Faridkot News: ਜ਼ੇਲ੍ਹ ਅਧਾਰਿਤ ਹਥਿਆਰਾਂ ਦੇ ਗਿਰੋਹ ਦਾ ਪਰਦਾਫਾਸ਼, 2 ਗ੍ਰਿਫਤਾਰ

10 ਨਾਜਾਇਜ਼ ਪਸਤੌਲ ਤੇ 20 ਜਿੰਦਾ ਰੌਂਦ ਬਰਾਮਦ, ਪਾਕਿਸਤਾਨ ਤੋਂ ਡਰੋਨ ਰਾਹੀਂ ਹਥਿਆਰ ਮੰਗਵਾਉਣ ਦੇ ਸੰਭਾਵਿਤ ਨੈੱਟਵਰਕ ਦੀ ਜਾਂਚ ਜਾਰੀ

Khushdeep Singh Picture
Published On

ਫ਼ਰੀਦਕੋਟ (ਗੁਰਪ੍ਰੀਤ ਪੱਕਾ)। Punjab Police News: ਫ਼ਰੀਦਕੋਟ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਖਿਲਾਫ਼ ਕਾਰਵਾਈ ਕਰਦਿਆਂ ਜੇਲ੍ਹ ਅਧਾਰਿਤ ਹਥਿਆਰਾਂ ਦੇ ਇੱਕ ਗਿਰੋਹ ਦਾ ਪਰਦਾਫਾਸ਼ ਕਰਕੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 10 ਨਾਜਾਇਜ਼ ਪਸਤੌਲ ਤੇ 20 ਜਿੰਦਾ ਰੌਂਦ ਬਰਾਮਦ ਕੀਤੇ ਹਨ। ਪੁਲਿਸ ਮੁਤਾਬਕ ਮਾਮਲੇ ਦੀ ਜਾਂਚ ਦੌਰਾਨ ਪਾਕਿਸਤਾਨ ਤੋਂ ਡਰੋਨ ਰਾਹੀਂ ਹਥਿਆਰਾਂ ਦੀਆਂ ਖੇਪਾਂ ਮੰਗਵਾਉਣ ਨਾਲ ਜੁੜੇ ਸੰਭਾਵਿਤ ਅੰਤਰਰਾਸ਼ਟਰੀ ਲਿੰਕਾਂ ਦੀ ਵੀ ਪੜਤਾਲ ਕੀਤੀ ਜਾ ਰਹੀ ਹੈ। ਇਹ ਕਾਰਵਾਈ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਹੇਠ ਤੇ ਆਈਜੀ ਫ਼ਰੀਦਕੋਟ ਰੇਂਜ ਨਿਲਾਬਰੀ ਜੱਗਦਲੇ ਦੇ ਮਾਰਗਦਰਸ਼ਨ ਅਨੁਸਾਰ ਐੱਸਐੱਸਪੀ ਫ਼ਰੀਦਕੋਟ ਗੁਰਬੰਸ ਸਿੰਘ ਬੈਂਸ ਦੀ ਨਿਗਰਾਨੀ ਹੇਠ ਕੀਤੀ ਗਈ। ਐੱਸਪੀ ਇਨਵੈਸਟੀਗੇਸ਼ਨ ਨਰਿੰਦਰ ਸਿੰਘ ਤੇ ਡੀਐੱਸਪੀ ਇਨਵੈਸਟੀਗੇਸ਼ਨ ਅਵਤਾਰ ਸਿੰਘ ਦੀ ਸਿੱਧੀ ਨਿਗਰਾਨੀ ਹੇਠ ਸੀਆਈਏ ਸਟਾਫ਼ ਫ਼ਰੀਦਕੋਟ ਦੀ ਟੀਮ ਨੇ ਇਸ ਕਾਰਵਾਈ ਨੂੰ ਅੰਜਾਮ ਦਿੱਤਾ।

