Faridkot News: ਅੰਤਰਰਾਸ਼ਟਰੀ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼, 12.221 ਕਿਲੋ ਹੈਰੋਇਨ ਬਰਾਮਦ

ਫ਼ਰੀਦਕੋਟ ਪੁਲਿਸ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵੱਡੀ ਸਫ਼ਲਤਾ ਅੰਤਰਰਾਸ਼ਟਰੀ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼, 12 ਕਿੱਲੋ 221 ਗ੍ਰਾਮ ਹੈਰੋਇਨ ਸਮੇਤ 02 ਮੁਲਜ਼ਮ ਗ੍ਰਿਫਤਾਰ

Khushdeep Singh Picture
Published On

ਫ਼ਰੀਦਕੋਟ (ਅਜੈ ਮਨਚੰਦਾ)। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਨਸ਼ਾ ਤਸਕਰੀ ਨੈੱਟਵਰਕਾਂ ਖਿਲਾਫ਼ ਕੀਤੀ ਜਾ ਰਹੀ ਯੋਜਨਾਬੱਧ ਕਾਰਵਾਈ ਤਹਿਤ ਫ਼ਰੀਦਕੋਟ ਪੁਲਿਸ ਨੂੰ ਵੱਡੀ ਸਫ਼ਲਤਾ ਹਾਸਲ ਹੋਈ ਹੈ। ਗੁਰਬੰਸ ਸਿੰਘ ਬੈਂਸ, ਪੀਪੀਐੱਸ, ਐਸਐਸਪੀ ਫ਼ਰੀਦਕੋਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀਆਈਏ ਸਟਾਫ਼ ਫ਼ਰੀਦਕੋਟ ਵੱਲੋਂ ਕਾਰਵਾਈ ਕਰਦਿਆਂ ਮੋਟਰਸਾਈਕਲ ਸਵਾਰ 02 ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 12 ਕਿਲੋ 221 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਗੁਰਬੰਸ ਸਿੰਘ ਬੈਂਸ, ਐਸ.ਐਸ.ਪੀ ਫਰੀਦਕੋਟ ਜੀ ਵੱਲੋ ਸਾਂਝੀ ਕੀਤੀ ਗਈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਦਾਗਰ ਸਿੰਘ ਉਰਫ਼ ਘੁੱਲਾ ਤੇ ਕੰਵਲਜੀਤ ਖਾਨ ਉਰਫ ਕੰਮੂ, ਵਾਸੀ ਪਿੰਡ ਕਰਮੂੰਵਾਲਾ, ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ।

ਜੋ ਕਿ ਦੋਵੇਂ ਹੀ ਮੁਲਜ਼ਮ ਜ਼ਿਲ੍ਹਾ ਤਰਨਤਾਰਨ ਨਾਲ ਸੰਬੰਧਤ ਹਨ। ਮੁੱਕਦਮਾ ਦੀ ਮੁੱਢਲੀ ਤਫਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਗ੍ਰਿਫਤਾਰ ਵਿਅਕਤੀਆ ਵੱਲੋ ਇਹ ਹੈਰੋਇਨ ਦੀ ਖੇਪ ਸਰਹੱਦੀ ਖੇਤਰ ਤੋ ਲਿਆ ਕੇ ਅੱਗੇ ਜ਼ਿਲ੍ਹਾ ਫਰੀਦਕੋਟ ਅੰਦਰ ਤੇ ਇਸਦੇ ਨਾਲ ਲੱਗਦੇ ਹੋਰ ਏਰੀਆ ’ਚ ਸਪਲਾਈ ਕੀਤੀ ਜਾਣੀ ਸੀ। ਐਸਆਈ ਹਾਕਮ ਸਿੰਘ, ਸਹਾਇਕ ਇੰਚਾਰਜ ਸੀ.ਆਈ.ਏ.ਸਟਾਫ਼ ਦੀ ਅਗਵਾਈ ਹੇਠ ਪੁਲਿਸ ਪਾਰਟੀ ਵੱਲੋਂ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ-54 ’ਤੇ ਪਿੰਡ ਚੰਦਬਾਜਾ ਨੇੜੇ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਤਲਵੰਡੀ ਭਾਈ ਵੱਲੋਂ ਤੇਜ਼ ਰਫ਼ਤਾਰ ਮੋਟਰਸਾਈਕਲ ’ਤੇ ਆ ਰਹੇ ਦੋ ਨੌਜਵਾਨਾਂ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਮੋਟਰਸਾਈਕਲ ਪਿੱਛੇ ਮੋੜ ਕੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ। Faridkot News

ਇਹ ਵੀ ਪੜ੍ਹੋ : Canada News: ਕੈਨੇਡਾ ’ਚ ਹਾਦਸੇ ਮਗਰੋਂ ਕਾਰ ਨੂੰ ਲੱਗੀ ਅੱਗ, ਪੰਜਾਬੀ ਨੌਜਵਾਨ ਦੀ ਮੌਤ

