Punjab

Punjab ਦੇ ਪਿੰਡ ਦੇਸ਼ 'ਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾਂ ਨੂੰ ਅੱਗੇ ਹੋ ਕੇ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ: ਮੁੱਖ ਮੰਤਰੀ ਮਾਨ
Punjab News: ਭਾਜਪਾ ਆਗੂ ਦੇ ਬੇਟੇ ਦੀ ਭਾਰੀ ਮਾਤਰਾ ਵਿੱਚ ਹਥਿਆਰਾਂ ਨਾਲ ਗ੍ਰਿਫ਼ਤਾਰੀ ਭਗਵਾ ਪਾਰਟੀ ਦਾ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦਾ ਜਿਊਂਦਾ-ਜਾਗਦਾ ਸਬੂਤ: ਕੁਲਦੀਪ ਧਾਲੀਵਾਲ
Punjab: ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਭਗਵੰਤ ਮਾਨ ਸਰਕਾਰ ਦੇ 'ਯੁੱਧ ਨਸ਼ਿਆਂ ਵਿਰੁੱਧ' ਦਾ ਮੁੱਖ ਥੰਮ੍ਹ ਬਣੀਆਂ, ਰਿਕਵਰੀ ਕਰ ਰਹੇ ਨਸ਼ਾ ਛੱਡਣ ਵਾਲਿਆਂ ਨੂੰ ਨਸ਼ਾ-ਮੁਕਤ ਰੱਖਣ ਵਿੱਚ ਮਿਲ ਰਹੀ ਮਦਦ
CM Mann ਨੇ PSPCL 'ਚ ਨਿਯੁਕਤ ਹੋਏ 665 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ
Welfare Work: ਪਸ਼ੂ ਸੇਵਾ ਦੀ ਮਿਸਾਲ ਬਣੇ ਮੇਜਰ ਸਿੰਘ, ਗੰਭੀਰ ਜ਼ਖ਼ਮੀ ਬੇਜ਼ੁਬਾਨ ਦਾ ਕਰਵਾਇਆ ਇਲਾਜ

PSEB 12th Result 2026: 12ਵੀਂ ਦੀ ਟਾਪਰ ਸੁਪਨੀਤ ਦਾ ਸੁਫਨਾ ਹਵਾਈ ਫੌਜ ’ਚ ਭਰਤੀ ਹੋਣ ਦਾ

ਗੁਰੂਕੁਲ ਅਕੈਡਮੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਉੱਭਾ ਦੀ ਵਿਦਿਆਰਥਣ ਸੁਪਨੀਤ ਕੌਰ ਪੰਜਾਬ ’ਚੋਂ ਪਹਿਲੇ ਸਥਾਨ ’ਤੇ

Khushdeep Singh Picture
Published On

ਮਾਨਸਾ (ਸੁਖਜੀਤ ਮਾਨ)। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜੇ ’ਚੋਂ ਪੰਜਾਬ ਭਰ ’ਚੋਂ ਪਹਿਲੇ ਸਥਾਨ ’ਤੇ ਰਹੀ ਗੁਰੂਕੁਲ ਅਕੈਡਮੀ ਉੱਭਾ ਦੀ ਵਿਦਿਆਰਥਣ ਸੁਪਨੀਤ ਕੌਰ ਪੁੱਤਰੀ ਰਾਜ ਸਿੰਘ ਦਾ ਸੁਫਨਾ ਭਾਰਤੀ ਹਵਾਈ ਫੌਜ ’ਚ ਭਰਤੀ ਹੋ ਕੇ ਦੇਸ਼ ਦੀ ਸੇਵਾ ਕਰਨਾ ਹੈ ਪੜ੍ਹਾਈ ’ਚ ਹੁਸ਼ਿਆਰ ਹੋਣ ਦੇ ਨਾਲ-ਨਾਲ ਸੁਪਨੀਤ ਕੌਰ ਫੈਸਿੰਗ ਦੀ ਕੌਮੀ ਪੱਧਰ ਦੀ ਖਿਡਾਰਨ ਵੀ ਹੈ  ਮਾਣਮੱਤੀ ਪ੍ਰਾਪਤੀ ਹਾਸਲ ਕਰਨ ਵਾਲੀ ਇਸ ਵਿਦਿਆਰਥਣ ਨੇ ਆਪਣੇ ਰੋਜ਼ਾਨਾ ਦੇ ਰੁਝੇਵੇੇਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਉਹ ਸਕੂਲ ਸਮੇਂ ਤੋਂ ਬਾਅਦ 2 ਘੰਟੇ ਟਿਊਸ਼ਨ ਤੇ ਫਿਰ ਰਾਤ ਨੂੰ 12 ਵਜੇ ਤੱਕ ਪੜ੍ਹਾਈ ਕਰਦੀ ਸੀ ਸਵੇਰ ਵੇਲੇ 4 ਤੋਂ 6 ਵਜੇ ਤੱਕ ਉਹ ਆਪਣੀ ਖੇਡ ਦੀ ਪ੍ਰੈਕਟਿਸ ਲਈ ਜਾਂਦੀ ਹੈ ਸੁਪਨੀਤ ਕੌਰ ਦੇ ਮਾਪੇ ਆਪਣੀ ਧੀ ਦੀ ਇਸ ਪ੍ਰਾਪਤੀ ’ਤੇ ਮਣਾਂਮੂੰਹੀ ਮਾਣ ਮਹਿਸੂਸ ਕਰ ਰਹੇ ਹਨ।

ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਧੀ ਰਾਣੀ ਵੱਲੋਂ ਆਪਣੀ ਖੇਡ ਦੇ ਨਾਲ-ਨਾਲ ਪੜ੍ਹਾਈ ਲਈ ਵੀ ਪੂਰਾ ਸਮਾਂ ਦਿੱਤਾ ਗਿਆ ਅਤੇ ਸਕੂਲ ਦੇ ਸਮੁੱਚੇ ਸਟਾਫ਼ ਦੀ ਮਿਹਨਤ ਸਦਕਾ ਉਸਨੇ ਅੱਜ ਇਹ ਪ੍ਰਾਪਤੀ ਹਾਸਲ ਕੀਤੀ ਹੈ ਉਨ੍ਹਾਂ ਕਿਹਾ ਕਿ ਉਹ ਆਪਣੀ ਬੱਚੀ ਦੇ ਭਵਿੱਖ ਸਬੰਧੀ ਸੁਫਨੇ ਨੂੰ ਪੂਰਾ ਕਰਨ ਲਈ ਹਰ ਤਰ੍ਹਾਂ ਦਾ ਸਹਿਯੋਗ ਕਰਨਗੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਗਏ ਨਤੀਜੇ ’ਚੋਂ ਜ਼ਿਲ੍ਹਾ ਮਾਨਸਾ ਦੇ 13 ਵਿਦਿਆਰਥੀਆਂ ਨੇ ਮੈਰਿਟ ’ਚ ਆ ਕੇ ਪੰਜਾਬ ਭਰ ’ਚ ਜ਼ਿਲ੍ਹੇ ਦਾ ਮਾਣ ਵਧਾਇਆ ਹੈ ਮੈਰਿਟ ’ਚ ਆਉਣ ਵਾਲੇ 13 ਵਿਦਿਆਰਥੀਆਂ ’ਚੋਂ 11 ਲੜਕੀਆਂ ਤੇ ਸਿਰਫ 2 ਹੀ ਲੜਕੇ ਹਨ ਜ਼ਿਲ੍ਹੇ ਦੀ ਇੱਕ ਵਿਦਿਆਰਥਣ ਧੀ ਨੇ ਤਾਂ ਪੰਜਾਬ ਭਰ ’ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ।

