ ਪੁਲਿਸ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਸਬੰਧੀ ਜਾਣਕਾਰੀ ਤੁਰੰਤ ਪੁਲਿਸ ਹੈਲਪਲਾਈਨ ਨੰਬਰ 112 ’ਤੇ ਸਾਂਝੀ ਕਰਨ। ਇਸ ਮੌਕੇ ਐੱਸਪੀ ਹੈੱਡਕੁਆਟਰ ਤੇ ਸਮੂਹ ਡੀਐੱਸਪੀਜ਼ ਹਾਜ਼ਰ ਸਨ। Malerkotla News

About The Author

Related Posts