Sangrur News: ‘ਖ਼ੁਸ਼ਹਾਲ ਪੰਜਾਬ ਮਹਾ ਰੈਲੀ’ ਪੰਜਾਬ ਦੀ ਸਿਆਸਤ ਵਿੱਚ ਮੀਲ ਪੱਥਰ ਸਾਬਤ ਹੋਵੇਗੀ : ਹਰਪਾਲ ਸਿੰਘ ਚੀਮਾ

ਆਮ ਆਦਮੀ ਪਾਰਟੀ ਦੇ 14ਵੇਂ ਸਥਾਪਨਾ ਦਿਵਸ ਮੌਕੇ ਮੋਗਾ ਦੇ ਪਿੰਡ ਮਟਵਾਣੀ ਵਿਖੇ ਹੋਵੇਗੀ ਮਹਾ-ਰੈਲੀ, ਵੱਡੇ ਇਕੱਠ ਦੀ ਉਮੀਦ : ਵਿੱਤ ਮੰਤਰੀ

Ravinder Sharma Picture
Published On

ਸੰਗਰੂਰ (ਨਰੇਸ਼ ਕੁਮਾਰ)। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ 14ਵੇਂ ਸਥਾਪਨਾ ਦਿਵਸ ਮੌਕੇ ਮੋਗਾ ਜ਼ਿਲ੍ਹੇ ਦੇ ਪਿੰਡ ਮਟਵਾਣੀ ਵਿਖੇ ਹੋਣ ਜਾ ਰਹੀ ‘ਖ਼ੁਸ਼ਹਾਲ ਪੰਜਾਬ ਮਹਾ ਰੈਲੀ’ ਪੰਜਾਬ ਦੀ ਸਿਆਸਤ ਵਿੱਚ ਇੱਕ ਮੀਲ ਪੱਥਰ ਸਾਬਤ ਹੋਵੇਗੀ। ਇਸ ਰੈਲੀ ਵਿੱਚ ਬਹੁਤ ਵੱਡਾ ਇਕੱਠ ਹੋਣ ਜਾ ਰਿਹਾ ਹੈ ਅਤੇ ਪੰਜਾਬ ਦੇ ਲੋਕ ਸਰਕਾਰ ਦੇ ਕੰਮਾਂ ਤੋਂ ਖੁਸ਼ ਹੋ ਕੇ ਆਪ ਮੁਹਾਰੇ ਵੱਡੀ ਗਿਣਤੀ ਵਿੱਚ ਰੈਲੀ ਵਿੱਚ ਪਹੁੰਚਣਗੇ।

ਅੱਜ ਸੰਗਰੂਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਕਰਵਾਈ ਜਾ ਰਹੀ ਇਹ ਮਹਾ ਰੈਲੀ ਪਾਰਟੀ ਲਈ ਵਿਸ਼ੇਸ਼ ਮਹੱਤਵ ਰੱਖਦੀ ਹੈ। ‘ਖ਼ੁਸ਼ਹਾਲ ਪੰਜਾਬ ਮਹਾ ਰੈਲੀ’ ਰਾਹੀਂ ਪਾਰਟੀ ਪੰਜਾਬ ਦੇ ਲੋਕਾਂ ਨਾਲ ਆਪਣਾ ਸਬੰਧ ਹੋਰ ਮਜ਼ਬੂਤ ਕਰੇਗੀ। ਉਨ੍ਹਾਂ ਕਿਹਾ ਕਿ ਰੈਲੀ ਨੂੰ ਲੈ ਕੇ ਪਾਰਟੀ ਵਰਕਰਾਂ ਅਤੇ ਆਗੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਲੋਕ ਇਸ ਵਿੱਚ ਸ਼ਮੂਲੀਅਤ ਕਰਨਗੇ।

ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ। ਸਰਕਾਰ ਨੇ ਸਿੱਖਿਆ, ਸਿਹਤ, ਬਿਜਲੀ, ਰੁਜ਼ਗਾਰ ਅਤੇ ਹੋਰ ਅਹਿਮ ਖੇਤਰਾਂ ਵਿੱਚ ਲੋਕਾਂ ਨੂੰ ਰਾਹਤ ਦੇਣ ਲਈ ਕਈ ਕਦਮ ਚੁੱਕੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਦੇ ਕੰਮਾਂ ਤੋਂ ਖੁਸ਼ ਹੋ ਕੇ ਲੋਕ ਖੁਦ ਹੀ ਰੈਲੀ ਵਿੱਚ ਪਹੁੰਚਣਗੇ ਅਤੇ ਇਹ ਇਕੱਠ ਪਾਰਟੀ ਪ੍ਰਤੀ ਲੋਕਾਂ ਦੇ ਉਤਸ਼ਾਹ ਨੂੰ ਦਰਸਾਏਗਾ।

ਵਿੱਤ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਦਿਆਂ ਉਨ੍ਹਾਂ ਦੇ ਹੱਲ ਲਈ ਕਈ ਲੋਕ ਪੱਖੀ ਫੈਸਲੇ ਲਏ ਹਨ। ਸਰਕਾਰ ਦੀ ਕੋਸ਼ਿਸ਼ ਹੈ ਕਿ ਵਿਕਾਸ ਅਤੇ ਭਲਾਈ ਸਕੀਮਾਂ ਦਾ ਲਾਭ ਸਮਾਜ ਦੇ ਹਰ ਵਰਗ ਤੱਕ ਪਹੁੰਚੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸਰਕਾਰ ਦੇ ਕੰਮਕਾਜ ਤੋਂ ਸੰਤੁਸ਼ਟ ਹਨ ਅਤੇ ਇਸੇ ਕਰਕੇ ਪਾਰਟੀ ਦੀ ਮਹਾ ਰੈਲੀ ਨੂੰ ਲੈ ਕੇ ਲੋਕਾਂ ਵਿੱਚ ਉਤਸ਼ਾਹ ਪਾਇਆ ਜਾ ਰਿਹਾ ਹੈ।

ਆਗਾਮੀ ਵਿਧਾਨ ਸਭਾ ਚੋਣਾਂ ਬਾਰੇ ਗੱਲ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਭਰੋਸਾ ਜਤਾਇਆ ਕਿ ਆਮ ਆਦਮੀ ਪਾਰਟੀ ਮੁੜ ਪੂਰਨ ਬਹੁਮਤ ਨਾਲ ਪੰਜਾਬ ਵਿੱਚ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਾਰਟੀ ਦੁਬਾਰਾ ਲੋਕਾਂ ਦਾ ਫਤਵਾ ਹਾਸਲ ਕਰੇਗੀ।

ਉਨ੍ਹਾਂ ਕਿਹਾ ਕਿ ‘ਖ਼ੁਸ਼ਹਾਲ ਪੰਜਾਬ ਮਹਾ ਰੈਲੀ’ ਪਾਰਟੀ ਦੇ 14ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਇੱਕ ਅਹਿਮ ਸਮਾਗਮ ਹੈ, ਜਿਸ ਵਿੱਚ ਪੰਜਾਬ ਦੇ ਲੋਕਾਂ ਦੀ ਵੱਡੀ ਸ਼ਮੂਲੀਅਤ ਦੇਖਣ ਨੂੰ ਮਿਲੇਗੀ।

Read Also : ਸਫ਼ਰ 'ਤੇ ਨਿਕਲਣ ਤੋਂ ਪਹਿਲਾਂ ਜਾਣ ਲਓ ਮੌਸਮ ਦਾ ਹਾਲ, ਪੰਜਾਬ 'ਚ ਸੰਘਣੀ ਧੁੰਦ ਦਾ ਯੈਲੋ ਅਲਰਟ

Comments

Post Your Comment

About The Author

Related Posts