ਜ਼ਿਲ੍ਹਾ ਮਾਨਸਾ ਮੈਰਿਟ ’ਚੋਂ ਪੰਜਾਬ ਭਰ ’ਚੋਂ 7ਵੇਂ ਸਥਾਨ ’ਤੇ ਆਇਆ ਹੈ ਪਾਸ ਫੀਸਦੀ ਪੱਖੋਂ ਜ਼ਿਲ੍ਹੇ ਦਾ ਪੰਜਾਬ ’ਚੋਂ 13ਵਾਂ ਸਥਾਨ ਆਇਆ ਹੈ  ਬੋਰਡ ਵੱਲੋਂ ਜਾਰੀ ਕੀਤੀ ਗਈ ਨਤੀਜਾ ਸੂਚੀ ਮੁਤਾਬਿਕ ਜ਼ਿਲ੍ਹਾ ਮਾਨਸਾ ਦੇ 7826 ਵਿਦਿਆਰਥੀਆਂ ਨੇ 12ਵੀਂ ਦੀ ਪ੍ਰੀਖਿਆ ਦਿੱਤੀ ਸੀ, ਜਿਸ ’ਚੋਂ 7086 ਵਿਦਿਆਰਥੀ ਪਾਸ ਹੋਣ ’ਚ ਸਫ਼ਲ ਰਹੇ ਹਨ ਗੁਰੂਕੁਲ ਅਕੈਡਮੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਉੱਭਾ ਦੀ ਵਿਦਿਆਰਥਣ ਸੁਪਨੀਤ ਕੌਰ ਪੁੱਤਰੀ ਰਾਜ ਸਿੰਘ ਨੇ 500 ’ਚੋਂ 500 ਅੰਕ (100 ਫੀਸਦੀ) 1 ਰੈਂਕ ਲੈ ਕੇ ਪੰਜਾਬ ਭਰ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।

Read Also : Weather Update: ਯੂਪੀ ’ਚ ਭਾਰੀ ਤੂਫਾਨ, 94 ਮੌਤਾਂ, ਜਾਣੋ ਅਗਲੇ 2 ਦਿਨ ਕਿਵੇਂ ਰਹੇਗਾ ਮੌਸਮ

ਇਸ ਤੋਂ ਇਲਾਵਾ ਗੁਰੂਕੁਲ ਅਕੈਡਮੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਉੱਭਾ ਦੇ ਵਿਦਿਆਰਥੀ ਤਨੀਸ਼ ਜਿੰਦਲ ਪੁੱਤਰ ਬਿਰਜ ਲਾਲ ਨੇ 496 ਅੰਕ (99. 20 ਫੀਸਦੀ) 5ਵਾਂ ਰੈਂਕ ਜ਼ਿਲ੍ਹੇ ’ਚੋਂ ਦੂਜਾ ਸਥਾਨ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਖਿਆਲਾ ਕਲਾਂ ਦੀ ਵਿਦਿਆਰਥਣ ਖੁਸ਼ਪ੍ਰੀਤ ਕੌਰ ਪੁੱਤਰੀ ਭਵਨਪ੍ਰੀਤ ਸਿੰਘ ਨੇ 490 (98 ਫੀਸਦੀ) 11ਵਾਂ ਰੈਂਕ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਫੜੇ ਭਾਈਕੇੇੇੇੇ ਦੀ ਵਿਦਿਆਰਥਣ ਲਖਵਿੰਦਰ ਕੌਰ ਪੁੱਤਰੀ ਚਮਕੌਰ ਸਿੰਘ ਨੇ 489 ਅੰਕ (97.80 ਫੀਸਦੀ) 12ਵਾਂ ਰੈਂਕ,  ਸਰਕਾਰੀ ਸੀਨੀ. ਸੈਕੰਡਰੀ ਸਕੂਲ ਕੁਲਰੀਆਂ ਦੀ ਵਿਦਿਆਰਥਣ ਸੁਖਚੈਨ ਕੌਰ ਪੁੱਤਰੀ ਤਰਸੇਮ ਸਿੰਘ ਨੇ 488 ਅੰਕ (97.60 ਫੀਸਦੀ) 13ਵਾਂ ਰੈਂਕ, ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾਤੇਵਾਸ ਦੀ ਵਿਦਿਆਰਥਣ ਭੁਪਿੰਦਰ ਕੌਰ ਪੁੱਤਰੀ ਸੁਖਵੀਰ ਸਿੰਘ ਨੇ 487 (97.40 ਫੀਸਦੀ) 14ਵਾਂ ਰੈਂਕ, ਗੌਰਮਿੰਟ ਸੈਕੰਡਰੀ ਸਕੂਲ ਝੰਡੂਕੇ ਦੀ ਵਿਦਿਆਰਥਣ ਸੋਨੂੰ ਬਾਈ ਪੁੱਤਰੀ ਮੰਨੂ ਰਾਮ ਨੇ 487 (97.40 ਫੀਸਦੀ) 14ਵਾਂ ਰੈਂਕ

