India Pakistan Border Arms Seizure: ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਹਥਿਆਰਾਂ ਅਤੇ ਹੈਰੋਇਨ ਦੀ ਵੱਡੀ ਖੇਪ ਬਰਾਮਦ, 3 ਪਿਸਤੌਲ, 6 ਮੈਗਜ਼ੀਨ ਅਤੇ 1.9 ਕਿਲੋ ਹੈਰੋਇਨ ਮਿਲੀ

ਬੀਐਸਐਫ ਅਤੇ ਪੁਲਿਸ ਵੱਲੋਂ ਸਾਂਝਾ ਸਰਚ ਆਪ੍ਰੇਸ਼ਨ, ਪਿੰਡ ਸ਼ਕਰੀ ਦੇ ਖੇਤਾਂ ਵਿੱਚੋਂ ਮਿਲੀ ਖੇਪ ਡਰੋਨ ਦੀ ਗਤੀਵਿਧੀ ਅਤੇ ਗੁਪਤ ਸੂਚਨਾ ਦੇ ਆਧਾਰ 'ਤੇ ਕੀਤੀ ਕਾਰਵਾਈ

Satinder Mathur  Picture
Published On

India Pakistan Border Arms Seizure: ਗੁਰਦਾਸਪੁਰ, (ਸੱਚ ਕਹੂੰ ਨਿਊਜ਼/ਹਿੰ.ਸ.)। ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ 'ਤੇ ਸੁਰੱਖਿਆ ਏਜੰਸੀਆਂ ਨੂੰ ਵੱਡੀ ਸਫਲਤਾ ਮਿਲੀ ਹੈ। ਗੁਰਦਾਸਪੁਰ ਜ਼ਿਲ੍ਹੇ ਵਿੱਚ ਬੀਐਸਐਫ ਅਤੇ ਪੰਜਾਬ ਪੁਲਿਸ ਵੱਲੋਂ ਸਾਂਝਾ ਸਰਚ ਆਪ੍ਰੇਸ਼ਨ ਚਲਾ ਕੇ ਸਰਹੱਦੀ ਪਿੰਡ ਸ਼ਕਰੀ ਦੇ ਖੇਤਾਂ ਵਿੱਚੋਂ ਹਥਿਆਰਾਂ ਅਤੇ ਹੈਰੋਇਨ ਦੀ ਖੇਪ ਬਰਾਮਦ ਕੀਤੀ ਗਈ ਹੈ।

ਸੁਰੱਖਿਆ ਬਲਾਂ ਨੂੰ ਮੌਕੇ ਤੋਂ 3 ਨਾਜਾਇਜ਼ ਪਿਸਤੌਲ, 6 ਮੈਗਜ਼ੀਨ, 50 ਜ਼ਿੰਦਾ ਕਾਰਤੂਸ ਅਤੇ ਕਰੀਬ 1.9 ਕਿਲੋ ਹੈਰੋਇਨ ਮਿਲੀ ਹੈ। ਇਹ ਕਾਰਵਾਈ ਬੀਐਸਐਫ ਦੀ 27ਵੀਂ ਬਟਾਲੀਅਨ ਦੀ ਬੀਓਪੀ ਅਤੇ ਥਾਣਾ ਡੇਰਾ ਬਾਬਾ ਨਾਨਕ ਦੀ ਪੁਲਿਸ ਟੀਮ ਵੱਲੋਂ ਸਾਂਝੇ ਤੌਰ 'ਤੇ ਕੀਤੀ ਗਈ। ਜਾਣਕਾਰੀ ਅਨੁਸਾਰ ਇਲਾਕੇ ਵਿੱਚ ਡਰੋਨ ਦੀਆਂ ਗਤੀਵਿਧੀਆਂ ਸਾਹਮਣੇ ਆਉਣ ਅਤੇ ਗੁਪਤ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਸੀ।

ਇਹ ਵੀ ਪੜ੍ਹੋ: Heavy Rainfall Alert India: ਦੱਖਣੀ ਭਾਰਤ ਦੇ ਕਈ ਇਲਾਕਿਆਂ ’ਚ ਤੇਜ਼ ਹਵਾਵਾਂ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ

ਪੁਲਿਸ ਮੁਤਾਬਕ ਸਰਚ ਆਪ੍ਰੇਸ਼ਨ ਦੌਰਾਨ ਜਦੋਂ ਸੁਰੱਖਿਆ ਟੀਮ ਪਿੰਡ ਸ਼ਕਰੀ ਦੇ ਖੇਤਾਂ ਵਿੱਚ ਪਹੁੰਚੀ ਤਾਂ ਉੱਥੇ ਇੱਕ ਲਿਫ਼ਾਫ਼ਾ ਮਿਲਿਆ। ਜਦੋਂ ਇਸ ਦੀ ਜਾਂਚ ਕੀਤੀ ਗਈ ਤਾਂ ਉਸ ਵਿੱਚੋਂ 3 ਪਿਸਤੌਲ, 6 ਮੈਗਜ਼ੀਨ, 50 ਜ਼ਿੰਦਾ ਕਾਰਤੂਸ ਅਤੇ ਕਰੀਬ 1.9 ਕਿਲੋ ਹੈਰੋਇਨ ਬਰਾਮਦ ਹੋਈ। ਬਰਾਮਦਗੀ ਤੋਂ ਬਾਅਦ ਪੁਲਿਸ ਨੇ ਸਾਰੇ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਇਸ ਕਾਰਵਾਈ ਤੋਂ ਬਾਅਦ ਸਰਹੱਦੀ ਇਲਾਕੇ ਵਿੱਚ ਸੁਰੱਖਿਆ ਏਜੰਸੀਆਂ ਵੱਲੋਂ ਚੌਕਸੀ ਹੋਰ ਵਧਾ ਦਿੱਤੀ ਗਈ ਹੈ। ਥਾਣਾ ਡੇਰਾ ਬਾਬਾ ਨਾਨਕ ਦੇ ਐੱਸਐੱਚਓ ਅਸ਼ੋਕ ਕੁਮਾਰ ਨੇ ਦੱਸਿਆ ਕਿ ਪੁਲਿਸ ਅਤੇ ਬੀਐਸਐਫ ਨੂੰ ਇਸ ਸਬੰਧੀ ਸੂਚਨਾ ਮਿਲੀ ਸੀ। ਇਸ ਤੋਂ ਇਲਾਵਾ ਇਲਾਕੇ ਵਿੱਚ ਡਰੋਨ ਦੀ ਗਤੀਵਿਧੀ ਵੀ ਸਾਹਮਣੇ ਆਈ ਸੀ। ਇਸ ਦੇ ਆਧਾਰ 'ਤੇ ਦੋਵਾਂ ਸੁਰੱਖਿਆ ਏਜੰਸੀਆਂ ਦੀਆਂ ਟੀਮਾਂ ਨੇ ਸਾਂਝਾ ਸਰਚ ਆਪ੍ਰੇਸ਼ਨ ਚਲਾਇਆ।

ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਹਥਿਆਰਾਂ ਅਤੇ ਹੈਰੋਇਨ ਦੀ ਇਹ ਖੇਪ ਖੇਤਾਂ ਤੱਕ ਕਿਵੇਂ ਪਹੁੰਚੀ ਅਤੇ ਇਸ ਨੂੰ ਉੱਥੇ ਕਿਸ ਵੱਲੋਂ ਲੁਕਾਇਆ ਗਿਆ ਸੀ। ਇਸ ਤੋਂ ਇਲਾਵਾ ਮਾਮਲੇ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

Comments

Post Your Comment

About The Author

Related Posts