ਫ਼ਾਜ਼ਿਲਕਾ ਵਿਖੇ 15 ਤੋਂ 18 ਸਾਲ ਦੇ ਬੱਚਿਆਂ ਲਈ ਕੋਵਿਡ ਵੈਕਸੀਨ ਦੀ ਸ਼ੁਰੂਆਤ

Sach Kahoon Punjabi Desk Picture
Published On

ਜ਼ਿਲ੍ਹਾ ਹਸਪਤਾਲ ਫ਼ਾਜ਼ਿਲਕਾ ਵਿਖੇ 15 ਤੋਂ 18 ਸਾਲ ਦੇ ਬੱਚਿਆਂ ਲਈ ਕੋਵਿਡ ਵੈਕਸੀਨ ਦੀ ਸ਼ੁਰੂਆਤ

ਫਾਜ਼ਿਲਕਾ (ਰਜਨੀਸ਼ ਰਵੀ)। ਅੱਜ ਜਿਲ੍ਹਾ ਹਸਪਤਾਲ਼ ਵਿਖੇ 15 ਤੋਂ 18 ਸਾਲ ਦੇ ਬੱਚਿਆਂ ਨੂੰ ਕੋਵੈਕਸਿਨ ਦੀ ਪਹਿਲੀ ਖ਼ੁਰਾਕ ਦੀ ਸ਼ੁਰੂਆਤ ਕੀਤੀ ਗਈ। ਹਸਪਤਾਲ਼ ਦੇ ਇੰਚਾਰਜ ਡਾਕਟਰ ਰੋਹਿਤ ਗੋਇਲ ਨੇ ਇਸ ਮੌਕੇ ਦੱਸਿਆ ਕੇ ਬੱਚਿਆਂ ਨੂੰ ਅੱਜ ਤੋਂ ਰੋਜ਼ਾਨਾ ਜ਼ਿਲ੍ਹਾ ਹਸਪਤਾਲ ਵਿਖੇ ਲਗਾਈ ਜਾਏਗੀ। ਇਹ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ।

ਬੱਚਿਆਂ ਦੇ ਮਾਹਿਰ ਡਾਕਟਰ ਟੀਕਾਕਰਨ ਕਰਾਉਣ ਲਈ ਆਉਣ ਵਾਲੇ ਬੱਚਿਆਂ ਦੀ ਪੂਰੀ ਨਿਗਰਾਨੀ ਕਰਨ ਲਈ ਲਾਏ ਗਏ ਹਨ। ਓਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਿਡਰ ਹੋ ਕੇ ਵੈਕਸੀਨ ਲਗਾਉਣ ਲਈ ਅੱਗੇ ਆਉਣ। ਇਸ ਮੌਕੇ ਤੇ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਅਨਿਲ ਧਾਮੂ ਨੇ ਕਿਹਾ ਕਿ ਕਰੋਨਾ ਦੀ ਤੀਜੀ ਲਹਿਰ ਨਾਲ ਮੁਕਾਬਲਾ ਕਰਨ ਲਈ ਵੈਕਸੀਨਂ ਸਭ ਤੋਂ ਕਾਰਗਰ ਹਥਿਆਰ ਹੈ। ਲੋਕਾਂ ਦੇ ਸਹਿਯੋਗ ਨਾਲ ਹੀ ਇਸ ਮਹਾਂਮਾਰੀ ਨਾਲ ਇਹ ਜੰਗ ਜਿੱਤੀ ਜਾ ਸਕਦੀ ਹੈ। ਇਸ ਮੌਕੇ ਡਾ. ਐਰਿਕ, ਸੁਖਜਿੰਦਰ ਸਿੰਘ ਸਟੀਫ਼ਨ ਅਤੇ ਹੋਰ ਸਟਾਫ਼ ਮੈਂਬਰ ਹਾਜ਼ਿਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

About The Author

Related Posts