ਮਾਈ ਭਾਗੋ ਸੀਨੀ. ਸੈਕੰਡਰੀ ਸਕੂਲ ਰੱਲਾ ਦੀ ਵਿਦਿਆਰਥਣ ਹਰਨੂਰ ਕੌਰ ਪੁੱਤਰੀ ਮਨਜੀਤ ਸਿੰਘ ਨੇ 486 (97. 20) 15ਵਾਂ ਰੈੈਂਕ, ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾਤੇਵਾਸ ਦੀ ਵਿਦਿਆਰਥਣ ਰਮਨਦੀਪ ਕੌਰ ਪੁੱਤਰੀ ਅਮਰੀਕ ਸਿੰਘ ਨੇ 485 (97 ਫੀਸਦੀ) 16ਵਾਂ ਰੈਂਕ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬੁਢਲਾਡਾ ਦੀ ਵਿਦਿਆਰਥਣ ਲਖਵਿੰਦਰ ਕੌਰ ਪੁੱਤਰੀ ਜਗਸੀਰ ਸਿੰਘ ਨੇ 485 (97 ਫੀਸਦੀ) 16ਵਾਂ ਰੈਂਕ, ਸਰਕਾਰੀ ਕੰਨਿਆ ਸੈਕੰਡਰੀ ਸਕੂਲ ਮਾਨਸਾ ਦੀ ਵਿਦਿਆਰਥਣ ਸਬੀਨਾ ਪ੍ਰਵੀਨ ਪੁੱਤਰੀ ਸ਼ਿੰਗਾਰਾ ਸਿੰਘ ਨੇ 485 ਅੰਕ (97 ਫੀਸਦੀ) 16ਵਾਂ ਰੈਂਕ, ਸਰਕਾਰੀ ਸੈਕੰਡਰੀ ਸਕੂਲ ਝੰਡੂਕੇ ਦੀ ਵਿਦਿਆਰਥਣ ਅਰਨਪ੍ਰੀਤ ਕੌਰ ਪੁੱਤਰੀ ਰਣਜੀਤ ਸਿੰਘ ਨੇ 484 ਅੰਕ (96.80 ਫੀਸਦੀ) 17ਵਾਂ ਰੈਂਕ ਤੇ ਕ੍ਰਿਸ਼ਨਾ ਕਾਲਜ ਆਫ਼ ਹਾਇਰ ਐਜ਼ੂਕੇਸ਼ਨ ਰੱਲੀ (ਬੁਢਲਾਡਾ) ਦੇ ਵਿਦਿਆਰਥੀ ਅਕਸ਼ਿਤ ਸਿੰਗਲਾ ਪੁੱਤਰ ਮਨਦੀਪ ਕੁਮਾਰ ਨੇ 484 ਅੰਕ (96.80 ਫੀਸਦੀ) 17ਵਾਂ ਰੈਂਕ ਹਾਸਲ ਕੀਤਾ ਹੈ ਮੈਰਿਟ ’ਚ ਆਏ ਇਨ੍ਹਾਂ ਵਿਦਿਆਰਥੀਆਂ ਦੇ ਘਰਾਂ ’ਚ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ।

PSEB 12th Result 2026
ਪੰਜਾਬ ਭਰ 'ਚੋਂ ਪਹਿਲੇ ਸਥਾਨ 'ਤੇ ਆਈ ਵਿਦਿਆਰਥਣ ਸੁਪਨੀਤ ਕੌਰ ਨੂੰ ਵਧਾਈ ਦਿੰਦੇ ਹੋਏ ਸਕੂਲ ਸਟਾਫ ਮੈਂਬਰ ਤੇ ਹੋਰ।
ਪ੍ਰਸ਼ਾਸਨਿਕ ਤੇ ਸਿੱਖਿਆ ਅਧਿਕਾਰੀਆਂ ਨੇ ਦਿੱਤੀਆਂ ਵਧਾਈਆਂ

