Crime News: ਕੋਟਕਪੂਰਾ ਪੁਲਿਸ ਵੱਲੋਂ ਲੁੱਟ ਦੀ ਯੋਜਨਾ ਬਣਾ ਰਹੇ ਗੈਂਗ ਦੇ 4 ਮੈਂਬਰ ਗ੍ਰਿਫਤਾਰ

ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਤੁਰੰਤ ਕੀਤੀ ਛਾਪੇਮਾਰੀ

Satinder Mathur  Picture
Published On

Crime News: ਕੋਟਕਪੂਰਾ (ਅਜੈ ਮਨਚੰਦਾ)। ਕੋਟਕਪੂਰਾ ਦੇ ਥਾਣਾ ਸਦਰ ਅਧੀਨ ਆਉਂਦੀ ਪੁਲਿਸ ਚੌਂਕੀ ਪੰਜਗਰਾਈ ਕਲਾਂ ਨੇ ਲੁੱਟ-ਖੋਹ ਦੀ ਯੋਜਨਾ ਬਣਾ ਰਹੇ ਇੱਕ ਗੈਂਗ ਦੇ ਚਾਰ ਮੈਂਬਰਾਂ ਨੂੰ ਤੇਜ਼ਧਾਰ ਹਥਿਆਰਾਂ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਪਿੰਡ ਢਿੱਲਵਾਂ ਕਲਾਂ ਨਿਵਾਸੀ ਰੋਮੀਓ, ਪਿੰਡ ਪੰਜਗਰਾਈ ਕਲਾਂ ਨਿਵਾਸੀ ਅਵਤਾਰ ਸਿੰਘ ਉਰਫ ਬੰਟੀ, ਕੋਟਕਪੂਰਾ ਨਿਵਾਸੀ ਅਜੇ ਅਤੇ ਪਿੰਡ ਕੋਠੇ ਧਾਲੀਵਾਲ ਨਿਵਾਸੀ ਰਜਿੰਦਰ ਸਿੰਘ ਉਰਫ ਰਾਜੂ ਵਜੋਂ ਹੋਈ ਹੈ।

ਇਹ ਵੀ ਪੜ੍ਹੋ: Disaster Emergency Alert: ਦੇਸ਼ ਭਰ ਦੇ ਕਰੋੜਾਂ ਮੋਬਾਈਲ ਫੋਨਾਂ ’ਤੇ ਇੱਕੋ ਸਮੇਂ ਅਲਰਟ ਮੈਸੇਜ ਆਇਆ

ਪੁਲਿਸ ਨੇ ਦੱਸਿਆ ਕਿ ਐਸਐਸਪੀ ਡਾ. ਪ੍ਰਗਿਆ ਜੈਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮਾੜੇ ਅਨਸਰਾਂ ਖ਼ਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ, ਥਾਣਾ ਸਦਰ ਕੋਟਕਪੂਰਾ ਦੇ ਅਧੀਨ ਪੁਲਿਸ ਚੌਂਕੀ ਪੰਜਗਰਾਈ ਕਲਾਂ ਦੀ ਟੀਮ ਏਐਸਆਈ ਸੁਖਚੈਨ ਸਿੰਘ ਦੀ ਅਗਵਾਈ ਹੇਠ ਗਸ਼ਤ ਅਤੇ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਪੁਲਿਸ ਨੂੰ ਸੂਚਨਾ ਮਿਲੀ ਕਿ ਉਕਤ ਵਿਅਕਤੀ ਲੁੱਟ-ਖੋਹ ਦੀਆਂ ਵਾਰਦਾਤਾਂ ਕਰਨ ਦੇ ਆਦੀ ਹਨ ਅਤੇ ਇਸ ਵੇਲੇ ਡੇਰਾ ਬਾਬਾ ਪ੍ਰੇਮ ਦਾਸ ਦੇ ਨੇੜੇ ਸਫੈਦਿਆਂ ਦੀ ਆੜ ਵਿੱਚ ਲੁਕ ਕੇ ਬੈਠੇ ਹਨ ਅਤੇ ਰਾਹਗੀਰਾਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਹੇ ਹਨ।

ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਤੁਰੰਤ ਛਾਪੇਮਾਰੀ ਕਰਕੇ ਚਾਰਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਉਨ੍ਹਾਂ ਕੋਲੋਂ ਇੱਕ ਕਾਪਾ, ਇੱਕ ਕਿਰਪਾਨ ਅਤੇ ਲੱਕੜੀ ਦਾ ਦਸਤਾ ਬਰਾਮਦ ਕੀਤਾ ਗਿਆ ਹੈ। ਮੁਲਜ਼ਮਾਂ ਖ਼ਿਲਾਫ ਥਾਣਾ ਸਦਰ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਕਾਰਵਾਈ ਜਾਰੀ ਹੈ।

Crime-News
Crime News: ਕੋਟਕਪੂਰਾ ਪੁਲਿਸ ਵੱਲੋਂ ਲੁੱਟ ਦੀ ਯੋਜਨਾ ਬਣਾ ਰਹੇ ਗੈਂਗ ਦੇ 4 ਮੈਂਬਰ ਗ੍ਰਿਫਤਾਰ

ਤਾਂ ਜੋ ਇਹ ਪਤਾ ਲੱਗ ਸਕੇ ਕਿ ਇਨ੍ਹਾਂ ਵੱਲੋਂ ਇਲਾਕੇ ਵਿੱਚ ਹੋਰ ਕਿਹੜੀਆਂ ਵਾਰਦਾਤਾਂ ਕੀਤੀਆਂ ਗਈਆਂ ਹਨ।

About The Author

Related Posts