Amritsar News: ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ 108 ਥਾਵਾਂ ’ਤੇ ਫੂਕੇ ਅਮਰੀਕੀ ਉਪ ਰਾਸ਼ਟਰਪਤੀ ਤੇ ਪੀਐਮ ਮੋਦੀ ਦੇ ਪੁਤਲੇ

Sach Kahoon Punjabi Desk Picture
Published On

Amritsar News: (ਰਾਜਨ ਮਾਨ) ਅੰਮ੍ਰਿਤਸਰ। ਕਿਸਾਨ-ਮਜ਼ਦੂਰ ਮੋਰਚਾ ਦੇ ਸੱਦੇ ’ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਅਤੇ ਸੂਬਾ ਜਨਰਲ ਸਕੱਤਰ ਰਾਣਾ ਰਣਬੀਰ ਸਿੰਘ ਦੀ ਅਗਵਾਈ ਵਿੱਚ ਭਾਰਤ ਦੌਰੇ ’ਤੇ ਪਹੁੰਚੇ ਅਮਰੀਕੀ ਉਪਰਾਸ਼ਟਰਪਤੀ ਜੇ ਡੀ ਵੈਂਸ ਅਤੇ ਪ੍ਰਧਾਨ ਮੰਤਰੀ ਮੋਦੀ ਦੇ 18 ਜ਼ਿਲ੍ਹਿਆਂ ਵਿੱਚ 107 ਜਗ੍ਹਾ ਪੁਤਲੇ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਸ ਮੌਕੇ ਜਾਣਕਾਰੀ ਦਿੰਦਿਆਂ ਉਹਨਾਂ ਕਿਹਾ ਕਿ ਜੇਕਰ ਭਾਰਤ ਵਿਚ ਦੁੱਧ ਉਤਪਾਦ ਅਤੇ ਖੇਤੀ ਜਿਣਸਾਂ ਨੂੰ ਬਿਨਾ ਟੈਕਸ ਜਾ ਘੱਟ ਟੈਕਸ ’ਤੇ ਆਯਾਤ ਕਰਨ ਦੇ ਸਮਝੌਤੇ ਸਿਰੇ ਲਗਦੇ ਹਨ ਤਾਂ ਦੇਸ਼ ਵਾਸੀ ਇਸਦਾ ਬਾਜ਼ਾਰ ਵਿੱਚ ਮੁਕਾਬਲਾ ਨਹੀਂ ਕਰ ਸਕਣਗੇ ਅਤੇ ਦੁੱਧ ਉਤਪਾਦਨ, ਖੇਤੀ ਅਤੇ ਮੱਧਮ ਤੇ ਛੋਟੇ ਵਪਾਰ ਤੋਂ ਬਾਹਰ ਹੋ ਜਾਣਗੇ ਅਤੇ ਆਉਂਦੇ ਸਾਲਾਂ ਵਿਚ ਭਾਰਤੀ ਲੋਕਾਂ ਦੀ ਵਿਦੇਸ਼ੀ ਕੰਪਨੀਆਂ ਵੱਲੋਂ ਖੁੱਲੀ ਲੁੱਟ ਕੀਤੀ ਜਾਵੇਗੀ।

ਇਹ ਵੀ ਪੜ੍ਹੋ: Sangrur News: ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅਨਾਜ ਮੰਡੀ ਸੰਗਰੂਰ ’ਚ ਕਣਕ ਦੇ ਖਰੀਦ ਪ੍ਰਬੰਧਾਂ ਦਾ ਜ਼ਮੀਨੀ ਪੱਧ…