ਡਿਪਟੀ ਕਮਿਸ਼ਨਰ ਮਾਨਸਾ ਸ੍ਰੀਮਤੀ ਨਵਜੋਤ ਕੌਰ ਨੇ ਮੈਰਿਟ ’ਚ ਆਏ ਵਿਦਿਆਰਥੀਆਂ ਨੂੰ ਇਸ ਵਿਸ਼ੇਸ਼ ਪ੍ਰਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਮਿਹਨਤ ਸਦਕਾ ਇਹ ਸ਼ਾਨਦਾਰ ਨਤੀਜੇ ਆਏ ਹਨ। ਉਨ੍ਹਾਂ ਬਾਰ੍ਹਵੀਂ ਦੀ ਪ੍ਰੀਖਿਆ ’ਚੋਂ ਪਾਸ ਹੋਣ ਵਾਲੇ ਸਾਰੇ ਹੀ ਵਿਦਿਆਰਥੀਆਂ ਨੂੰ ਭਵਿੱਖ ’ਚ ਹੋਰ ਵੀ ਤਨਦੇਹੀ ਨਾਲ ਮਿਹਨਤ ਕਰਨ ਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕਰਨ ਲਈ ਵੀ ਸ਼ੁਭਕਾਮਨਾਵਾਂ ਦਿੱਤੀਆਂ। ਜ਼ਿਲ੍ਹਾ ਸਿੱਖਿਆ ਅਫ਼ਸਰ ਨੀਲਮ ਰਾਣੀ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ  ਡਾ. ਪਰਮਜੀਤ ਸਿੰਘ ਭੋਗਲ ਨੇ ਵੀ ਸ਼ਾਨਦਾਰ ਨਤੀਜੇ ਲਈ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀਆਂ

About The Author

Latest News

Punjab ਦੇ ਪਿੰਡ ਦੇਸ਼ 'ਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾਂ ਨੂੰ ਅੱਗੇ ਹੋ ਕੇ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ: ਮੁੱਖ ਮੰਤਰੀ ਮਾਨ
Punjab News: ਭਾਜਪਾ ਆਗੂ ਦੇ ਬੇਟੇ ਦੀ ਭਾਰੀ ਮਾਤਰਾ ਵਿੱਚ ਹਥਿਆਰਾਂ ਨਾਲ ਗ੍ਰਿਫ਼ਤਾਰੀ ਭਗਵਾ ਪਾਰਟੀ ਦਾ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦਾ ਜਿਊਂਦਾ-ਜਾਗਦਾ ਸਬੂਤ: ਕੁਲਦੀਪ ਧਾਲੀਵਾਲ
Punjab: ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਭਗਵੰਤ ਮਾਨ ਸਰਕਾਰ ਦੇ 'ਯੁੱਧ ਨਸ਼ਿਆਂ ਵਿਰੁੱਧ' ਦਾ ਮੁੱਖ ਥੰਮ੍ਹ ਬਣੀਆਂ, ਰਿਕਵਰੀ ਕਰ ਰਹੇ ਨਸ਼ਾ ਛੱਡਣ ਵਾਲਿਆਂ ਨੂੰ ਨਸ਼ਾ-ਮੁਕਤ ਰੱਖਣ ਵਿੱਚ ਮਿਲ ਰਹੀ ਮਦਦ
CM Mann ਨੇ PSPCL 'ਚ ਨਿਯੁਕਤ ਹੋਏ 665 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ
Welfare Work: ਪਸ਼ੂ ਸੇਵਾ ਦੀ ਮਿਸਾਲ ਬਣੇ ਮੇਜਰ ਸਿੰਘ, ਗੰਭੀਰ ਜ਼ਖ਼ਮੀ ਬੇਜ਼ੁਬਾਨ ਦਾ ਕਰਵਾਇਆ ਇਲਾਜ

Related Posts