Punjab

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
Ravi River Flood Threat: ਰਾਵੀ ਦਰਿਆ ’ਚ ਹੋ ਰਹੀ ਨਜਾਇਜ਼ ਮਾਈਨਿੰੰਗ ਅਤੇ ਬੰਨਾਂ ਦੀ ਖਸਤਾ ਹਾਲਤ ਕਾਰਨ ਲੋਕਾਂ ਨੂੰ ਮੁੜ ਹੜ੍ਹਾਂ ਦਾ ਡਰ ਸਤਾਉਣ ਲੱਗਾ

Body Donation: ਸਮਾਜ ਦੇ ਕੰਮ ਆਏ ‘ਸੱਚੇ ਨਿਮਰ ਸੇਵਾਦਾਰ’ ਜਸਵੰਤ ਸਿੰਘ ਗਰੇਵਾਲ ਇੰਸਾਂ

ਡੇਰਾ ਸੱਚਾ ਸੌਦਾ ਦੀ ਪ੍ਰੇਰਨਾ ਨਾਲ ਮ੍ਰਿਤਕ ਦੇਹ ਕੀਤੀ ਮੈਡੀਕਲ ਖੋਜਾਂ ਲਈ ਦਾਨ, ਬਲਾਕ ਬਠਿੰਡਾ ਦੇ 131ਵੇਂ ਸਰੀਰਦਾਨੀ

Satinder Mathur  Picture
Published On

Body Donation: (ਸੁਖਨਾਮ) ਬਠਿੰਡਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਪ੍ਰੇਰਨਾਵਾਂ ’ਤੇ ਚਲਦਿਆਂ ਬਲਾਕ ਬਠਿੰਡਾ ਦੇ ਏਰੀਆ ਐਨਐਫਐਲ ਦੇ ਡੇਰਾ ਸ਼ਰਧਾਲੂ ਸੱਚੇ ਨਿਮਰ ਸੇਵਾਦਾਰ ਜਸਵੰਤ ਸਿੰਘ ਗਰੇਵਾਲ ਇੰਸਾਂ (72) ਵਾਸੀ ਆਦਰਸ਼ ਨਗਰ ਬਠਿੰਡਾ ਮਰ ਕੇ ਵੀ ਇਨਸਾਨੀਅਤ ਦੇ ਕੰਮ ਆਏ ਹਨ, ਜਿਨ੍ਹਾਂ ਦੀ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਦਾਨ ਕੀਤੀ ਗਈ ਹੈ।

ਜਾਣਕਾਰੀ ਅਨੁਸਾਰ ਸੱਚੇ ਨਿਮਰ ਸੇਵਾਦਾਰ ਜਸਵੰਤ ਸਿੰਘ ਗਰੇਵਾਲ ਇੰਸਾਂ ਨੇ ਡੇਰਾ ਸੱਚਾ ਸੌਦਾ ਦੀ ਪਵਿੱਤਰ ਸਿੱਖਿਆ ’ਤੇ ਚੱਲਦਿਆਂ ਜਿਉਂਦੇ ਜੀਅ ਪ੍ਰਣ ਕੀਤਾ ਹੋਇਆ ਸੀ ਕਿ ਉਸਦੇ ਦੇਹਾਂਤ ਉਪਰੰਤ ਮ੍ਰਿਤਕ ਦੇਹ ਨੂੰ ਸਸਕਾਰ ਦੀ ਬਜਾਏ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ ਜਾਵੇ, ਉਨ੍ਹਾਂ ਦੇ ਇਸ ਪ੍ਰਣ ਨੂੰ ਉਨ੍ਹਾਂ ਦੀ ਮੌਤ ਉਪਰੰਤ ਪੂਰਾ ਕਰਦਿਆਂ ਉਸਦੇ ਪਰਿਵਾਰਕ ਮੈਂਬਰਾਂ ਪਤਨੀ ਹਰਬੰਸ ਕੌਰ ਇੰਸਾਂ, ਪੁੱਤਰ ਸੁਰਿੰਦਰਪਾਲ ਇੰਸਾਂ, ਨੂੰਹ ਕਿਰਨਪਾਲ ਇੰਸਾਂ, ਧੀਆਂ ਓਂਕਾਰ ਇੰਸਾਂ, ਸਰਬਜੀਤ ਇੰਸਾਂ ਆਸਟਰੇਲੀਆ, ਜਵਾਈ ਬਸੰਤ ਇੰਸਾਂ, ਨਵਦੀਪ ਇੰਸਾਂ ਆਸਟਰੇਲੀਆ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਸ੍ਰੀ ਗੁਰੂ ਰਾਮ ਰਾਏ ਇੰਸਟੀਚਿਊਟ ਆਫ ਮੈਡੀਕਲ ਐਂਡ ਹੈਲਥ ਸਾਇੰਸਜ਼ ਅਤੇ ਸ਼੍ਰੀ ਮਹੰਤ ਇੰਦਰੇਸ਼ ਹਸਪਤਾਲ, ਪਟੇਲ ਨਗਰ ਦੇਹਰਾਦੂਨ ( ਉੱਤਰਾਖੰਡ) ਨੂੰ ਦਾਨ ਕਰ ਦਿੱਤਾ।

