Punjab
Punjab News: 50 ਹਜ਼ਾਰ ਰਿਸ਼ਵਤ ਮਾਮਲੇ ’ਚ ਇੰਸਪੈਕਟਰ ਸੁਨੀਤਾ ਰਾਣੀ ਬਰਖ਼ਾਸਤ
ਭ੍ਰਿਸ਼ਟਾਚਾਰ ਖ਼ਿਲਾਫ਼ ‘ਜ਼ੀਰੋ ਟੋਲਰੈਂਸ’ ਨੀਤੀ ਤਹਿਤ ਕਾਰਵਾਈ
ਚੰਡੀਗੜ੍ਹ (ਹਿੰ.ਸ.)। ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੇ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਦਿਆਂ ਇੰਸਪੈਕਟਰ ਸੁਨੀਤਾ ਰਾਣੀ ਨੂੰ ਤੁਰੰਤ ਪ੍ਰਭਾਵ ਨਾਲ ਸਰਵਿਸ ਤੋਂ ਬਰਖ਼ਾਸਤ ਕਰ ਦਿੱਤਾ ਹੈ। ਉਨ੍ਹਾਂ ’ਤੇ ₹50 ਹਜ਼ਾਰ ਦੀ ਰਿਸ਼ਵਤ ਮੰਗਣ ਅਤੇ ਕਥਿਤ ਤੌਰ ’ਤੇ ਸਵੀਕਾਰ ਕਰਨ ਦੇ ਦੋਸ਼ ਲੱਗੇ ਸਨ। ਇੰਸਪੈਕਟਰ ਸੁਨੀਤਾ ਰਾਣੀ ਦੀ ਬਰਖ਼ਾਸਤਗੀ ਦੇ ਹੁਕਮ ਫਰੀਦਕੋਟ ਰੇਂਜ ਦੀ ਆਈਜੀਪੀ ਨੀਲਾਂਬਰੀ ਵਿਜੇ ਜਗਦਲੇ ਵੱਲੋਂ ਜਾਰੀ ਕੀਤੇ ਗਏ ਹਨ।
Read Also : UPSC ਚੋਣ ਪ੍ਰਕਿਰਿਆ ਸਬੰਧੀ ਪ੍ਰਧਾਨ ਮੰਤਰੀ ਮੋਦੀ ਨੇ ਆਖੀ ਵੱਡੀ ਗੱਲ, ਤੁਸੀਂ ਵੀ ਜਾਣੋ
ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਆਪਣੀ ‘ਜ਼ੀਰੋ ਟੋਲਰੈਂਸ’ ਨੀਤੀ ਤਹਿਤ ਇਹ ਕਾਰਵਾਈ ਕੀਤੀ ਗਈ ਹੈ। ਪੁਲਿਸ ਵਿਭਾਗ ਵੱਲੋਂ ਵੀ ਭ੍ਰਿਸ਼ਟਾਚਾਰ ਦੇ ਦੋਸ਼ਾਂ ਨਾਲ ਜੁੜੇ ਮਾਮਲਿਆਂ ਵਿੱਚ ਜਵਾਬਦੇਹੀ ਯਕੀਨੀ ਬਣਾਉਣ ਅਤੇ ਸਖ਼ਤ ਕਾਰਵਾਈ ਕਰਨ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਵਿਭਾਗੀ ਕਾਰਵਾਈ ਤਹਿਤ ਇੰਸਪੈਕਟਰ ਸੁਨੀਤਾ ਰਾਣੀ ਨੂੰ ਤੁਰੰਤ ਪ੍ਰਭਾਵ ਨਾਲ ਸੇਵਾ ਤੋਂ ਹਟਾ ਦਿੱਤਾ ਗਿਆ ਹੈ।