PRTC Patiala: PCS ਅਧਿਕਾਰੀ ਜਸ਼ਨਪ੍ਰੀਤ ਕੌਰ ਗਿੱਲ ਨੇ PRTC ਮੈਨੇਜਿੰਗ ਡਾਇਰੈਕਟਰ ਦਾ ਸੰੰਭਾਲਿਆ ਅਹੁਦਾ

ਪੀਆਰਟੀਸੀ ਦੀਆਂ ਸੇਵਾਵਾਂ ਨੂੰ ਹੋਰ ਬਿਹਤਰ, ਸੁਚਾਰੂ ਤੇ ਸਵਾਰੀ ਪੱਖੀ ਬਣਾਉਣਾ ਮੁੱਖ ਤਰਜੀਹ : ਜਸ਼ਨਪ੍ਰੀਤ ਕੌਰ ਗਿੱਲ

Khushdeep Singh Picture
Published On

ਪਟਿਆਲਾ (ਸੱਚ ਕਹੂੰ ਨਿਊਜ਼/ਏਜੰਸੀ)। 2014 ਬੈਚ ਦੇ ਸੀਨੀਅਰ ਪੀਸੀਐਸ ਅਧਿਕਾਰੀ ਜਸ਼ਨਪ੍ਰੀਤ ਕੌਰ ਗਿੱਲ ਨੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਪਟਿਆਲਾ ਦੇ ਮੈਨੇਜਿੰਗ ਡਾਇਰੈਕਟਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਪੀਆਰਟੀਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਤੇ ਹੋਰ ਸੀਨੀਅਰ ਅਧਿਕਾਰੀਆਂ ਨੇ ਜਸ਼ਨਪ੍ਰੀਤ ਕੌਰ ਗਿੱਲ ਦਾ ਸੁਆਗਤ ਕੀਤਾ ਤੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ ’ਤੇ ਸ਼ੁਭਕਾਮਨਾਵਾਂ ਭੇਟ ਕੀਤੀਆਂ।

ਇਸ ਉਪਰੰਤ ਅਧਿਕਾਰੀਆਂ ਨੇ ਉਨ੍ਹਾਂ ਨੂੰ ਪੀਆਰਟੀਸੀ ਦੀ ਕਾਰਜਪ੍ਰਣਾਲੀ, ਮੌਜੂਦਾ ਪ੍ਰਬੰਧਕੀ ਸਥਿਤੀ ਤੇ ਸਵਾਰੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਆਵਾਜਾਈ ਸਹੂਲਤਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਜਸ਼ਨਪ੍ਰੀਤ ਕੌਰ ਗਿੱਲ ਨੇ ਕਿਹਾ ਕਿ ਪੀਆਰਟੀਸੀ ਦੀਆਂ ਸੇਵਾਵਾਂ ਨੂੰ ਹੋਰ ਬਿਹਤਰ, ਸੁਚਾਰੂ ਤੇ ਸਵਾਰੀ ਪੱਖੀ ਬਣਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਪੀਆਰਟੀਸੀ ਦੀਆਂ ਬੱਸਾਂ ’ਚ ਸਫ਼ਰ ਕਰਨ ਵਾਲੀਆ ਸਵਾਰੀਆਂ ਨੂੰ ਸੁਰੱਖਿਅਤ, ਆਰਾਮਦਾਇਕ ਤੇ ਸਮੇਂ ਸਿਰ ਆਵਾਜਾਈ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਠੋਸ ਉਪਰਾਲੇ ਕੀਤੇ ਜਾਣਗੇ।

ਨਵੇਂ ਐਮਡੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਪੀਆਰਟੀਸੀ ਦੇ ਬੱਸ ਬੇੜੇ ਵਿੱਚ ਹੋਰ ਨਵੀਆਂ ਬੱਸਾਂ ਸ਼ਾਮਲ ਕਰਨ ਲਈ ਯਤਨ ਕੀਤੇ ਜਾਣਗੇ, ਤਾਂ ਜੋ ਵੱਧ ਤੋਂ ਵੱਧ ਰੂਟਾਂ ’ਤੇ ਸੇਵਾਵਾਂ ਦਾ ਵਿਸਥਾਰ ਕੀਤਾ ਜਾ ਸਕੇ। ਸਵਾਰੀਆਂ ਦੀਆਂ ਲੋੜਾਂ ਨੂੰ ਜਲਦ ਤੋਂ ਜਲਦ ਪੂਰਾ ਕਰਨ, ਪੀਆਰਟੀਸੀ ਦੀ ਵਿੱਤੀ ਸਥਿਤੀ ਨੂੰ ਹੋਰ ਮਜ਼ਬੂਤ ਕਰਨ, ਆਮਦਨ ਦੇ ਨਵੇਂ ਸਰੋਤ ਪੈਦਾ ਕਰਨ ਤੇ ਸੰਸਥਾ ਦੀ ਕਾਰਜ ਕੁਸ਼ਲਤਾ ਵਿੱਚ ਵਾਧਾ ਕਰਨ ਲਈ ਨਵੀਆਂ ਯੋਜਨਾਵਾਂ ਤੇ ਉਪਰਾਲੇ ਅਮਲ ’ਚ ਲਿਆਂਦੇ ਜਾਣਗੇ।

ਇਹ ਵੀ ਪੜ੍ਹੋ : Rajnath Singh: ਰਾਜਨਾਥ ਸਿੰਘ ਅੱਜ ਭੋਪਾਲ ’ਚ ਸ਼ਿਵਰਾਜ ਸਿੰਘ ਦੀ ਮਾਂ ਨੂੰ ਦੇਣਗੇ ਸ਼ਰਧਾਂਜਲੀ

Comments

Post Your Comment

About The Author

Related Posts