Jalandhar News: ਜਲੰਧਰ ਪੁਲਿਸ ਨੇ ਫਿਰੌਤੀ ਮੰਗਣ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼, ਤਿੰਨ ਗ੍ਰਿਫ਼ਤਾਰ

ਲੋਹੀਆਂ ਖਾਸ ਥਾਣਾ ਪੁਲਿਸ ਦੀ ਵੱਡੀ ਕਾਰਵਾਈ

Khushdeep Singh Picture
Published On

Jalandhar News: ਜਲੰਧਰ (ਸੱਚ ਕਹੂੰ ਨਿਊਜ਼/ਹਿੰ.ਸ.)। ਜਲੰਧਰ ਦੇ ਲੋਹੀਆਂ ਖਾਸ ਥਾਣਾ ਪੁਲਿਸ ਨੇ ਫਿਰੌਤੀ ਮੰਗਣ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕਰਦਿਆਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ’ਚੋਂ ਦੋ ਪਸਤੌਲ, ਇੱਕ ਦੇਸੀ ਕੱਟਾ ਤੇ 9 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਪਿੰਡ ਮੰਡਾਲਾ ਦੇ ਰਹਿਣ ਵਾਲੇ ਸੁਨੀਲ ਉਰਫ਼ ਜੀਊਣਾ, ਸਲੀਮ ਮਸੀਹ ਉਰਫ਼ ਬੰਟੀ ਤੇ ਪਿੰਡ ਕੁਤਬੀਵਾਲ ਦੇ ਰਹਿਣ ਵਾਲੇ ਸੁਖਮਨ ਉਰਫ਼ ਸੁੱਖਾ ਵਜੋਂ ਹੋਈ ਹੈ। ਡੀਐਸਪੀ ਸਰਵਣ ਸਿੰਘ ਬੱਲ ਨੇ ਦੱਸਿਆ ਕਿ ਪੁਲਿਸ ਟੀਮ ਨੇ ਗਸ਼ਤ ਦੌਰਾਨ ਕਾਰਵਾਈ ਕਰਦੇ ਹੋਏ ਤਿੰਨਾਂ ਨੂੰ ਕਾਬੂ ਕੀਤਾ। ਉਨ੍ਹਾਂ ਦੇ ਕਬਜ਼ੇ ’ਚੋਂ ਦੋ 32 ਬੋਰ ਪਸਤੌਲ ਮੈਗਜ਼ੀਨਾਂ ਸਮੇਤ ਸੱਤ ਕਾਰਤੂਸ, ਇੱਕ 315 ਬੋਰ ਦਾ ਦੇਸੀ ਕੱਟਾ ਤੇ ਦੋ ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ। ਪੁਲਿਸ ਨੇ ਤਿੰਨਾਂ ਖਿਲਾਫ਼ ਮਾਮਲਾ ਦਰਜ ਕਰਕੇ ਅਦਾਲਤ ’ਚ ਪੇਸ਼ ਕੀਤਾ, ਜਿੱਥੋਂ ਦੋ ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ। ਪੁਲਿਸ ਮੁਤਾਬਕ ਰਿਮਾਂਡ ਦੌਰਾਨ ਗਿਰੋਹ ਦੇ ਹੋਰ ਮੈਂਬਰਾਂ, ਫਿਰੌਤੀ ਨਾਲ ਜੁੜੇ ਮਾਮਲਿਆਂ ਤੇ ਗੈਰ-ਕਾਨੂੰਨੀ ਹਥਿਆਰਾਂ ਦੇ ਸਰੋਤ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ। Jalandhar News

Read Also : Amloh News: ਪ੍ਰਿੰਸੀਪਲਾਂ ਦੀਆਂ ਤਰੱਕੀਆਂ ’ਤੇ ਲੱਗਾ ਸਟੇਅ ਹਟਿਆ, ਤਰੱਕੀਆਂ ਦਾ ਰਾਹ ਖੁੱਲਿਆ

About The Author

Related Posts