‘ਸੱਚੇ ਨਿਮਰ ਸੇਵਾਦਾਰ ਜਸਵੰਤ ਸਿੰਘ ਗਰੇਵਾਲ ਇੰਸਾਂ ਅਮਰ ਰਹੇ’, ‘ਜਬ ਤੱਕ ਸੂਰਜ ਚਾਂਦ ਰਹੇਗਾ ਜਸਵੰਤ ਸਿੰਘ ਗਰੇਵਾਲ ਇੰਸਾਂ ਤੇਰਾ ਨਾਮ ਰਹੇਗਾ’ ਦੇ ਨਾਅਰਿਆਂ ਨਾਲ ਮ੍ਰਿਤਕ ਦੇਹ ਨੂੰ ਰਿਸ਼ਤੇਦਾਰਾਂ, ਸਨੇਹੀਆਂ ਅਤੇ ਵੱਡੀ ਗਿਣਤੀ ’ਚ ਬਲਾਕ ਬਠਿੰਡਾ ਅਤੇ ਨੇੜਲੇ ਬਲਾਕ ਮਹਿਮਾ ਗੋਨਿਆਣਾ ਦੀ ਸਾਧ-ਸੰਗਤ ਤੋਂ ਇਲਾਵਾ ਇਲਾਕਾ ਨਿਵਾਸੀਆਂ ਨੇ ਮ੍ਰਿਤਕ ਦੇ ਨਿਵਾਸ ਸਥਾਨ ਤੋਂ ਕਾਫਲੇ ਦੇ ਰੂਪ ’ਚ ਅੰਤਿਮ ਵਿਦਾਇਗੀ ਦਿੱਤੀ। ਡੇਰਾ ਸੱਚਾ ਸੌਦਾ ਵੱਲੋਂ ਚਲਾਈ ਗਈ ਰੀਤ ਧੀਆਂ-ਪੁੱਤਰ ਇੱਕ ਸਮਾਨ ਤੇ ਚਲਦਿਆਂ ਜਸਵੰਤ ਸਿੰਘ ਗਰੇਵਾਲ ਇੰਸਾਂ ਦੇ ਪੁੱਤਰ, ਜਵਾਈਆਂ ਦੇ ਨਾਲ-ਨਾਲ ਧੀਆਂ ਅਤੇ ਨੂੰਹ ਵੱਲੋਂ ਵੀ ਅਰਥੀ ਨੂੰ ਮੋਢਾ ਦਿੱਤਾ ਗਿਆ।

