Road Accident: ਜਲੰਧਰ ’ਚ ਭਿਆਨਕ ਹਾਦਸਾ, ਖਰਾਬ ਬੱਸ ਨੂੰ ਬਚਾਉਂਦੇ ਸਮੇਂ ਕੰਟੇਨਰ ਤੇ ਟਿੱਪਰ ਦੀ ਟੱਕਰ

ਹਾਦਸੇ ’ਚ ਟਿੱਪਰ ਚਾਲਕ ਦਾ ਹੱਥ ਹੋਇਆ ਫਰੈਕਚਰ

Khushdeep Singh Picture
Published On

ਜਲੰਧਰ (ਸੱਚ ਕਹੂੰ ਨਿਊਜ਼/ਹਿੰ.ਸ.)। ਜਲੰਧਰ ’ਚ ਵੀਰਵਾਰ ਨੂੰ ਖਰਾਬ ਖੜ੍ਹੀ ਬੱਸ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਪਿੱਛੋਂ ਆ ਰਹੇ ਕੰਟੇਨਰ ਤੇ ਟਿੱਪਰ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ। ਟੱਕਰ ਤੋਂ ਬਾਅਦ ਟਿੱਪਰ ਫਲਾਈਓਵਰ ਦੀ ਰੇਲਿੰਗ ਤੋੜਦਾ ਹੋਇਆ ਹੇਠਾਂ ਡਿੱਗ ਕੇ ਪਲਟ ਗਿਆ। ਹਾਦਸੇ ’ਚ ਟਿੱਪਰ ਚਾਲਕ ਦਾ ਹੱਥ ਫਰੈਕਚਰ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਤੇ ਸੜਕ ਸੁਰੱਖਿਆ ਫੋਰਸ ਦੀ ਟੀਮ ਤੁਰੰਤ ਮੌਕੇ ’ਤੇ ਪਹੁੰਚੀ। ਪੁਲਿਸ ਨੇ ਕਰੇਨ ਦੀ ਮਦਦ ਨਾਲ ਨੁਕਸਾਨੀ ਵਾਹਨਾਂ ਨੂੰ ਹਟਵਾ ਕੇ ਆਵਾਜਾਈ ਨੂੰ ਮੁੜ ਸੁਚਾਰੂ ਕਰਵਾਇਆ। ਜਾਣਕਾਰੀ ਅਨੁਸਾਰ ਇਹ ਹਾਦਸਾ ਜੇਸੀ ਰਿਸੋਰਟ ਨੇੜੇ ਫਲਾਈਓਵਰ ’ਤੇ ਵਾਪਰਿਆ। ਇੱਕ ਬੇਕਾਬੂ ਟਿੱਪਰ ਫਲਾਈਓਵਰ ਤੋਂ ਹੇਠਾਂ ਜਾ ਡਿੱਗਿਆ ਤੇ ਪਲਟ ਗਿਆ।

ਹਾਦਸੇ ਦੌਰਾਨ ਰਾਹਗੀਰ ਵਾਲ-ਵਾਲ ਬਚ ਗਏ। ਘਟਨਾ ਤੋਂ ਬਾਅਦ ਮੌਕੇ ’ਤੇ ਹਫੜਾ-ਦਫੜੀ ਮਚ ਗਈ ਤੇ ਹਾਈਵੇ ’ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ। ਟਿੱਪਰ ਚਾਲਕ ਦਿਲਜਿੰਦਰ ਸਿੰਘ ਨੇ ਦੱਸਿਆ ਕਿ ਫਲਾਈਓਵਰ ’ਤੇ ਨਨਕਾਣਾ ਸਾਹਿਬ ਨਾਂਅ ਦੀ ਇੱਕ ਬੱਸ ਕਾਫ਼ੀ ਸਮੇਂ ਤੋਂ ਖਰਾਬ ਹਾਲਤ ’ਚ ਖੜ੍ਹੀ ਸੀ। ਉਸ ਦਾ ਕਹਿਣਾ ਹੈ ਕਿ ਬੱਸ ਚਾਲਕ ਵੱਲੋਂ ਸੁਰੱਖਿਆ ਲਈ ਕੋਈ ਰਿਫਲੈਕਟਰ ਜਾਂ ਚੇਤਾਵਨੀ ਸੰਕੇਤ ਨਹੀਂ ਲਾਏ ਗਏ ਸਨ। ਇਸ ਦੌਰਾਨ ਪਿੱਛੋਂ ਤੇਜ਼ ਰਫ਼ਤਾਰ ਨਾਲ ਆ ਰਹੇ ਇੱਕ ਕੰਟੇਨਰ ਨੇ ਖੜ੍ਹੀ ਬੱਸ ਨੂੰ ਟੱਕਰ ਮਾਰ ਦਿੱਤੀ।

Read Also : Coimbatore Blast: ਕੋਇੰਬਟੂਰ ਧਮਾਕੇ ਮਾਮਲੇ ’ਚ ਈਡੀ ਨੇ ਦੇਸ਼ ਭਰ ’ਚ 16 ਥਾਵਾਂ ’ਤੇ ਕੀਤੀ ਛਾਪੇਮਾਰੀ

ਕੰਟੇਨਰ ਦੀ ਟੱਕਰ ਤੋਂ ਬਾਅਦ ਪਿੱਛੇ ਆ ਰਿਹਾ ਟਿੱਪਰ ਵੀ ਬੇਕਾਬੂ ਹੋ ਕੇ ਬੱਸ ਨਾਲ ਜਾ ਟਕਰਾਇਆ। ਸੰਤੁਲਨ ਵਿਗੜਨ ਕਾਰਨ ਟਿੱਪਰ ਫਲਾਈਓਵਰ ਦੀ ਰੇਲਿੰਗ ਤੋੜਦਾ ਹੋਇਆ ਹੇਠਾਂ ਡਿੱਗ ਗਿਆ। ਹਾਦਸੇ ’ਚ ਟਿੱਪਰ ਚਾਲਕ ਦਿਲਜਿੰਦਰ ਸਿੰਘ ਦੀ ਬਾਂਹ ’ਤੇ ਗੰਭੀਰ ਸੱਟ ਲੱਗੀ ਤੇ ਉਸ ਦਾ ਹੱਥ ਫਰੈਕਚਰ ਹੋ ਗਿਆ। ਟਿੱਪਰ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ ਹੈ। ਘਟਨਾ ਸਥਾਨ ’ਤੇ ਪਹੁੰਚੀ ਪੁਲਿਸ ਤੇ ਐਸਐਸਐਫ ਦੀ ਟੀਮ ਨੇ ਰਾਹਤ ਕਾਰਜ ਸ਼ੁਰੂ ਕੀਤੇ। ਕਰੇਨ ਦੀ ਮਦਦ ਨਾਲ ਹੇਠਾਂ ਡਿੱਗੇ ਟਿੱਪਰ ਤੇ ਫਲਾਈਓਵਰ ’ਤੇ ਖੜ੍ਹੀ ਖਰਾਬ ਬੱਸ ਨੂੰ ਹਟਾਇਆ ਗਿਆ। ਇਸ ਤੋਂ ਬਾਅਦ ਪ੍ਰਭਾਵਿਤ ਟ੍ਰੈਫਿਕ ਨੂੰ ਮੁੜ ਚਾਲੂ ਕਰ ਦਿੱਤਾ ਗਿਆ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਲਾਪਰਵਾਹੀ ਵਰਤਣ ਵਾਲੇ ਬੱਸ ਚਾਲਕ ਖਿਲਾਫ਼ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। Road Accident

About The Author

Related Posts