Faridkot News: ਇੰਸਪੈਕਟਰ ਮਾਣਕ ਸਿੰਘ ਨੂੰ ਸ਼ਾਨਦਾਰ ਸੇਵਾਵਾਂ ਬਦਲੇ ਸਨਮਾਨ

ਇੰਸਪੈਕਟਰ ਮਾਣਕ ਸਿੰਘ ਨੂੰ ਸ਼ਾਨਦਾਰ ਸੇਵਾਵਾਂ ਬਦਲੇ ਸਨਮਾਨ

Khushdeep Singh Picture
Published On

ਫ਼ਰੀਦਕੋਟ (ਗੁਰਪ੍ਰੀਤ ਪੱਕਾ)। 15 ਅਗਸਤ 2026 ਨੂੰ ਸੁਤੰਤਰਤਾ ਦਿਵਸ ਦੇ ਪਾਵਨ ਮੌਕੇ ’ਤੇ ਐਕਸਾਈਜ਼ ਵਿਭਾਗ ਵਿੱਚ ਆਪਣੀਆਂ ਸ਼ਾਨਦਾਰ, ਇਮਾਨਦਾਰ ਤੇ ਸਮਰਪਿਤ ਸੇਵਾਵਾਂ ਨਿਭਾਉਣ ਬਦਲੇ ਇੰਸਪੈਕਟਰ ਮਾਣਕ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਮੁੱਖ ਮਹਿਮਾਨ ਰਾਹੁਲ ਚਾਬਾ, ਡਿਪਟੀ ਕਮਿਸ਼ਨਰ ਫ਼ਰੀਦਕੋਟ ਤੇ ਸ. ਗੁਰਦਿੱਤ ਸਿੰਘ ਸੇਖੋਂ, ਹਲਕਾ ਵਿਧਾਇਕ ਫ਼ਰੀਦਕੋਟ ਵੱਲੋਂ ਪ੍ਰਦਾਨ ਕੀਤਾ ਗਿਆ। ਇੰਸਪੈਕਟਰ ਮਾਣਕ ਸਿੰਘ ਨੇ ਐਕਸਾਈਜ਼ ਵਿਭਾਗ ਵਿੱਚ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਇਮਾਨਦਾਰੀ, ਮਿਹਨਤ ਤੇ ਤਨਦੇਹੀ ਨਾਲ ਨਿਭਾਉਂਦਿਆਂ ਵਿਭਾਗ ਦਾ ਮਾਣ ਵਧਾਇਆ ਹੈ। ਸੁਤੰਤਰਤਾ ਦਿਵਸ ਮੌਕੇ ਪ੍ਰਾਪਤ ਇਹ ਸਨਮਾਨ ਉਨ੍ਹਾਂ ਦੀਆਂ ਬਿਹਤਰੀਨ ਸੇਵਾਵਾਂ ਦੀ ਕਦਰ ਅਤੇ ਹੌਸਲਾ-ਅਫ਼ਜ਼ਾਈ ਦਾ ਪ੍ਰਤੀਕ ਹੈ। ਇਸ ਮੌਕੇ ਇੰਸਪੈਕਟਰ ਮਾਣਕ ਸਿੰਘ ਨੂੰ ਉਨ੍ਹਾਂ ਦੇ ਸਨਮਾਨ ਲਈ ਵਧਾਈ ਦਿੰਦਿਆਂ ਉਨ੍ਹਾਂ ਦੀ ਭਵਿੱਖੀ ਸੇਵਾ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਇਹ ਸਨਮਾਨ ਉਨ੍ਹਾਂ ਨੂੰ ਹੋਰ ਵੀ ਇਮਾਨਦਾਰੀ ਤੇ ਸਮਰਪਣ ਨਾਲ ਆਪਣੀਆਂ ਡਿਊਟੀਆਂ ਨਿਭਾਉਣ ਲਈ ਪ੍ਰੇਰਿਤ ਕਰੇਗਾ। Manak Singh Honour

ਇਹ ਵੀ ਪੜ੍ਹੋ : Independence Day 2026: ਆਜ਼ਾਦੀ ਦਿਵਸ ਮੌਕੇ ਬੀਡੀਪੀਓ ਦਫ਼ਤਰ ਦੇ ਸੁਪਰਡੈਂਟ ਮਨਪ੍ਰੀਤ ਸਿੰਘ ਸਨਮਾਨਿਤ

About The Author

Related Posts