Punjab
Press Trust New President: ਜਸਵਿੰਦਰ ਜੱਸੀ ਬਣੇ ਪ੍ਰੈੱਸ ਟਰੱਸਟ ਦੇ ਨਵੇਂ ਪ੍ਰਧਾਨ
ਸਰਪ੍ਰਸਤ ਹਰਿੰਦਰ ਅਹੂਜਾ ਤੇ ਚੇਅਰਮੈਨ ਤਰਸੇਮ ਚੋਪੜਾ ਦੀ ਅਗਵਾਈ ਹੇਠ ਹੋਈ ਚੋਣ
Press Trust New President: ਕੋਟਕਪੂਰਾ (ਅਜੈ ਮਨਚੰਦਾ)। ਪ੍ਰੈੱਸ ਟਰੱਸਟ ਦੀ ਅਹਿਮ ਮੀਟਿੰਗ ਸਰਪ੍ਰਸਤ ਹਰਿੰਦਰ ਅਹੂਜਾ ਅਤੇ ਚੇਅਰਮੈਨ ਤਰਸੇਮ ਚੋਪੜਾ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਟਰੱਸਟ ਦੇ ਨਵੇਂ ਪ੍ਰਧਾਨ ਦੀ ਚੋਣ ਕਰਵਾਈ ਗਈ, ਜਿਸ ਵਿੱਚ ਜਸਵਿੰਦਰ ਸਿੰਘ ਜੱਸੀ ਨੂੰ ਸਰਬਸੰਮਤੀ ਨਾਲ ਪ੍ਰੈੱਸ ਟਰੱਸਟ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਨਵ-ਨਿਯੁਕਤ ਪ੍ਰਧਾਨ ਜਸਵਿੰਦਰ ਸਿੰਘ ਜੱਸੀ ਦੀ ਨਿਯੁਕਤੀ ’ਤੇ ਪ੍ਰੈੱਸ ਟਰੱਸਟ ਦੇ ਸਮੂਹ ਮੈਂਬਰਾਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਟਰਸਟ ਦੇ ਸਾਬਕਾ ਪ੍ਰਧਾਨ ਸੁਭਾਸ਼ ਮਹਿਤਾ ਸਮੇਤ ਸਮੂਹ ਮੈਂਬਰ ਹਾਜ਼ਰ ਸਨ।
ਇਹ ਵੀ ਪੜ੍ਹੋ: Faridkot Farmers Fair 2026: ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ-2026 : ਤਿੰਨ ਰੋਜ਼ਾ ਪਸ਼ੂ ਧਨ ਤੇ ਕਿਸਾਨ ਮੇਲੇ ਦੀ ਸ਼ੁਰੂਆਤ
ਮੀਟਿੰਗ ਦੌਰਾਨ ਹਾਜ਼ਰ ਮੈਂਬਰਾਂ ਨੇ ਉਮੀਦ ਪ੍ਰਗਟਾਈ ਕਿ ਜਸਵਿੰਦਰ ਸਿੰਘ ਜੱਸੀ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਂਦਿਆਂ ਪ੍ਰੈੱਸ ਟਰੱਸਟ ਨੂੰ ਹੋਰ ਮਜ਼ਬੂਤ ਕਰਨ ਅਤੇ ਪੱਤਰਕਾਰ ਭਾਈਚਾਰੇ ਦੀਆਂ ਸਮੱਸਿਆਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਲਈ ਯਤਨ ਕਰਨਗੇ। ਇਸ ਮੌਕੇ ਨਵੇਂ ਪ੍ਰਧਾਨ ਜਸਵਿੰਦਰ ਸਿੰਘ ਜੱਸੀ ਨੇ ਸਮੂਹ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਪ੍ਰੈਸ ਟਰੱਸਟ ਦੇ ਮੈਂਬਰਾਂ ਨੂੰ ਨਾਲ ਲੈ ਕੇ ਸੰਸਥਾ ਦੀਆਂ ਗਤੀਵਿਧੀਆਂ ਨੂੰ ਹੋਰ ਅੱਗੇ ਵਧਾਉਣ ਲਈ ਯਤਨਸ਼ੀਲ ਰਹਿਣਗੇ। ਇਸ ਮੌਕੇ ਸੁਭਾਸ਼ ਮਹਿਤਾ, ਕੇਸੀ ਸੰਜੇ, ਅਜੈ ਮਨਚੰਦਾ, ਬਲਜਿੰਦਰ ਬੱਲੀ, ਰਾਜੂ ਕੰਡਾ, ਦੀਪਕ ਮਹਿਤਾ, ਵੀ ਪੀ ਸਿੰਘ (ਵਰਿੰਦਰ), ਰਾਜਾ ਸ਼ਰਮਾ, ਗੁਰਪ੍ਰੀਤ ਔਲਖ ਆਦਿ ਮੈਂਬਰ ਹਾਜ਼ਰ ਸਨ।