Punjab
Congress Party Punjab: ਯੂਥ ਕਾਂਗਰਸ ਦੀ ਮਜ਼ਬੂਤੀ ਲਈ ਨੌਜਵਾਨਾਂ ਨੂੰ ਸੰਗਠਨ ’ਚ ਦਿੱਤੀ ਜਾ ਰਹੀ ਹੈ ਅਹਿਮ ਜ਼ਿੰਮੇਵਾਰੀ : ਕੁਲਜੀਤ ਸਿੰਘ ਨਾਗਰਾ
ਰਮਨ ਸਿੰਘ ਨੂੰ ਯੂਥ ਕਾਂਗਰਸ ਬਲਾਕ ਸਰਹਿੰਦ ਸ਼ਹਿਰੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ
Congress Party Punjab: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਯੂਥ ਕਾਂਗਰਸ ਪੰਜਾਬ ਦੇ ਪ੍ਰਧਾਨ ਸ਼ੁਭਮ ਸ਼ਰਮਾ ਧੂਰੀ ਵੱਲੋਂ ਯੂਥ ਕਾਂਗਰਸ ਬਲਾਕ ਸਰਹਿੰਦ ਸ਼ਹਿਰੀ ਦੀ ਨਵੀਂ ਅਹੁਦੇਦਾਰਾਂ ਦੀ ਸੂਚੀ ਜਾਰੀ ਕੀਤੀ ਗਈ, ਜਿਸ ਵਿੱਚ ਰਮਨ ਸਿੰਘ ਨੂੰ ਬਲਾਕ ਸਰਹਿੰਦ ਸ਼ਹਿਰੀ ਦਾ ਪ੍ਰਧਾਨ, ਰਿਤਿਕ ਬਿੱਥਰ, ਸਾਹਿਬਜੀਤ ਸਿੰਘ ਏਹਦੀ, ਨਿਕਿਲ ਭਾਰਦਵਾਜ, ਅਰਸ਼ਪ੍ਰੀਤ ਸਿੰਘ ਜੱਗੀ ਏਕਸ ਨੂੰ ਮੀਤ ਪ੍ਰਧਾਨ, ਨੰਦਨ ਤੱਕਇਆਰ, ਮਾਦਵਨ ਕਾਲੜਾ, ਫਤਿਹ ਸਿੰਘ ਚੀਮਾ, ਲਵੀ ਵੇਦ, ਗੁਰਸਿਮਰਨ ਬੱਤਰਾ, ਜਗਮੀਤ ਸਿੰਘ ਮੈਣੀ, ਸਵਰਨ ਸਿੰਘ, ਅਭਿਸ਼ੇਕ ਸ਼ਰਮਾ, ਮੋਹਿਤ ਭਾਰਦਵਾਜ, ਮਨੀਸ਼ ਮੱਲਹੋਤਰਾ, ਤਰਨ ਲੈਟੇ, ਸਤੂਲ ਬਾਤਿਸ਼ ਨੂੰ ਜਨਰਲ ਸਕੱਤਰ, ਅਮਨ ਕੁਮਾਰ, ਦੀਪਿੰਦਰ ਸਿੰਘ, ਰਵਿੰਦਰ ਸਿੰਘ, ਖੁਸ਼, ਹਰਮਨ, ਲੱਕਸ਼ਿਆਂ ਨੂੰ ਸਕੱਤਰ ਨਿਯੁਕਤ ਕੀਤਾ ਗਿਆ।
ਇਸ ਮੌਕੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਵੱਲੋਂ ਨਵ-ਨਿਯੁਕਤ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਅਤੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਗਈ। ਇਸ ਮੌਕੇ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਮਜ਼ਬੂਤੀ ਵਿੱਚ ਨੌਜਵਾਨਾਂ ਦੀ ਭੂਮਿਕਾ ਬੇਹੱਦ ਅਹਿਮ ਹੈ। ਯੂਥ ਕਾਂਗਰਸ ਪਾਰਟੀ ਦੀ ਰੀੜ੍ਹ ਦੀ ਹੱਡੀ ਹੈ ਅਤੇ ਨੌਜਵਾਨ ਵਰਗ ਹੀ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਵਿੱਚ ਅਹਿਮ ਯੋਗਦਾਨ ਪਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਅੱਜ ਦੇ ਨੌਜਵਾਨ ਦੇਸ਼ ਅਤੇ ਸਮਾਜ ਦੀ ਤਰੱਕੀ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਕਾਂਗਰਸ ਪਾਰਟੀ ਹਮੇਸ਼ਾ ਨੌਜਵਾਨਾਂ ਨੂੰ ਅੱਗੇ ਲਿਆਉਣ ਅਤੇ ਉਨ੍ਹਾਂ ਦੀ ਯੋਗਤਾ ਅਨੁਸਾਰ ਜ਼ਿੰਮੇਵਾਰੀਆਂ ਦੇਣ ਲਈ ਵਚਨਬੱਧ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਯੂਥ ਕਾਂਗਰਸ ਦੇ ਵਰਕਰ ਲੋਕਾਂ ਦੇ ਮੁੱਦਿਆਂ ਨੂੰ ਮਜ਼ਬੂਤੀ ਨਾਲ ਉਠਾਉਣਗੇ ਅਤੇ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਵਿਚਾਰਧਾਰਾ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਨਵੀਂ ਟੀਮ ਨੂੰ ਅਪੀਲ ਕੀਤੀ ਕਿ ਉਹ ਆਪਸੀ ਏਕਤਾ, ਸਾਂਝ ਅਤੇ ਤਾਲਮੇਲ ਨਾਲ ਸੰਗਠਨ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ।
ਇਹ ਵੀ ਪੜ੍ਹੋ: Punjab Police News: 34 ਸਾਲ ਬਾਅਦ ਮਿਲਿਆ ਇਨਸਾਫ਼! ਪੰਜਾਬ ਪੁਲਿਸ ਦੇ ਸਾਬਕਾ ਐਸਐਸਪੀ ਗੁਰਮੀਤ ਸਿੰਘ ਰੰਧਾਵਾ ਨੂੰ 5 ਸਾਲ ਦੀ ਕੈਦ
ਉਨ੍ਹਾਂ ਕਿਹਾ ਕਿ ਨਵ-ਨਿਯੁਕਤ ਅਹੁਦੇਦਾਰ ਪੂਰੀ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਕਾਂਗਰਸ ਪਾਰਟੀ ਨਾਲ ਜੋੜਨ। ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਨਵੀਂ ਟੀਮ ਸਰਹਿੰਦ ਸ਼ਹਿਰੀ ਵਿੱਚ ਯੂਥ ਕਾਂਗਰਸ ਨੂੰ ਹੋਰ ਮਜ਼ਬੂਤ ਕਰਨ ਲਈ ਦਿਨ-ਰਾਤ ਮਿਹਨਤ ਕਰੇਗੀ। ਅੰਤ ਵਿੱਚ ਉਨ੍ਹਾਂ ਨੇ ਯੂਥ ਕਾਂਗਰਸ ਪੰਜਾਬ ਦੇ ਪ੍ਰਧਾਨ ਸ਼ੁਭਮ ਸ਼ਰਮਾ ਧੂਰੀ ਅਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਨਵ-ਨਿਯੁਕਤ ਅਹੁਦੇਦਾਰਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਯੂਥ ਕਾਂਗਰਸ ਦੇ ਜਿਲ੍ਹਾ ਜਨਰਲ ਸਕੱਤਰ ਅਮਰਿੰਦਰ ਸਿੰਘ ਰੇਖੀ, ਹਲਕਾ ਫ਼ਤਿਹਗੜ੍ਹ ਸਾਹਿਬ ਦੇ ਯੂਥ ਪ੍ਰਧਾਨ ਭਗਵਾਨ ਸਿੰਘ ਗਰੇਵਾਲ, ਸਨੀ ਖਹਿਰਾ, ਜੋਬਨ ਆਦਿ ਹਾਜ਼ਰ ਸਨ।
Comments