Punjab

Jalandhar News: ਜਲੰਧਰ ’ਚ ਚੱਲਦੀ ਸਕਾਰਪੀਓ ਨੂੰ ਲੱਗੀ ਭਿਆਨਕ ਅੱਗ
Punjab Youth Congress: ਧੂਰੀ ਦੇ ਸ਼ੁਭਮ ਸ਼ਰਮਾ ਸ਼ੁਭੀ ਬਣੇ ਪੰਜਾਬ ਯੂਥ ਕਾਂਗਰਸ ਦੇ ਨਵੇਂ ਸੂਬਾ ਪ੍ਰਧਾਨ
Health News: ਪੰਜਾਬ 'ਚ ਮਹਿਲਾਵਾਂ ਨੂੰ ਭਗਵੰਤ ਸਿੰਘ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੁਰੱਖਿਅਤ ਅਤੇ ਸਮੇਂ ਸਿਰ ਪ੍ਰਜਨਨ ਸਿਹਤ ਸੇਵਾਵਾਂ ਤੱਕ ਆਸਾਨ ਪਹੁੰਚ ਦਾ ਲਾਭ
Kejriwal: ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਤਹਿਤ ਪੰਜਾਬ ਦੀਆਂ ਔਰਤਾਂ ਨੂੰ 1 ਜੁਲਾਈ ਨੂੰ ₹3,000 ਤੇ ਦਲਿਤ ਔਰਤਾਂ ਨੂੰ ₹4,500 ਮਿਲਣਗੇ, ਇਹ ਦੁਨੀਆ ਦਾ ਸਭ ਤੋਂ ਵੱਡਾ ਮਹਿਲਾ ਸਸ਼ਕਤੀਕਰਨ ਪ੍ਰੋਗਰਾਮ ਹੈ: ਅਰਵਿੰਦ ਕੇਜਰੀਵਾਲ
Punjab Government Schemes: ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ 'ਆਪ' ਵੱਲੋਂ ਦਿੱਤੀਆਂ 100% ਗਾਰੰਟੀਆਂ ਪੂਰੀਆਂ ਕੀਤੀਆਂ: ਬਲਤੇਜ ਪੰਨੂ

Kanungo Arrested Bribery: ਵਿਜੀਲੈਂਸ ਨੇ ਰਿਸ਼ਵਤ ਲੈਂਦਿਆਂ ਕਾਨੂੰਨਗੋ ਨੂੰ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ

ਜ਼ਮੀਨ ਦਾ ਕਬਜ਼ਾ ਦਿਵਾਉਣ ਦੇ ਨਾਂ 'ਤੇ 40 ਹਜ਼ਾਰ ਰੁਪਏ ਰਿਸ਼ਵਤ ਲੈਣ ਦਾ ਮਾਮਲਾ

Satinder Mathur  Picture
Published On

Kanungo Arrested Bribery: ਫਰੀਦਕੋਟ (ਅਜੈ ਮਨਚੰਦਾ)। ਵਿਜੀਲੈਂਸ ਬਿਊਰੋ ਨੇ 40 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਹਲਕਾ ਗੋਲੇਵਾਲਾ ਦੇ ਕਾਨੂੰਨਗੋ ਵਰਿੰਦਰ ਸਿੰਘ ਬੁੱਟਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਰੇਂਜ ਫਿਰੋਜ਼ਪੁਰ ਦੇ ਥਾਣੇ ਵਿੱਚ 13 ਮਈ 2026 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਜਾਂਚ ਦੌਰਾਨ ਦੋਸ਼ ਸਹੀ ਪਾਏ ਜਾਣ 'ਤੇ ਉਸ ਦੀ ਗ੍ਰਿਫ਼ਤਾਰੀ ਕੀਤੀ ਗਈ।

ਪ੍ਰਾਪਤ ਜਾਣਕਾਰੀ ਅਨੁਸਾਰ ਫਰੀਦਕੋਟ ਦੇ ਪਿੰਡ ਭਾਗਥਲਾ ਦੇ ਵਸਨੀਕ ਜਸਵਿੰਦਰ ਸਿੰਘ ਨੇ ਪੰਜਾਬ ਸਰਕਾਰ ਦੀ ਐਂਟੀ ਕਰਪਸ਼ਨ ਹੈਲਪਲਾਈਨ 'ਤੇ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਸੀ ਕਿ ਉਸ ਦੀ ਜ਼ਮੀਨ ਨਾਲ ਸਬੰਧਤ ਮਾਮਲੇ ਵਿੱਚ ਅਦਾਲਤ ਦੇ ਹੁਕਮਾਂ ਨੂੰ ਲਾਗੂ ਕਰਵਾਉਣ ਅਤੇ ਕਬਜ਼ਾ ਦਿਵਾਉਣ ਦੇ ਬਦਲੇ ਕਾਨੂੰਨਗੋ ਵਰਿੰਦਰ ਸਿੰਘ ਬੁੱਟਰ ਵੱਲੋਂ ਰਿਸ਼ਵਤ ਦੀ ਮੰਗ ਕੀਤੀ ਗਈ।