ਇਸ ਮੌਕੇ ਏਰੀਆ ਪ੍ਰੇਮੀ ਸੇਵਕ ਸੋਨੂੰ ਇੰਸਾਂ ਅਤੇ ਪ੍ਰੇਮੀ ਸੇਵਕ ਭੈਣ ਜੋਗਿੰਦਰ ਕੌਰ ਇੰਸਾਂ ਨੇ ਦੱਸਿਆ ਕਿ ਜਸਵੰਤ ਸਿੰਘ ਗਰੇਵਾਲ ਇੰਸਾਂ ਨੇ ਸੰਨ 1987 ’ਚ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਕੋਲੋਂ ਨਾਮ-ਸ਼ਬਦ ਦੀ ਅਨਮੋਲ ਦਾਤ ਪ੍ਰਾਪਤ ਕੀਤੀ ਸੀ ਅਤੇ ਉਹ ਡੇਰਾ ਸੱਚਾ ਸੌਦਾ ਦਰਬਾਰ ਦੇ ਅਣਥੱਕ ਸੇਵਾਦਾਰ ਸਨ। ਭਵਾਨੀਗੜ੍ਹ ਬਲਾਕ ਦੇ ਪਿੰਡ ਸਕਰੌਦੀ ਦੇ ਰਹਿਣ ਵਾਲੇ ਇਸ ਸੇਵਾਦਾਰ ਨੇ ਭਵਾਨੀਗੜ੍ਹ ਬਲਾਕ ਵਿਚ 15 ਸਾਲ ਸੱਚੀ ਪ੍ਰੇਮੀ ਸੰਮਤੀ ਸੇਵਾਦਾਰ ਦੀ ਸੇਵਾ ਨਿਭਾਈ ਅਤੇ ਬਿਜਲੀ ਬੋਰਡ ’ਚੋਂ ਸੇਵਾ ਮੁਕਤ ਹੋਣ ਉਪਰੰਤ 2013 ਤੋਂ ਹੁਣ ਤੱਕ ਸੱਚੇ ਨਿਮਰ ਸੇਵਾਦਾਰ ਵਜੋਂ ਸੇਵਾ ਨਿਭਾ ਰਹੇ ਸਨ।

ਇਹ ਵੀ ਪੜ੍ਹੋ: Punjab School Bomb Scare Update: ਬੰਬ ਦੀ ਧਮਕੀ ਵਾਲੇ ਈਮੇਲਾਂ ਤੋਂ ਬਾਅਦ ਮਲੇਰਕੋਟਲਾ ਦੇ ਅੱਧੀ ਦਰਜਨ ਸਕੂਲ ਕਰਵਾਏ ਖਾਲੀ

ਇਸ ਮੌਕੇ ਡੇਰਾ ਸੱਚਾ ਸੌਦਾ ਦੇ ਸੀਨੀਅਰ ਵਾਈਸ ਚੇਅਰਮੈਨ ਜਗਜੀਤ ਸਿੰਘ ਇੰਸਾਂ, ਸੱਚੇ ਨਿਮਰ ਸੇਵਾਦਾਰ ਗੁਰਮੇਲ ਸਿੰਘ ਇੰਸਾਂ, ਗੁਰਦੇਵ ਸਿੰਘ ਇੰਸਾਂ, ਰਜਿੰਦਰ ਗੋਇਲ ਇੰਸਾਂ, ਸੇਵਕ ਇੰਸਾਂ ਗੋਨਿਆਣਾ, ਵਿਜੇ ਇੰਸਾਂ ਨਾਭਾ, ਰਜਿੰਦਰ ਇੰਸਾਂ ਗਿੱਦੜਬਾਹਾ, ਸੀਨੀਅਰ ਐਡਵੋਕੇਟ ਕੇਵਲ ਬਰਾੜ ਇੰਸਾਂ, ਪੁਲਿਸ ਇੰਸਪੈਕਟਰ ਵਿਜੇ ਇੰਸਾਂ ਭਵਾਨੀਗੜ੍ਹ, ਬਠਿੰਡਾ ਬਲਾਕ ਪ੍ਰੇਮੀ ਸੇਵਕ ਇੰਜ. ਗੁਰਤੇਜ ਸਿੰਘ ਇੰਸਾਂ, ਮਹਿਮਾ ਗੋਨਿਆਣਾ ਬਲਾਕ ਪ੍ਰੇਮੀ ਸੇਵਕ ਪ੍ਰਦੀਪ ਇੰਸਾਂ, ਸੱਚੇ ਨਿਮਰ ਸੇਵਾਦਾਰ ਭੈਣਾਂ ਚਰਨਜੀਤ ਇੰਸਾਂ, ਵਿਨੋਦ ਇੰਸਾਂ, ਸੁਰਿੰਦਰ ਇੰਸਾਂ, ਸੁਖਵਿੰਦਰ ਇੰਸਾਂ, ਵੀਨਾ ਇੰਸਾਂ ਬਠਿੰਡਾ, ਇੰਦਰਜੀਤ ਇੰਸਾਂ, ਕਮਲਜੀਤ ਇੰਸਾਂ, ਸੁਖਜਿੰਦਰ ਇੰਸਾਂ ਗੋਨਿਆਣਾ ਮੰਡੀ,  ਬਲਾਕ ਬਠਿੰਡਾ ਅਤੇ ਮਹਿਮਾ ਗੋਨਿਆਣਾ ਦੇ ਵੱਖ-ਵੱਖ ਏਰੀਆ/ਪਿੰਡਾਂ ਦੇ ਸੱਚੀ ਸੀਨੀਅਰ ਪ੍ਰੇਮੀ ਸੰਮਤੀਆਂ, ਸੱਚੀ ਪ੍ਰੇਮੀ ਸੰਮਤੀਆਂ ਦੇ ਸੇਵਾਦਾਰ, ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਕਮੇਟੀ ਦੇ ਸੇਵਾਦਾਰ, ਵੱਖ-ਵੱਖ ਸੰਮਤੀਆਂ ਦੇ ਜਿੰਮੇਵਾਰ, ਸੇਵਾਦਾਰ, ਰਿਸ਼ੇਤਦਾਰ, ਸਨੇਹੀ ਅਤੇ ਇਲਾਕਾ ਨਿਵਾਸੀਆਂ ਤੋਂ ਇਲਾਵਾ ਵੱਡੀ ਗਿਣਤੀ ਸਾਧ ਸੰਗਤ ਹਾਜ਼ਰ ਸੀ।