ਉਹਨਾ ਕਿਹਾ ਕਿ ਟਰੰਪ ਪ੍ਰਸ਼ਾਸਨ ਮੋਦੀ ਸਰਕਾਰ ਨੂੰ ਜਨਤਕ ਵੰਡ ਪ੍ਰਣਾਲੀ ਰਾਹੀਂ ਸਸਤੇ ਅਤੇ ਮੁਫ਼ਤ ਦਿੱਤੇ ਜਾਣ ਵਾਲੇ ਅਨਾਜ਼ ਨੂੰ ਬੰਦ ਕਰਨ ਲਈ ਦਬਾਅ ਬਣਾ ਰਿਹਾ ਅਤੇ ਕਿਸਾਨਾਂ ਨੂੰ ਦਿੱਤੀ ਜਾ ਰਹਿ ਨਿਗੂਣੀ ਸਬਸਿਡੀ ਵੀ ਬੰਦ ਕਰਨ ਲਈ ਲੰਬੇ ਸਮੇਂ ਤੋਂ ਕੋਸ਼ਿਸ਼ ਕਰ ਰਿਹਾ ਹੈ। ਉਹਨਾਂ ਕਿਹਾ ਕਿ ਅਮਰੀਕੀ ਅਤੇ ਭਾਰਤੀ ਸਰਕਾਰਾਂ ਰਲ਼ ਕੇ ਸਾਮਰਾਜ ਪੱਖੀ ਨੀਤੀਆਂ ਲਾਗੂ ਕਰ ਰਹੀਆਂ ਹਨ, ਖਾਸ ਕਰਕੇ ਜਿਸ ਸਮੇਂ ਤੋਂ ਟਰੰਪ ਰਾਸ਼ਟਰਪਤੀ ਬਣੇ ਹਨ ਉਸ ਮੌਕੇ ਤੋਂ ਅਮਰੀਕਾ ਵੱਲੋਂ ਇਹ ਕੋਸ਼ਿਸ਼ਾਂ ਬੇਹੱਦ ਤੇਜ਼ੀ ਨਾਲ ਵਧੀਆਂ ਹਨ।

Amritsar News:
Amritsar News: ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ 108 ਥਾਵਾਂ ’ਤੇ ਫੂਕੇ ਅਮਰੀਕੀ ਉਪ ਰਾਸ਼ਟਰਪਤੀ ਤੇ ਪੀਐਮ ਮੋਦੀ ਦੇ ਪੁਤਲੇ

Amritsar News:

ਉਹਨਾਂ ਕਿਹਾ ਕਿ ਅਮਰੀਕਾ ਵੱਲੋਂ ਆਪਣੇ ਦੁੱਧ ਉਤਪਾਦਕਾਂ ਅਤੇ ਕਿਸਾਨਾਂ ਨੂੰ ਵੱਡੀ ਸਬਸਿਡੀ ਦਿੱਤੀ ਜਾ ਰਹੀ ਹੈ ਜਦਕਿ ਭਾਰਤ ਵਿਚ ਇਹ ਨਾਂਹ ਦੇ ਬਰਾਬਰ ਹਨ। ਉਨਾਂ ਨੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੌਰਾਨ ਜਾਨ ਗਵਾ ਚੁੱਕੇ ਲੋਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਅਤ ਮੰਦਭਾਗੀ ਅਤੇ ਘਿਨੌਣੀ ਕਾਰਵਾਈ ਹੈ ਜਿਸ ਦੀ ਜਿੰਨੀ ਨਿਖੇਧੀ ਕੀਤੀ ਜਾਵੇ ਓਨੀ ਘੱਟ ਹੈ। ਉਹਨਾਂ ਹਮਲੇ ਦੌਰਾਨ ਮਾਰੇ ਗਏ ਨਾਗਰਿਕਾਂ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ।

ਉਹਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਦੇਸ਼ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ, ਟਰੇਡ ਜਥੇਬੰਦੀਆਂ ,ਮਜ਼ਦੂਰ ਜਥੇਬੰਦੀਆਂ ਸਮੇਤ ਛੋਟੇ ਵਪਾਰੀ ਇੱਕਠੇ ਹੋ ਕੇ ਇਹਨਾਂ ਸਮਝੌਤਿਆਂ ਖਿਲਾਫ ਆਵਾਜ਼ ਬੁਲੰਦ ਜਾਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਭਾਰਤ ਸਰਕਾਰ ਨੂੰ ਅਜਿਹੇ ਸਮਝੌਤਿਆਂ ਵਿੱਚ ਨਹੀਂ ਜਾਣਾ ਚਾਹੀਦਾ। ਉਹਨਾਂ ਕਿਹਾ ਕਿ ਅੱਜ ਵਾਂਗ ਹੀ ਕੱਲ੍ਹ ਨੂੰ ਵੀ ਵੱਖ-ਵੱਖ ਥਾਵਾਂ ’ਤੇ ਪੁਤਲਾ ਫੂਕ ਮੁਜ਼ਾਹਰੇ ਕੀਤੇ ਜਾਣਗੇ। Amritsar News

Comments

Post Your Comment

About The Author

Related Posts