Jalandhar Road Accident: ਜਲੰਧਰ ’ਚ ਤੇਜ਼ ਰਫ਼ਤਾਰ ਸਕਾਰਪੀਓ ਦੀ ਟੱਕਰ, ਮਹਿਲਾ ਤੇ ਬੱਚੀ ਗੰਭੀਰ ਜ਼ਖ਼ਮੀ

ਹਾਦਸੇ ਤੋਂ ਬਾਅਦ ਸਕਾਰਪੀਓ ਚਾਲਕ ਗੱਡੀ ਛੱਡ ਕੇ ਫਰਾਰ

Khushdeep Singh Picture
Published On

ਜਲੰਧਰ (ਸੱਚ ਕਹੂੰ ਨਿਊਜ਼/ਹਿੰ.ਸ.)। ਜਲੰਧਰ ਦੀ ਮੁਸਲਿਮ ਕਾਲੋਨੀ ’ਚ ਮੰਗਲਵਾਰ ਰਾਤ ਨੂੰ ਤੇਜ਼ ਰਫ਼ਤਾਰ ਸਕਾਰਪੀਓ ਦੀ ਲਪੇਟ ਵਿੱਚ ਆਉਣ ਕਾਰਨ ਸੜਕ ਕਿਨਾਰੇ ਖੜ੍ਹੀ ਇੱਕ ਮਹਿਲਾ ਤੇ ਬੱਚੀ ਗੰਭੀਰ ਜ਼ਖ਼ਮੀ ਹੋ ਗਈਆਂ। ਹਾਦਸੇ ਤੋਂ ਬਾਅਦ ਸਕਾਰਪੀਓ ਚਾਲਕ ਗੱਡੀ ਨੂੰ ਮੌਕੇ ’ਤੇ ਛੱਡ ਕੇ ਫ਼ਰਾਰ ਹੋ ਗਿਆ। ਸੂਚਨਾ ਮਿਲਣ ’ਤੇ ਥਾਣਾ ਰਾਮਾਮੰਡੀ ਦੀ ਪੁਲਿਸ ਮੌਕੇ ’ਤੇ ਪਹੁੰਚੀ ਤੇ ਸਕਾਰਪੀਓ ਨੂੰ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਜ਼ਖ਼ਮੀ ਮਹਿਲਾ ਦੇ ਸਹੁਰੇ ਮਹਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਨੂੰਹ ਸਬਜ਼ੀ ਲੈਣ ਲਈ ਬਾਜ਼ਾਰ ਗਈ ਸੀ। ਇਸੇ ਦੌਰਾਨ ਇੱਕ ਤੇਜ਼ ਰਫ਼ਤਾਰ ਸਕਾਰਪੀਓ ਤੇ ਉਸ ਦੇ ਪਿੱਛੇ ਆ ਰਹੀ ਫਾਰਚੂਨਰ ਕਾਰ ਵਿਚਕਾਰ ਪਿੱਛਾ ਚੱਲ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਸਕਾਰਪੀਓ ਚਾਲਕ ਨੇ ਗੱਡੀ ਤੋਂ ਆਪਣਾ ਕੰਟਰੋਲ ਗੁਆ ਦਿੱਤਾ ਤੇ ਸੜਕ ਕਿਨਾਰੇ ਖੜ੍ਹੀ ਉਨ੍ਹਾਂ ਦੀ ਨੂੰਹ ਤੇ ਬੱਚੀ ਨੂੰ ਟੱਕਰ ਮਾਰ ਦਿੱਤੀ। ਹਾਦਸੇ ’ਚ ਦੋਵੇਂ ਗੰਭੀਰ ਜ਼ਖ਼ਮੀ ਹੋ ਗਈਆਂ। ਮੌਕੇ ’ਤੇ ਮੌਜੂਦ ਲੋਕਾਂ ਨੇ ਤੁਰੰਤ ਦੋਵਾਂ ਨੂੰ ਇਲਾਜ ਲਈ ਇੱਕ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ। ਥਾਣਾ ਰਾਮਾਮੰਡੀ ਦੇ ਜਾਂਚ ਅਧਿਕਾਰੀ ਸੁਰਜੀਤ ਸਿੰਘ ਨੇ ਦੱਸਿਆ ਕਿ ਕੰਟਰੋਲ ਰੂਮ ਤੋਂ ਮੁਸਲਿਮ ਕਾਲੋਨੀ ’ਚ ਇੱਕ ਮਹਿਲਾ ਦੇ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ ਸੀ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਸਕਾਰਪੀਓ ਨੂੰ ਕਬਜ਼ੇ ’ਚ ਲੈ ਲਿਆ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। Road Accident

ਇਹ ਵੀ ਪੜ੍ਹੋ : Punjab News: ਪੰਜਾਬ ਸਰਕਾਰ ਨੇ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀਆਂ ਤਨਖਾਹਾਂ ਵਿੱਚ 120 ਫੀਸਦੀ ਤੋਂ ਵੱਧ ਵਾਧੇ ਨੂੰ ਦਿੱਤੀ ਮਨਜ਼ੂਰੀ

About The Author

Related Posts