ਪੁਲਿਸ ਪਾਰਟੀ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਦੋਵਾਂ ਨੂੰ ਕਾਬੂ ਕਰ ਲਿਆ ਗਿਆ। ਜਿਸ ਦੀ ਤਲਾਸ਼ੀ ਲਈ ਮੌਕੇ ’ਤੇ ਪਹੁੰਚੇ ਅਵਤਾਰ ਸਿੰਘ ਰਾਜਪਾਲ, ਡੀਐੱਸਪੀ (ਡੀ), ਫ਼ਰੀਦਕੋਟ ਦੀ ਨਿਗਰਾਨੀ ਹੇਠ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਗਈ। ਜਾਬਤੇ ਅਨੁਸਾਰ ਪੁਲਿਸ ਪਾਰਟੀ ਵੱਲੋਂ ਦੌਰਾਨੇ ਤਲਾਸ਼ੀ ਕੁੱਲ 12 ਕਿਲੋ 221 ਗ੍ਰਾਮ, ਹੈਰੋਇਨ ਬਰਾਮਦ ਕੀਤੀ ਗਈ। ਇਸ ਤੋਂ ਇਲਾਵਾ ਇਨ੍ਹਾ ਦਾ ਇੱਕ ਮੋਟਰਸਾਈਕਲ ਵੀ ਪੁਲਿਸ ਵੱਲੋਂ ਕਬਜ਼ੇ ਵਿੱਚ ਲਿਆ ਗਿਆ ਹੈ। ਐਸਐੱਸਪੀ ਫ਼ਰੀਦਕੋਟ ਗੁਰਬੰਸ ਸਿੰਘ ਬੈਂਸ ਨੇ ਦੱਸਿਆ ਕਿ ਇਹ ਸਫ਼ਲਤਾ ਪੁਲਿਸ ਦੀ ਸੁਚੱਜੀ ਯੋਜਨਾਬੰਦੀ, ਖੁਫੀਆ ਜਾਣਕਾਰੀ, ਪ੍ਰਭਾਵਸ਼ਾਲੀ ਨਿਗਰਾਨੀ ਤੇ ਲਗਾਤਾਰ ਚੌਕਸੀ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਸ, ਸਪਲਾਈ ਚੇਨ, ਸਾਥੀਆਂ ਤੇ ਨਸ਼ਾ ਤਸਕਰੀ ਨਾਲ ਜੁੜੇ ਹੋਰ ਵਿਅਕਤੀਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਦਾ ਮੁੱਖ ਉਦੇਸ਼ ਸਿਰਫ਼ ਨਸ਼ੇ ਦੀ ਖੇਪ ਬਰਾਮਦ ਕਰਨਾ ਹੀ ਨਹੀਂ, ਸਗੋਂ ਇਸ ਦੇ ਸਰੋਤ, ਸਪਲਾਇਰਾਂ, ਪ੍ਰਾਪਤਕਰਤਾਵਾਂ ਤੇ ਪੂਰੇ ਤਸਕਰੀ ਨੈੱਟਵਰਕ ਨੂੰ ਬੇਨਕਾਬ ਕਰਨਾ ਹੈ। Faridkot News

ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ’ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ, ਤਾਂ ਜੋ ਮੁਲਜ਼ਮਾਂ ਪਾਸੋ ਡੂੰਗਾਈ ਨਾਲ ਪੁੱਛ ਗਿੱਛ ਕੀਤੀ ਜਾ ਸਕੇ ਜੀ। ਗੁਰਬੰਸ ਸਿੰਘ ਬੈਂਸ, ਐਸਐੱਸਪੀ ਫ਼ਰੀਦਕੋਟ ਨੇ ਕਿਹਾ ਕਿ ਫ਼ਰੀਦਕੋਟ ਪੁਲਿਸ ਨਸ਼ਿਆਂ ਦੀ ਸਪਲਾਈ, ਤਸਕਰੀ ਅਤੇ ਇਸ ਨਾਲ ਜੁੜੇ ਨੈੱਟਵਰਕਾਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਨਸ਼ਾ ਤਸਕਰੀ ’ਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਤੇ ਨਸ਼ਿਆਂ ਵਿਰੁੱਧ ਇਹ ਮੁਹਿੰਮ ਪੂਰੀ ਸਖ਼ਤੀ ਤੇ ਲਗਾਤਾਰ ਨਾਲ ਜਾਰੀ ਰਹੇਗੀ। ਗੁਰਬੰਸ ਸਿੰਘ ਬੈਂਸ, ਐਸ.ਐਸ.ਪੀ ਫਰੀਦਕੋਟ ਜੀ ਨੇ ਕਿਹਾ ਕਿ ਜਦ ਦੋਸ਼ੀਆ ਦੇ ਕ੍ਰਿਮੀਨਲ ਰਿਕਾਰਡ ਦੀ ਜਾਂਚ ਕੀਤੀ ਗਈ ਤਾ ਕੰਵਲਜੀਤ ਖਾਨ ਉਰਫ ਕੰਮੂ ਪੁੱਤਰ ਮੰਗਾ, ਉਮਰ ਕਰੀਬ 27 ਸਾਲ, ਥਾਣਾ ਚੋਹਲਾ ਸਾਹਿਬ ਜਿਲ੍ਹਾ ਤਰਨਤਾਰਨ ਸਾਹਿਬ ਵਿਖੇ ਵੀ ਨਸ਼ਾ ਤਸਕਰੀ ਤਹਿਤ ਪਹਿਲਾ ਵੀ ਇੱਕ ਮੁੱਕਦਮਾ ਦਰਜ ਰਜਿਸਟਰ ਹੋਣਾ ਪਾਇਆ ਗਿਆ ਹੈ। ਇਸ ਸਬੰਧੀ ਥਾਣਾ ਸਦਰ ਫ਼ਰੀਦਕੋਟ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21(ਸੀ)/61/85, ਤਹਿਤ ਮੁਕੱਦਮਾ ਨੰਬਰ 286 ਮਿਤੀ 11.09.2026 ਨੂੰ ਦਰਜ ਰਜਿਸਟਰ ਕੀਤਾ ਗਿਆ ਹੈ।

About The Author

Related Posts