Congress Election Committee: ਪੰਜਾਬ ਪ੍ਰਦੇਸ਼ ਚੋਣ ਕਮੇਟੀ ਦਾ ਮੈਂਬਰ ਨਿਯੁਕਤ ਕਰਨ ’ਤੇ ਕੁਲਜੀਤ ਸਿੰਘ ਨਾਗਰਾ ਨੇ ਕਾਂਗਰਸ ਹਾਈਕਮਾਨ ਦਾ ਕੀਤਾ ਧੰਨਵਾਦ
ਰਾਹੁਲ ਗਾਂਧੀ ਦੇ ਕਰੀਬੀ ਆਗੂਆਂ ’ਚ ਹੁੰਦੀ ਹੈ ਗਿਣਤੀ, ਏਆਈਸੀਸੀ ਵੱਲੋਂ ਪਹਿਲਾਂ ਵੀ ਮਿਲ ਚੁੱਕੀਆਂ ਹਨ ਕਈ ਅਹਿਮ ਜ਼ਿੰਮੇਵਾਰੀਆਂ
Congress Election Committee: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਪੰਜਾਬ ’ਚ ਹੋਣ ਵਾਲੀਆਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਵੱਲੋਂ ਪੰਜਾਬ ਪ੍ਰਦੇਸ਼ ਚੋਣ ਕਮੇਟੀ ਦੇ ਗਠਨ ਸਬੰਧੀ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਕਮੇਟੀ ਵਿੱਚ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੂੰ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ। ਕੁਲਜੀਤ ਸਿੰਘ ਨਾਗਰਾ ਦੀ ਗਿਣਤੀ ਕਾਂਗਰਸ ਹਾਈਕਮਾਨ ਦੇ ਭਰੋਸੇਯੋਗ ਅਤੇ ਨੇੜਲੇ ਆਗੂਆਂ ਵਿੱਚ ਹੁੰਦੀ ਹੈ। ਖ਼ਾਸ ਤੌਰ ’ਤੇ ਲੋਕ ਸਭਾ ਦੇ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨਾਲ ਉਨ੍ਹਾਂ ਦੀ ਨੇੜਤਾ ਅਤੇ ਪਾਰਟੀ ਪ੍ਰਤੀ ਸਮਰਪਣ ਕਾਰਨ ਉਨ੍ਹਾਂ ਨੂੰ ਪਾਰਟੀ ’ਚ ਅਹਿਮ ਸਥਾਨ ਪ੍ਰਾਪਤ ਹੈ।
ਇਹ ਵੀ ਪੜ੍ਹੋ: Punjab Road Development: ਪੰਜਾਬ ਸਰਕਾਰ ਸੂਬੇ ’ਚ ਲੋਕਾਂ ਨੂੰ ਬਿਹਤਰ ਸੜਕੀ ਸਹੂਲਤਾਂ ਦੇਣ ਲਈ ਵਚਨਬੱਧ : ਵਿਧਾਇਕ ਰਾਏ
ਇਸ ਤੋਂ ਪਹਿਲਾਂ ਵੀ ਆਲ ਇੰਡੀਆ ਕਾਂਗਰਸ ਕਮੇਟੀ (ਏਆਈਸੀਸੀ) ਵੱਲੋਂ ਉਨ੍ਹਾਂ ਨੂੰ ਕਈ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਜਾ ਚੁੱਕੀਆਂ ਹਨ। ਕੁਲਜੀਤ ਸਿੰਘ ਨਾਗਰਾ ਇਸ ਤੋਂ ਪਹਿਲਾਂ ਕਾਂਗਰਸ ਵਰਕਿੰਗ ਕਮੇਟੀ (ਸੀਡਬਯੂਲਸੀ) ਦੇ ਮੈਂਬਰ ਰਹਿਣ ਦੇ ਨਾਲ-ਨਾਲ ਪਾਰਟੀ ਵੱਲੋਂ ਵੱਖ-ਵੱਖ ਸੂਬਿਆਂ ਦੇ ਇੰਚਾਰਜ ਵਜੋਂ ਅਹਿਮ ਜ਼ਿੰਮੇਵਾਰੀਆਂ ਵੀ ਨਿਭਾ ਚੁੱਕੇ ਹਨ। ਇਸ ਤੋਂ ਇਲਾਵਾ ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਚਲਾਏ ਗਏ ‘ਸੰਗਠਨ ਸ੍ਰਿਜਨ ਅਭਿਆਨ’ ਤਹਿਤ ਉਨ੍ਹਾਂ ਨੂੰ ਉੱਤਰ ਪ੍ਰਦੇਸ਼ ਦੇ ਰਾਏਬਰੇਲੀ ਤੋਂ ਇਲਾਵਾ ਰਾਜਸਥਾਨ, ਹਰਿਆਣਾ ਅਤੇ ਜੰਮੂ-ਕਸ਼ਮੀਰ ਵਿੱਚ ਵੀ ਅਹਿਮ ਸੰਗਠਨਾਤਮਕ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ, ਜਿਨ੍ਹਾਂ ਨੂੰ ਉਨ੍ਹਾਂ ਨੇ ਨਿਭਾਇਆ।
ਕੁਲਜੀਤ ਸਿੰਘ ਨਾਗਰਾ ਦੋ ਵਾਰ ਵਿਧਾਇਕ ਵੀ ਰਹਿ ਚੁੱਕੇ ਹਨ। ਵਿਦਿਆਰਥੀ ਰਾਜਨੀਤੀ ਤੋਂ ਆਪਣੇ ਸਿਆਸੀ ਸਫ਼ਰ ਦੀ ਸ਼ੁਰੂਆਤ ਕਰਦਿਆਂ ਉਹ ਪੰਜਾਬ ਯੂਨੀਵਰਸਿਟੀ ਦੇ ਪ੍ਰਧਾਨ ਸਮੇਤ ਪਾਰਟੀ ਅਤੇ ਜਥੇਬੰਦੀ ਵਿੱਚ ਕਈ ਅਹਿਮ ਅਹੁਦਿਆਂ ’ਤੇ ਕੰਮ ਕਰ ਚੁੱਕੇ ਹਨ। ਉਨ੍ਹਾਂ ਦੀ ਪਛਾਣ ਪਾਰਟੀ ਦੇ ਸੰਗਠਨਾਤਮਕ ਕੰਮਾਂ ਵਿੱਚ ਸਰਗਰਮ ਭੂਮਿਕਾ ਨਿਭਾਉਣ ਵਾਲੇ ਆਗੂ ਵਜੋਂ ਰਹੀ ਹੈ। ਪਾਰਟੀ ਦੇ ਵੱਖ-ਵੱਖ ਪੱਧਰਾਂ ’ਤੇ ਕੰਮ ਕਰਨ ਦੇ ਤਜ਼ਰਬੇ ਅਤੇ ਹਾਈਕਮਾਨ ਵੱਲੋਂ ਸਮੇਂ-ਸਮੇਂ ’ਤੇ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਸਿਆਸੀ ਹਲਕਿਆਂ ਵਿੱਚ ਇਹ ਵੀ ਚਰਚਾ ਹੈ ਕਿ ਕਾਂਗਰਸ ਹਾਈਕਮਾਨ ਆਉਣ ਵਾਲੇ ਸਮੇਂ ਵਿੱਚ ਕੁਲਜੀਤ ਸਿੰਘ ਨਾਗਰਾ ਨੂੰ ਪਾਰਟੀ ਸੰਗਠਨ ਜਾਂ ਸਰਕਾਰ ਵਿੱਚ ਕੋਈ ਹੋਰ ਵੱਡੀ ਜ਼ਿੰਮੇਵਾਰੀ ਸੌਂਪ ਸਕਦੀ ਹੈ।
ਇਸ ਨਿਯੁਕਤੀ ਲਈ ਕੁਲਜੀਤ ਸਿੰਘ ਨਾਗਰਾ ਨੇ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ, ਸ੍ਰੀਮਤੀ ਸੋਨੀਆ ਗਾਂਧੀ, ਰਾਹੁਲ ਗਾਂਧੀ, ਸ੍ਰੀਮਤੀ ਪ੍ਰਿਯੰਕਾ ਗਾਂਧੀ ਅਤੇ ਸਮੁੱਚੀ ਕਾਂਗਰਸ ਹਾਈਕਮਾਨ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ’ਤੇ ਭਰੋਸਾ ਪ੍ਰਗਟਾਉਂਦਿਆਂ ਜੋ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀਆਂ ਤਿਆਰੀਆਂ ਵਿੱਚ ਆਪਣਾ ਪੂਰਾ ਯੋਗਦਾਨ ਪਾਉਣਗੇ। ਪਾਰਟੀ ਦੇ ਹਰ ਵਰਕਰ ਅਤੇ ਆਗੂ ਨੂੰ ਨਾਲ ਲੈ ਕੇ ਕਾਂਗਰਸ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਲਗਾਤਾਰ ਯਤਨਸ਼ੀਲ ਰਹਿਣਗੇ।
Comments