ਪੁਲਿਸ ਅਨੁਸਾਰ 16 ਸਤੰਬਰ ਨੂੰ ਸਹਾਇਕ ਥਾਣੇਦਾਰ ਪਰਮਿੰਦਰ ਸਿੰਘ ਦੀ ਅਗਵਾਈ ਹੇਠ ਸੀਆਈਏ ਸਟਾਫ਼ ਦੀ ਟੀਮ ਕੋਟਕਪੂਰਾ ਰੋਡ ਸਥਿਤ ਪੁਲ ਨਹਿਰਾਂ, ਫ਼ਰੀਦਕੋਟ ਵਿਖੇ ਗਸ਼ਤ ਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਪੁਲਿਸ ਨੂੰ ਸੂਚਨਾ ਮਿਲੀ ਕਿ ਦੋ ਵਿਅਕਤੀ ਭਾਰੀ ਗਿਣਤੀ ’ਚ ਅਸਲਾ-ਐਮੂਨੇਸ਼ਨ ਲੈ ਕੇ ਤਲਵੰਡੀ ਭਾਈ ਰੋਡ ’ਤੇ ਕੇਂਦਰੀ ਮਾਡਰਨ ਜ਼ੇਲ੍ਹ ਫ਼ਰੀਦਕੋਟ ਦੇ ਨੇੜਲੇ ਇਲਾਕੇ ’ਚ ਘੁੰਮ ਰਹੇ ਹਨ ਤੇ ਹਥਿਆਰਾਂ ਨੂੰ ਅੱਗੇ ਸਪਲਾਈ ਕਰਨ ਜਾਂ ਕਿਸੇ ਅਪਰਾਧਿਕ ਵਾਰਦਾਤ ’ਚ ਵਰਤਣ ਦੀ ਤਾਕ ਵਿੱਚ ਹਨ। ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਦੋਵਾਂ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ ਵੱਖ-ਵੱਖ ਕਿਸਮ ਦੇ 10 ਨਾਜਾਇਜ਼ ਪਸਤੌਲ ਤੇ 20 ਜਿੰਦਾ ਰੌਂਦ ਬਰਾਮਦ ਹੋਏ।

ਪਾਕਿਸਤਾਨੀ ਸਮੱਗਲਰਾਂ ਨਾਲ ਸੰਪਰਕ ਦੀ ਜਾਂਚ

ਪੁਲਿਸ ਦੀ ਮੁੱਢਲੀ ਜਾਂਚ ਮੁਤਾਬਕ ਗਿਰੋਹ ਵੱਲੋਂ ਸਰਹੱਦੀ ਖੇਤਰ ਰਾਹੀਂ ਹਥਿਆਰ ਪ੍ਰਾਪਤ ਕਰਕੇ ਉਨ੍ਹਾਂ ਨੂੰ ਫ਼ਰੀਦਕੋਟ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸਪਲਾਈ ਕਰਨ ਦੀ ਯੋਜਨਾ ਸੀ। ਪੁਲਿਸ ਵੱਲੋਂ ਇਸ ਗੱਲ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਕੀ ਗਿਰੋਹ ਦੇ ਮੈਂਬਰਾਂ ਨੇ ਪਾਕਿਸਤਾਨ ’ਚ ਮੌਜੂਦ ਸਮੱਗਲਰਾਂ ਨਾਲ ਸੰਪਰਕ ਕਰਕੇ ਡਰੋਨ ਰਾਹੀਂ ਹਥਿਆਰ ਤੇ ਐਮੂਨੇਸ਼ਨ ਮੰਗਵਾਇਆ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਦੀਪ ਸਿੰਘ ਉਰਫ਼ ਦੀਪਕ, ਵਾਸੀ ਰੌੜਾਂਵਾਲੀ, ਅਟਾਰੀ, ਜ਼ਿਲ੍ਹਾ ਅੰਮ੍ਰਿਤਸਰ ਨੂੰ ਗਿਰੋਹ ਦਾ ਮੁੱਖ ਸਰਗਨਾ ਦੱਸਿਆ ਹੈ। ਪੁਲਿਸ ਮੁਤਾਬਕ ਮੁੱਢਲੀ ਜਾਂਚ ’ਚ ਸਾਹਮਣੇ ਆਇਆ ਹੈ ਕਿ ਉਸ ਦੇ ਸੰਭਾਵਿਤ ਨਿਰਦੇਸ਼ਾਂ ’ਤੇ ਉਸ ਦੇ ਸਾਥੀਆਂ ਵੱਲੋਂ ਹਥਿਆਰਾਂ ਦੀ ਖੇਪ ਸੰਭਾਲਣ ਤੇ ਅੱਗੇ ਸਪਲਾਈ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਸੀ। Punjab Police News