ਇਹ ਵੀ ਪੜ੍ਹੋ: ਬਾਲੀਵੁੱਡ ਅਦਾਕਾਰਾ Raveena Tandon ਦੇ ਪਰਿਵਾਰ ਨਾਲ ਜੁੜੀ ਵੱਡੀ ਖਬਰ

ਸ਼ਿਕਾਇਤਕਰਤਾ ਦਾ ਜ਼ਮੀਨ ਸਬੰਧੀ ਵਿਵਾਦ ਕਾਫ਼ੀ ਸਮੇਂ ਤੋਂ ਅਦਾਲਤ ਵਿੱਚ ਚੱਲ ਰਿਹਾ ਸੀ। ਸਾਲ 2019 ਵਿੱਚ ਜ਼ਿਲ੍ਹਾ ਅਦਾਲਤ ਫਰੀਦਕੋਟ ਨੇ ਫੈਸਲਾ ਸ਼ਿਕਾਇਤਕਰਤਾ ਦੇ ਹੱਕ ਵਿੱਚ ਸੁਣਾਇਆ ਸੀ। ਇਸ ਤੋਂ ਬਾਅਦ ਦੂਜੀ ਧਿਰ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਅਪੀਲ ਦਾਇਰ ਕੀਤੀ ਸੀ, ਜਿਸ ਨੂੰ ਹਾਈ

Kanungo-Arrested-Bribery
Kanungo Arrested Bribery: ਵਿਜੀਲੈਂਸ ਨੇ ਰਿਸ਼ਵਤ ਲੈਂਦਿਆਂ ਕਾਨੂੰਨਗੋ ਨੂੰ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ

ਕੋਰਟ ਨੇ ਰੱਦ ਕਰ ਦਿੱਤਾ। ਇਸ ਉਪਰੰਤ ਸਿਵਲ ਜੱਜ ਫਰੀਦਕੋਟ ਨੇ ਮਾਲ ਵਿਭਾਗ ਨੂੰ ਸ਼ਿਕਾਇਤਕਰਤਾ ਨੂੰ ਉਸ ਦੀ ਜ਼ਮੀਨ ਦਾ ਕਬਜ਼ਾ ਦਿਵਾਉਣ ਦੇ ਨਿਰਦੇਸ਼ ਜਾਰੀ ਕੀਤੇ ਸਨ।

ਵਿਜੀਲੈਂਸ ਦੀ ਜਾਂਚ ਦੌਰਾਨ ਸਾਹਮਣੇ ਆਇਆ ਕਿ ਅਦਾਲਤੀ ਹੁਕਮਾਂ ਨੂੰ ਲਾਗੂ ਕਰਨ ਦੇ ਬਦਲੇ ਕਾਨੂੰਨਗੋ ਨੇ ਸ਼ਿਕਾਇਤਕਰਤਾ ਅਤੇ ਉਸ ਦੇ ਪੁੱਤਰ ਤੋਂ 80 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਇਸ ਦੌਰਾਨ ਸ਼ਿਕਾਇਤਕਰਤਾ ਨੇ ਮੁਲਜ਼ਮ ਨੂੰ 40 ਹਜ਼ਾਰ ਰੁਪਏ ਦੇ ਦਿੱਤੇ ਸਨ ਅਤੇ ਇਸ ਲੈਣ-ਦੇਣ ਦੀ ਵੀਡੀਓ ਰਿਕਾਰਡਿੰਗ ਵੀ ਕਰ ਲਈ ਸੀ। ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ ਜਾਂਚ ਵਿੱਚ ਰਿਸ਼ਵਤ ਲੈਣ ਦੇ ਦੋਸ਼ ਸਹੀ ਪਾਏ ਗਏ।

ਇਸ ਸਬੰਧੀ ਜਾਂਚ ਅਧਿਕਾਰੀ ਵਿਜੀਲੈਂਸ ਬਿਊਰੋ ਫਰੀਦਕੋਟ ਦੇ ਇੰਸਪੈਕਟਰ ਸੰਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੇ ਮੁਲਜ਼ਮ ਕਾਨੂੰਨਗੋ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁੱਛਗਿੱਛ ਲਈ ਰਿਮਾਂਡ 'ਤੇ ਲਿਆ ਜਾਵੇਗਾ।

About The Author

Related Posts