Mansa News: ਮਾਨਸਾ ਜ਼ਿਲ੍ਹੇ ਦੀ ਧੀ ਜਸਪ੍ਰੀਤ ਕੌਰ ਇਲੈਕਟ੍ਰੀਕਲ ਟਰੇਡ ’ਚ ਦੇਸ਼ ਭਰ ’ਚੋਂ ਮੋਹਰੀ

ਪੰਜਾਬ ਸਰਕਾਰ ਵੱਲੋਂ ਨਗਦ ਇਨਾਮ ਦੇਣ ਦਾ ਐਲਾਨ

Ravinder Sharma Picture
Published On

ਮਾਨਸਾ (ਸੁਖਜੀਤ ਮਾਨ)। ਪੰਜਾਬ ਲਈ ਮਾਣਮੱਤੀ ਪ੍ਰਾਪਤੀ ਦਰਜ ਕਰਦਿਆਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਆਈਟੀਆਈ), ਮਾਨਸਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਵਾਸੀ ਭੁਪਾਲ ਕਲਾਂ ਨੇ ਦੇਸ਼ ਭਰ ’ਚੋਂ ਇਲੈਟਰੀਕਲ ਟਰੇਡ ’ਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਸੂਬੇ ਦਾ ਨਾਂਅ ਰੌਸ਼ਨ ਕੀਤਾ ਹੈ। 

ਹੋਣਹਾਰ ਵਿਦਿਆਰਥਣ ਜਸਪ੍ਰੀਤ ਕੌਰ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਵਧਾਈ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਸਪ੍ਰੀਤ ਕੌਰ ਅਤੇ ਉਸ ਦੇ ਇੰਸਟਰੱਕਟਰ ਗੁਰਬਿੰਦਰ ਸਿੰਘ ਨੂੰ ਬੇਮਿਸਾਲ ਅਗਵਾਈ ਅਤੇ ਮਾਰਗਦਰਸ਼ਨ ਲਈ 25-25 ਹਜ਼ਾਰ ਰੁਪਏ ਦੇ ਨਗਦ ਇਨਾਮ ਦਾ ਐਲਾਨ ਕੀਤਾ ਹੈ।

ਵੇਰਵਿਆਂ ਮੁਤਾਬਿਕ ਜਸਪ੍ਰੀਤ ਕੌਰ ਵਾਸੀ ਭੁਪਾਲ ਕਲਾਂ ਦੇ ਪਿਤਾ ਲਾਭ ਸਿੰਘ ਕਿਸਾਨ ਹਨ ਅਤੇ ਮਾਤਾ ਕਿਰਨਜੀਤ ਕੌਰ ਘਰੇਲੂ ਔਰਤ ਹਨ ਕਿਰਤੀ ਪਰਿਵਾਰ ਦੀ ਇਸ ਧੀ ਨੇ ਆਪਣੀ ਇਸ ਵਿਲੱਖਣ ਪ੍ਰਾਪਤੀ ਸਦਕਾ ਆਪਣੇ ਮਾਪਿਆਂ, ਜ਼ਿਲ੍ਹੇ ਅਤੇ ਸਮੁੱਚੇ ਸੂਬੇ ਦਾ ਨਾਂਅ ਦੇਸ਼ ਪਰ ’ਚ ਚਮਕਾ ਦਿੱਤਾ ਹੈ ਇਸ ਸਫਲਤਾ ਉਤੇ ਖੁਸ਼ੀ ਜ਼ਾਹਿਰ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਪੰਜਾਬ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਸਾਡੀ ਧੀ ਜਸਪ੍ਰੀਤ ਕੌਰ ਨੇ ਇਲੈਕਟਰੀਕਲ ਟਰੇਡ ਵਿੱਚ ਰਾਸ਼ਟਰੀ ਪੱਧਰ ’ਤੇ ਸਿਖ਼ਰਲਾ ਰੈਂਕ ਪ੍ਰਾਪਤ ਕਰਕੇ ਸੂਬੇ ਦਾ ਨਾਂਅ ਰੌਸ਼ਨ ਕੀਤਾ ਹੈ। 

ਉਸ ਦੀ ਸਖ਼ਤ ਮਿਹਨਤ ਅਤੇ ਸਮਰਪਣ ਪੰਜਾਬ ਦੇ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹੈ। ਸਿੱਖਿਆ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੀਆਂ ਉਦਯੋਗਿਕ ਸਿਖਲਾਈ ਸੰਸਥਾਵਾਂ ਵਿੱਚ ਸਿੱਖਿਆ ਅਤੇ ਬੁਨਿਆਦੀ ਢਾਂਚੇ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਇਨਾਮ ਦਾ ਉਦੇਸ਼ ਤਕਨੀਕੀ ਸਿੱਖਿਆ ਵਿੱਚ ਉੱਤਮਤਾ ਹਾਸਲ ਕਰਨ ਅਤੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਹੋਰ ਵਧੀਆ ਕਾਰਗੁਜ਼ਾਰੀ ਲਈ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਨੇ ਹੋਣਹਾਰ ਵਿਦਿਆਰਥਣ, ਉਸਦੇ ਮਾਪਿਆਂ, ਆਈਟੀਆਈ ਮਾਨਸਾ ਦੇ ਪ੍ਰਿੰਸੀਪਲ ਅਤੇ ਸਾਰੇ ਇੰਸਟਰਕਟਰਾਂ ਨੂੰ ਵੀ ਦਿਲੋਂ ਮੁਬਾਰਕਬਾਦ ਦਿੱਤੀ।

Read Also : ਮੁੱਖ ਮੰਤਰੀ ਭਜਨ ਲਾਲ ਸ਼ਰਮਾ ਲੋਕਮੰਥਨ-2026 ਦੇ ਨੀਂਹ ਪੱਥਰ ਸਮਾਗਮ ’ਚ ਪੁੱਜੇ

Comments

Post Your Comment

About The Author

Related Posts