ਡੇਰਾ ਸੱਚਾ ਸੌਦਾ ਦੇ ਸੇਵਾਦਾਰ ਜਸਵੰਤ ਸਿੰਘ ਗਰੇਵਾਲ ਇੰਸਾਂ ਹਮੇਸ਼ਾਂ ਹੀ ਮਾਨਵਤਾ ਦੀ ਸੇਵਾ ਨੂੰ ਤਰਜੀਹ ਦਿੰਦੇ ਸਨ, ਬਹੁਤ ਹੀ ਨੇਕ ਸੁਭਾਅ ਦੇ ਮਾਲਕ ਸਨ ਤੇ ਹਮੇਸ਼ਾਂ ਦੀ ਦੁੱਖ-ਸੁੱਖ ਵਿਚ ਸਾਡੇ ਸਿਰ ’ਤੇ ਹੱਥ ਰੱਖਿਆ। ਉਨ੍ਹਾਂ ਦੇ ਜਾਣ ਦਾ ਦੁੱਖ ਤਾਂ ਬਹੁਤ ਹੈ ਪ੍ਰੰਤੂ ਜਾਂਦੇ ਸਮੇਂ ਉਨ੍ਹਾਂ ਵੱਲੋਂ ਜੋ ਆਪਣਾ ਸਰੀਰ ਮੈਡੀਕਲ ਖੋਜਾਂ ਲਈ ਦਾਨ ਕੀਤਾ ਗਿਆ ਹੈ ਉਹ ਬੇਮਿਸਾਲ ਹੈ ਉਹ ਹਮੇਸ਼ਾਂ ਹੀ ਸਾਡੇ ਦਿਲਾਂ ਵਿਚ ਵਸੇ ਰਹਿਣਗੇ।
 ਅੰਕਿਤ ਸਹਿਗਲ ਸਮਾਜ ਸੇਵੀ ਗੁਆਂਢੀ 

Body-Donation
ਬਠਿੰਡਾ : ਸਰੀਰਦਾਨੀ ਦੀ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕਰਨ ਮੌਕੇ ਪਰਿਵਾਰਕ ਮੈਂਬਰ ਅਤੇ ਸਾਧ ਸੰਗਤ ਤੇ ਇਨਸੈਟ ’ਚ ਸਰੀਰਦਾਨੀ ਦੀ ਪੁਰਾਣੀ ਫੋਟੋ। ਤਸਵੀਰ : ਸੁਖਨਾਮ 

About The Author

Latest News

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
IAF Aircraft Crash: ਅਸਾਮ ਦੇ ਜੋਰਹਾਟ ’ਚ ਭਾਰਤੀ ਹਵਾਈ ਫੌਜ ਦਾ ਟਰਾਂਸਪੋਰਟ ਜਹਾਜ਼ ਹਾਦਸਾਗ੍ਰਸਤ

Related Posts