ਦਸਮੇਸ਼ ਡੈਂਟਲ ਕਾਲਜ ’ਚ ਅੰਤਰਰਾਸ਼ਟਰੀ ਯੋਗ ਦਿਵਸ ਉਤਸ਼ਾਹ ਨਾਲ ਮਨਾਇਆ

ਵਿਦਿਆਰਥੀਆਂ ਦੀ ਫਿਟਨੈੱਸ ਲਈ ਸੰਸਥਾ ਵੱਲੋਂ ਨਿਰੰਤਰ ਉਪਰਾਲੇ ਜਾਰੀ : ਸਵਰਨਜੀਤ ਸਿੰਘ ਗਿੱਲ

Khushdeep Singh Picture
Published On

ਫਰੀਦਕੋਟ (ਗੁਰਪ੍ਰੀਤ ਪੱਕਾ)। ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ’ਤੇ ਦਸਮੇਸ਼ ਡੈਂਟਲ ਕਾਲਜ, ਫਰੀਦਕੋਟ ਵਿਖੇ ਵਿਸ਼ੇਸ਼ ਯੋਗ ਸ਼ਿਵਿਰ ਦਾ ਆਯੋਜਨ ਕੀਤਾ ਗਿਆ। ਸਮਾਗਮ ’ਚ ਕਾਲਜ ਦੇ ਡਾਇਰੈਕਟਰ ਡਾ. ਗੁਰਸੇਵਕ ਸਿੰਘ, ਜੁਆਇੰਟ ਡਾਇਰੈਕਟਰ ਸਵਰਨਜੀਤ ਸਿੰਘ ਗਿੱਲ ਤੇ ਪ੍ਰਿੰਸੀਪਲ ਡਾ. ਐੱਮ. ਕੇ. ਸੁਨੀਲ ਨੇ ਸ਼ਿਰਕਤ ਕਰਦਿਆਂ ਯੋਗ ਅਭਿਆਸ ਕੀਤਾ ਤੇ ਯੋਗ ਦੇ ਮਹੱਤਵ ਬਾਰੇ ਜਾਣਕਾਰੀ ਸਾਂਝੀ ਕੀਤੀ। ਯੋਗ ਅਧਿਆਪਿਕਾ ਜਸਵੰਤ ਕੌਰ ਅਤੇ ਸ਼੍ਰੀਮਤੀ ਰਾਜਨ ਸੁਖੀਜਾ ਨੇ ਹਾਜ਼ਰ ਫੈਕਲਟੀ ਮੈਂਬਰਾਂ ਤੇ ਵਿਦਿਆਰਥੀਆਂ ਨੂੰ ਵੱਖ-ਵੱਖ ਯੋਗ ਆਸਨਾਂ ਤੇ ਕਸਰਤਾਂ ਕਰਵਾਈਆਂ।

ਉਨ੍ਹਾਂ ਕਿਹਾ ਕਿ ਯੋਗ ਨੂੰ ਰੋਜ਼ਾਨਾ ਦੀ ਜੀਵਨ ਸ਼ੈਲੀ ਦਾ ਹਿੱਸਾ ਬਣਾਕੇ ਕਈ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ ਤੇ ਸਿਹਤਮੰਦ ਜੀਵਨ ਬਤੀਤ ਕੀਤਾ ਜਾ ਸਕਦਾ ਹੈ। ਇਸ ਮੌਕੇ ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਨੇ ਬੜੇ ਉਤਸ਼ਾਹ ਨਾਲ ਯੋਗ ਸੈਸ਼ਨ ’ਚ ਭਾਗ ਲਿਆ। ਸਮਾਗਮ ਦੇ ਸਫਲ ਆਯੋਜਨ ’ਚ ਮੁੱਖ ਕੋਆਰਡੀਨੇਟਰ ਡਾ. ਨਿਤਿਨ ਖੁੱਲਰ, ਕੋਆਰਡੀਨੇਟਰ ਡਾ. ਦਮਨਪ੍ਰੀਤ ਕੌਰ, ਡਾ. ਜੈਸਮਿਨ, ਡਾ. ਸਮਰਪ੍ਰੀਤ ਕੌਰ, ਡਾ. ਧਨੰਜੇ, ਡਾ. ਰਵਿੰਦਰ ਸਿੰਘ ਤੇ ਡਾ. ਗੁਰਮਨਜੋਤ ਕੌਰ ਨੇ ਅਹਿਮ ਭੂਮਿਕਾ ਨਿਭਾਈ।

ਸਮਾਗਮ ’ਚ ਡਾ. ਐੱਸ. ਐੱਸ. ਬਰਾੜ, ਪ੍ਰਧਾਨ ਇੰਡੀਅਨ ਮੈਡੀਕਲ ਐਸੋਸੀਏਸ਼ਨ ਫਰੀਦਕੋਟ ਤੇ ਸ੍ਰੀ ਜਨਿੰਦਰ ਜੈਨ, ਮੁੱਖ ਸੇਵਾਦਾਰ ਬਾਬਾ ਖੇਤਰਪਾਲ ਸੇਵਾ ਸੁਸਾਇਟੀ ਟਰੱਸਟ ਫਰੀਦਕੋਟ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ। ਅੰਤ ’ਚ ਕਾਲਜ ਪ੍ਰਬੰਧਕਾਂ ਵੱਲੋਂ ਯੋਗ ਅਧਿਆਪਿਕਾ ਜਸਵੰਤ ਕੌਰ ਤੇ ਸ਼੍ਰੀਮਤੀ ਰਾਜਨ ਸੁਖੀਜਾ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾ. ਗੁਰਸੇਵਕ ਸਿੰਘ ਨੇ ਸਾਰਿਆਂ ਨੂੰ ਤੰਦਰੁਸਤ ਜੀਵਨ ਲਈ ਯੋਗ ਅਪਣਾਉਣ ਦੀ ਅਪੀਲ ਕੀਤੀ। ਜੁਆਇੰਟ ਡਾਇਰੈਕਟਰ ਸਵਰਨਜੀਤ ਸਿੰਘ ਗਿੱਲ ਨੇ ਸਮਾਗਮ ’ਚ ਸ਼ਾਮਲ ਹੋਏ ਮਹਿਮਾਨਾਂ ਤੇ ਭਾਗੀਦਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੰਸਥਾ ਵੱਲੋਂ ਵਿਦਿਆਰਥੀਆਂ ਤੇ ਸਟਾਫ ਦੀ ਫਿਟਨੈੱਸ ਤੇ ਸਿਹਤ ਨੂੰ ਬਰਕਰਾਰ ਰੱਖਣ ਲਈ ਲਗਾਤਾਰ ਉਪਰਾਲੇ ਕੀਤੇ ਜਾਂਦੇ ਹਨ।

About The Author

Related Posts