ਇਹ ਵੀ ਪੜ੍ਹੋ : Punjab Weather Today: ਜਲੰਧਰ ਤੇ ਪਠਾਨਕੋਟ ’ਚ ਸਵੇਰੇ ਤੜਕੇ ਪਿਆ ਮੀਂਹ, ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਅੱਜ ਮੀਂਹ ਦੀ ਸੰਭਾਵਨਾ

ਦੋਵੇਂ ਗ੍ਰਿਫ਼ਤਾਰ ਮੁਲਜ਼ਮ ਅੰਮ੍ਰਿਤਸਰ ਨਾਲ ਸਬੰਧਤ

ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਰਾਜਬੀਰ ਸਿੰਘ ਉਰਫ਼ ਅਮਿਤ, ਪੁੱਤਰ ਭੁਪਿੰਦਰ ਸਿੰਘ, ਵਾਸੀ ਛੇਹਰਟਾ, ਅੰਮ੍ਰਿਤਸਰ ਤੇ ਅਮਰ ਸਿੰਘ ਉਰਫ਼ ਅਮਰ, ਪੁੱਤਰ ਅਮਰੀਕ ਸਿੰਘ, ਵਾਸੀ ਬਾਬਾ ਦੀਪ ਸਿੰਘ ਕਾਲੋਨੀ, ਛੇਹਰਟਾ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਅਨੁਸਾਰ ਰਾਜਬੀਰ ਸਿੰਘ ਦੀ ਉਮਰ ਕਰੀਬ 21 ਸਾਲ ਤੇ ਅਮਰ ਸਿੰਘ ਦੀ ਉਮਰ ਕਰੀਬ 25 ਸਾਲ ਹੈ। ਦੋਵੇਂ ਮੁਲਜ਼ਮਾਂ ਨੂੰ ਪੁਲਿਸ ਨੇ ਬੇਰੁਜ਼ਗਾਰ ਦੱਸਿਆ ਹੈ।

10 ਪਸਤੌਲਾਂ ’ਚ 30 ਤੇ 32 ਬੋਰ ਦੇ ਹਥਿਆਰ

ਪੁਲਿਸ ਵੱਲੋਂ ਕੀਤੀ ਗਈ ਬਰਾਮਦਗੀ ’ਚ 3 ਜ਼ਿਗਾਨਾ 30 ਬੋਰ ਪਸਤੌਲ, 1 ਪੀਐਕਸ-5 ਸਟੌਰਮ 30 ਬੋਰ ਪਸਤੌਲ, 2 ਦੇਸੀ 32 ਬੋਰ ਪਸਤੌਲ ਅਤੇ 4 ਦੇਸੀ 30 ਬੋਰ ਪਸਤੌਲ ਸ਼ਾਮਲ ਹਨ। ਇਸ ਤੋਂ ਇਲਾਵਾ 20 ਜਿੰਦਾ ਰੌਂਦ ਵੀ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਥਾਣਾ ਸਿਟੀ ਫ਼ਰੀਦਕੋਟ ਵਿਖੇ ਮੁਕੱਦਮਾ ਨੰਬਰ 477, ਮਿਤੀ 16 ਸਤੰਬਰ 2026, ਅਸਲਾ ਐਕਟ ਦੀਆਂ ਧਾਰਾਵਾਂ 25(6), 25(7), 54/59 ਤਹਿਤ ਦਰਜ ਕੀਤਾ ਗਿਆ ਹੈ।

About The Author

Related Posts