International Yoga Day: ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ
ਮਾਨਯੋਗ ਜਸਟਿਸ ਹਰਸਿਮਰਨ ਸਿੰਘ ਸੇਠੀ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੇ ਹੋਰ ਮਾਣਯੋਗ ਜੱਜਾਂ ਨੇ ਲਵਾਈ ਹਾਜ਼ਰੀ
ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵਿਖੇ ਕਾਰਜਕਾਰੀ ਚੀਫ਼ ਜਸਟਿਸ ਮਾਨਯੋਗ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਅਗਵਾਈ ਹੇਠ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ 2026 ਮਨਾਇਆ ਗਿਆ, ਜਿਸ ਦੌਰਾਨ ਮਾਨਯੋਗ ਜਸਟਿਸ ਹਰਸਿਮਰਨ ਸਿੰਘ ਸੇਠੀ ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੇ ਹੋਰ ਮਾਣਯੋਗ ਜੱਜਾਂ ਨੇ ਹਾਜ਼ਰੀ ਲਵਾਈ। ਇਸ ਸਾਲ ਅੰਤਰਰਾਸ਼ਟਰੀ ਯੋਗ ਦਿਵਸ ਦਾ ਵਿਸ਼ਾ ‘ਸਿਹਤਮੰਦ ਉਮਰ ਲਈ ਯੋਗ’ ਰੱਖਿਆ ਗਿਆ ਸੀ, ਜਿਸ ਦੌਰਾਨ ਜੀਵਨ ਦੇ ਹਰ ਪੜਾਅ ਖਾਸ ਕਰਕੇ ਬਜ਼ੁਰਗਾਂ ’ਚ ਸਰੀਰਕ ਤੇ ਮਾਨਸਿਕ ਤੰਦਰੁਸਤੀ ਤੇ ਜੀਵਨ ਦੀ ਸਮੁੱਚੀ ਗੁਣਵੱਤਾ ਨੂੰ ਉਤਸ਼ਾਹਿਤ ਕਰਨ ’ਚ ਯੋਗ ਦੀ ਮਹੱਤਤਾ ਨੂੰ ਉਜਾਗਰ ਕੀਤਾ ਗਿਆ। ਇਹ ਸਮਾਗਮ ਭਾਰਤ ਸਰਕਾਰ ਦੇ ਆਯੂਸ਼ ਮੰਤਰਾਲੇ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਯੋਜਿਤ ਕੀਤਾ ਗਿਆ ਸੀ।
ਇਸ ਮੌਕੇ ਕਰਵਾਏ ਗਏ ਪ੍ਰੋਗਰਾਮ ’ਚ ਮਾਣਯੋਗ ਜੱਜ ਸਾਹਿਬਾਨਾਂ, ਪੰਜਾਬ ਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਮੈਂਬਰਾਂ, ਹਾਈ ਕੋਰਟ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ ਤੇ ਵੱਖ-ਵੱਖ ਯੋਗ ਆਸਣ, ਪ੍ਰਾਣਾਯਾਮ ਤੇ ਮੈਡੀਟੇਸ਼ਨ ਦੇ ਅਭਿਆਸ ਕੀਤੇ। ਇਸ ਮੌਕੇ ਯੋਗ ਮਾਹਿਰਾਂ ਨੇ ਭਾਗੀਦਾਰਾਂ ਨੂੰ ਭਾਰਤ ਦੀ ਪ੍ਰਾਚੀਨ ਵਿਰਾਸਤ ਦੇ ਅਨਮੋਲ ਤੋਹਫ਼ੇ ਵਜੋਂ ਯੋਗ ਦੇ ਅਥਾਹ ਲਾਭਾਂ ਬਾਰੇ ਜਾਣੂ ਕਰਵਾਇਆ। ਟ੍ਰੇਨਰਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ। International Yoga Day
Read Also : Amritsar Crime News: ਅੰਮ੍ਰਿਤਸਰ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਪਿਸਤੌਲਾਂ ਸਮੇਤ ਕੀਤਾ ਗ੍ਰਿਫ਼ਤਾਰ
ਕਿ ਯੋਗ ਸਰੀਰਕ ਤੇ ਮਾਨਸਿਕ ਤੰਦਰੁਸਤੀ, ਭਾਵਨਾਤਮਕ ਸੰਤੁਲਨ ਤੇ ਸੰਪੂਰਨ ਵਿਕਾਸ ’ਚ ਮਹੱਤਵਪੂਰਨ ਯੋਗਦਾਨ ਪਾਉਂਦਾ ਹੈ। ਯੋਗ ਦਾ ਨਿਯਮਤ ਅਭਿਆਸ ਸਰੀਰਕ ਲਚਕਤਾ, ਸਮਰੱਥਾ, ਇਕਾਗਰਤਾ ਅਤੇ ਰੋਗ ਪ੍ਰਤੀਰੋਧਕ ਸ਼ਕਤੀ ਨੂੰ ਵਧਾਉਂਦਾ ਹੈ। ਇਸਦੇ ਨਾਲ ਹੀ ਯੋਗ ਤਣਾਅ ਪ੍ਰਬੰਧਨ ਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ’ਚ ਵੀ ਮਦਦ ਕਰਦਾ ਹੈ। ਇਸ ਸਮਾਰੋਹ ਦੌਰਾਨ ਭਾਗੀਦਾਰਾਂ ਨੂੰ ਸਰੀਰ, ਮਨ ਤੇ ਆਤਮਾ ਦਰਮਿਆਨ ਸੰਤੁਲਨ ਕਾਇਮ ਕਰਨ ਲਈ ਯੋਗ ਨੂੰ ਆਪਣੀ ਰੋਜ਼ਾਨਾ ਰੁਟੀਨ ਦਾ ਅਨਿੱਖੜਵੇਂ ਹਿੱਸਾ ਬਣਾਉਣ ਲਈ ਉਤਸ਼ਾਹਿਤ ਕੀਤਾ ਗਿਆ। ਇਕੱਠ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਯੋਗ ਦਾ ਮਤਲਬ ਸਿਰਫ਼ ਸਰੀਰਕ ਕਸਰਤ ਨਹੀਂ।
ਸਗੋਂ ਇਹ ਜੀਵਨ ਜਿਉਣ ਦਾ ਇੱਕ ਤਰੀਕਾ ਹੈ ਜੋ ਆਤਮਿਕ ਸ਼ਾਂਤੀ, ਸਵੈ-ਅਨੁਸ਼ਾਸਨ ਤੇ ਸਮਾਜ ਤੇ ਕੁਦਰਤ ਨਾਲ ਜੁੜੇ ਹੋਣ ਦੀ ਡੂੰਘੀ ਭਾਵਨਾ ਨੂੰ ਉਤਸ਼ਾਹਿਤ ਕਰਦਾ ਹੈ। ਅੰਤਰਰਾਸ਼ਟਰੀ ਯੋਗ ਦਿਵਸ ਹਰ ਸਾਲ 21 ਜੂਨ ਨੂੰ ਦੁਨੀਆ ਭਰ ’ਚ ਮਨਾਇਆ ਜਾਂਦਾ ਹੈ। ਇਸ ਸਾਲ ਵੀ ਇਹ ਦਿਨ ਦੇਸ਼ ਭਰ ’ਚ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ ਜਿਸਦਾ ਉਦੇਸ਼ ਯੋਗ ਦੀ ਮਹੱਤਤਾ ਬਾਰੇ ਜਾਗਰੂਕਤਾ ਫੈਲਾਉਣਾ ਤੇ ਲੋਕਾਂ ਨੂੰ ਇੱਕ ਸਿਹਤਮੰਦ ਤੇ ਵਧੇਰੇ ਸੰਤੁਲਿਤ ਜੀਵਨ ਜਿਉਣ ਸਾਧਨ ਵਜੋਂ ਯੋਗ ਨੂੰ ਅਪਣਾਉਣ ਲਈ ਉਤਸ਼ਾਹਿਤ ਕਰਨਾ ਸੀ। ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ 2026 ਮਨਾ ਕੇ ਯੋਗ ਦੇ ਅਭਿਆਸ ਰਾਹੀਂ ਸਿਹਤ, ਤੰਦਰੁਸਤੀ ਤੇ ਜਨਤਕ ਭਲਾਈ ਨੂੰ ਉਤਸ਼ਾਹਿਤ ਕਰਨ ਪ੍ਰਤੀ ਸੰਸਥਾ ਦੀ ਵਚਨਬੱਧਤਾ ਨੂੰ ਦੁਹਰਾਇਆ ਗਿਆ।