Welfare Work: ਕਰਤਾਰ ਕੌਰ ਇੰਸਾਂ ਬਣੇ ਨੇਤਰਦਾਨੀ ਤੇ ਸਰੀਰਦਾਨੀ
ਪਿੰਡ ਅਕਬਰਪੁਰ ਖੁਡਾਲ ’ਚੋਂ ਤੀਜਾ ਤੇ ਬਲਾਕ ਬਰੇਟਾ ’ਚੋਂ 33ਵਾਂ ਸਰੀਰਦਾਨ
ਬਰੇਟਾ (ਕ੍ਰਿਸ਼ਨ ਭੋਲਾ)। ਬਲਾਕ ਬਰੇਟਾ ਦੇ ਪਿੰਡ ਅਕਬਰਪੁਰ ਖੁਡਾਲ ਦੀ ਡੇਰਾ ਸ਼ਰਧਾਲੂ ਕਰਤਾਰ ਕੌਰ ਇੰਸਾਂ (84) ਨੇ ਪਿੰਡ ਅਕਬਰਪੁਰਾ ਖੁਡਾਲ ਦੇ ਤੀਜੇ ਤੇ ਬਲਾਕ ਬਰੇਟਾ ਦੇ 33ਵੇਂ ਸਰੀਰਦਾਨੀ ਹੋਣ ਦਾ ਮਾਣ ਹਾਸਲ ਕੀਤਾ ਹੈ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ ਕਰਤਾਰ ਕੌਰ ਇੰਸਾਂ ਨੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਸਿੱਖਿਆ ’ਤੇ ਚਲਦਿਆਂ ਜਿਉਂਦੇ ਜੀਅ ਪ੍ਰਣ ਕੀਤਾ ਸੀ ਕਿ ਉਸ ਦੇ ਦੇਹਾਂਤ ਤੋਂ ਬਾਅਦ ਉਸ ਦਾ ਮ੍ਰਿਤਕ ਸਰੀਰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ ਜਾਵੇ। ਉਨ੍ਹਾਂ ਦੇ ਦਿਹਾਂਤ ਉਪਰੰਤ ਉਨ੍ਹਾਂ ਦੇ ਦੋਹਤੇ ਲਛਮਣ ਸਿੰਘ ਇੰਸਾਂ ਤੇ ਪਰਿਵਾਰ ਵੱਲੋਂ ਉਹਨਾਂ ਦੀ ਮ੍ਰਿਤਕ ਦੇਹ ਨੂੰ ਗੌਰਮਿੰਟ ਮੈਡੀਕਲ ਕਾਲਜ, ਉਧਮਪੁਰ ਜੰਮੂ ਐਂਡ ਕਸ਼ਮੀਰ ਵਿਖੇ ਮੈਡੀਕਲ ਖੋਜਾਂ ਕਰਨ ਲਈ ਦਾਨ ਕੀਤਾ ਗਿਆ ਜਿੱਥੇ ਮੈਡੀਕਲ ਦੀ ਪੜ੍ਹਾਈ ਕਰ ਰਹੇ ਵਿਦਿਆਰਥੀ ਨਵੀਆਂ ਖੋਜਾਂ ਕਰਨਗੇ।
Read Also : 100 ਸਾਲ ਦੀ ਅੰਗਰੇਜ਼ ਕੌਰ ਇੰਸਾਂ ਨੇ ‘ਵਾਅਦਾ’ ਪੁਗਾਇਆ, ਮ੍ਰਿਤਕ ਸਰੀਰ ਮਾਨਵਤਾ ਲੇਖੇ ਲਾਇਆ
ਕਰਤਾਰ ਕੌਰ ਇੰਸਾਂ ਦੀ ਮ੍ਰਿਤਕ ਦੇਹ ਨੂੰ ਫੁੱਲਾਂ ਨਾਲ ਸਜੀ ਹੋਈ ਗੱਡੀ ਵਿੱਚ ਲਿਜਾਇਆ ਗਿਆ, ਜਿਸ ਨੂੰ ਪਿੰਡ ਦੀ ਸਰਪੰਚ ਪ੍ਰਵੀਨ ਤੇ ਉਨ੍ਹਾਂ ਦੇ ਪਤੀ ਅਲੀਖਾਨ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਤੋਂ ਇਲਾਵਾ ਕਰਤਾਰ ਕੌਰ ਇੰਸਾਂ ਦੀਆਂ ਅੱਖਾਂ ਵੀ ਦਾਨ ਕੀਤੀਆਂ ਗਈਆਂ। ਉਨ੍ਹਾਂ ਦੀਆਂ ਅੱਖਾਂ ਨੂੰ ਸੱਚੀ ਨੇਤਰਦਾਨ ਸੰਮਤੀ ਮਾਨਸਾ ਦੇ ਸੇਵਾਦਾਰ ਰੋਮੀ ਇੰਸਾਂ, ਕ੍ਰਿਸ਼ਨ ਸੇਠੀ ਤੇ ਡਾ. ਗੁਰਚਰਨ ਸਿੰਘ ਵੱਲੋਂ ਏਮਜ਼ ਹਸਪਤਾਲ ਬਠਿੰਡਾ ਵਿਖੇ ਪਹੁੰਚਾਇਆ ਗਿਆ, ਜੋ ਦੋ ਹਨ੍ਹੇਰੀ ਜ਼ਿੰਦਗੀਆਂ ਨੂੰ ਰੌਸ਼ਨੀ ਪ੍ਰਦਾਨ ਕਰਨਗੀਆਂ।
ਇਸ ਮੌਕੇ ਸੱਚੇ ਨਿਮਰ ਸੇਵਾਦਾਰ ਪ੍ਰਸ਼ੋਤਮ ਕੁਮਾਰ ਇੰਸਾਂ, ਜਸਵੀਰ ਸਿੰਘ ਇੰਸਾਂ, ਸੱਚੀ ਪ੍ਰੇਮੀ ਸੰਮਤੀ ਦੇ ਸੇਵਾਦਾਰ ਸਤਿਗੁਰ ਸਿੰਘ ਇੰਸਾਂ, ਬਲਵਿੰਦਰ ਸਿੰਘ ਇੰਸਾਂ, ਰਾਕੇਸ਼ ਕੁਮਾਰ ਇੰਸਾਂ, ਪਵਨ ਕੁਮਾਰ ਇੰਸਾਂ, ਨਰੇਸ਼ ਕੁਮਾਰ ਇੰਸਾਂ, ਸੁਰਿੰਦਰ ਕੁਮਾਰ ਇੰਸਾਂ, ਬਲਾਕ ਪ੍ਰੇਮੀ ਸੇਵਕ ਕ੍ਰਿਸ਼ਨ ਸਿੰਘ ਭੋਲਾ ਇੰਸਾਂ, ਪ੍ਰੇਮੀ ਸੇਵਕ ਪਾਲ ਸਿੰਘ ਇੰਸਾਂ, ਪਿੰਡਾਂ ਤੇ ਸ਼ਹਿਰ ਦੇ ਸੱਚੀ ਪ੍ਰੇਮੀ ਸੰਮਤੀ ਮੈਂਬਰ, ਪ੍ਰੇਮੀ ਸੇਵਕ, ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈਲਫੇਅਰ ਕਮੇਟੀ ਦੇ ਸੇਵਾਦਾਰ ਤੇ ਪਿੰਡ ਵਾਸੀਆਂ ਸਮੇਤ ਰਿਸ਼ਤੇਦਾਰ ਮੌਜ਼ੂਦ ਸਨ।
ਸਰੀਰਦਾਨ ਦੀ ਜਿੰਨੀ ਸ਼ਲਾਘਾ ਕੀਤੀ ਜਾਵੇ ਉਨੀ ਹੀ ਘੱਟ : ਸਰਪੰਚ
ਇਸ ਮੌਕੇ ਜਿੱਥੇ ਵੱਡੀ ਗਿਣਤੀ ’ਚ ਪਿੰਡ ਵਾਸੀਆਂ ਨੇ ਉਕਤ ਸਮਾਜ ਭਲਾਈ ਕਾਰਜ ਦੀ ਰੱਜ ਕੇ ਸ਼ਲਾਘਾ ਕੀਤੀ, ਉਥੇ ਹੀ ਪਿੰਡ ਅਕਬਰਪੁਰ ਖੁਡਾਲ ਦੀ ਸਰਪੰਚ ਪ੍ਰਵੀਨ ਨੇ ਕਿਹਾ ਕਿ ਕਰਤਾਰ ਕੌਰ ਇੰਸਾਂ ਨੇ ਜਿੱਥੇ ਜਿਉਂਦੇ ਜੀਅ ਡੇਰਾ ਸੱਚਾ ਸੌਦਾ ਨਾਲ ਜੁੜ ਕੇ ਅਨੇਕਾਂ ਸਮਾਜ ਭਲਾਈ ਦੇ ਕਾਰਜ ਕੀਤੇ, ਓਥੇ ਹੀ ਜਾਂਦੇ ਜਾਂਦੇ ਵੀ ਉਨ੍ਹਾਂ ਸਮਾਜ ਲਈ ਵੱਡਾ ਕੰਮ ਕਰਕੇ ਆਪਣਾ ਨਾਂਅ ਸਰੀਰਦਾਨੀਆਂ ਦੀ ਸੂਚੀ ’ਚ ਲਿਖਵਾਇਆ ਹੈ। ਇਸ ਕਾਰਜ ਦੀ ਜਿੰਨੀ ਵੀ ਸ਼ਲਾਘਾ ਕੀਤੀ ਜਾਵੇ ਉਨੀ ਹੀ ਘੱਟ ਹੈ।