Punjab

Jalandhar News: ਜਲੰਧਰ ’ਚ ਚੱਲਦੀ ਸਕਾਰਪੀਓ ਨੂੰ ਲੱਗੀ ਭਿਆਨਕ ਅੱਗ
Punjab Youth Congress: ਧੂਰੀ ਦੇ ਸ਼ੁਭਮ ਸ਼ਰਮਾ ਸ਼ੁਭੀ ਬਣੇ ਪੰਜਾਬ ਯੂਥ ਕਾਂਗਰਸ ਦੇ ਨਵੇਂ ਸੂਬਾ ਪ੍ਰਧਾਨ
Health News: ਪੰਜਾਬ 'ਚ ਮਹਿਲਾਵਾਂ ਨੂੰ ਭਗਵੰਤ ਸਿੰਘ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੁਰੱਖਿਅਤ ਅਤੇ ਸਮੇਂ ਸਿਰ ਪ੍ਰਜਨਨ ਸਿਹਤ ਸੇਵਾਵਾਂ ਤੱਕ ਆਸਾਨ ਪਹੁੰਚ ਦਾ ਲਾਭ
Kejriwal: ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਤਹਿਤ ਪੰਜਾਬ ਦੀਆਂ ਔਰਤਾਂ ਨੂੰ 1 ਜੁਲਾਈ ਨੂੰ ₹3,000 ਤੇ ਦਲਿਤ ਔਰਤਾਂ ਨੂੰ ₹4,500 ਮਿਲਣਗੇ, ਇਹ ਦੁਨੀਆ ਦਾ ਸਭ ਤੋਂ ਵੱਡਾ ਮਹਿਲਾ ਸਸ਼ਕਤੀਕਰਨ ਪ੍ਰੋਗਰਾਮ ਹੈ: ਅਰਵਿੰਦ ਕੇਜਰੀਵਾਲ
Punjab Government Schemes: ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ 'ਆਪ' ਵੱਲੋਂ ਦਿੱਤੀਆਂ 100% ਗਾਰੰਟੀਆਂ ਪੂਰੀਆਂ ਕੀਤੀਆਂ: ਬਲਤੇਜ ਪੰਨੂ

Punjab Rain Forecast: ਪੰਜਾਬ ਤੇ ਚੰਡੀਗੜ੍ਹ ਨੂੰ ਗਰਮੀ ਤੋਂ ਰਾਹਤ, 9 ਜ਼ਿਲ੍ਹਿਆਂ ’ਚ ਅੱਜ ਮੀਂਹ ਦੀ ਸੰਭਾਵਨਾ

ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ

Khushdeep Singh Picture
Published On

Punjab Rain Forecast: ਚੰਡੀਗੜ੍ਹ (ਹਿੰ.ਸ.)। ਪੰਜਾਬ ਤੇ ਚੰਡੀਗੜ੍ਹ ਦੇ ਲੋਕਾਂ ਨੂੰ ਪਿਛਲੇ ਤਿੰਨ ਦਿਨਾਂ ਤੋਂ ਪੈ ਰਹੀ ਭਿਆਨਕ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਤੇ ਚੰਡੀਗੜ੍ਹ ’ਚ ਅੰਸ਼ਿਕ ਤੌਰ ’ਤੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ, ਜਿਸ ਕਾਰਨ ਲੂ ਤੋਂ ਵੀ ਰਾਹਤ ਮਿਲੇਗੀ। ਚੰਡੀਗੜ੍ਹ ਦੇ ਕੁਝ ਇਲਾਕਿਆਂ ’ਚ ਗਰਜ-ਚਮਕ ਨਾਲ ਮੀਂਹ ਪੈ ਸਕਦਾ ਹੈ, ਜਦਕਿ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੇ ਆਸਾਰ ਹਨ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਮੁਤਾਬਕ ਅੱਜ ਪੰਜਾਬ ਦੇ 9 ਜ਼ਿਲ੍ਹਿਆਂ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਰੂਪਨਗਰ ਤੇ ਮੋਹਾਲੀ ’ਚ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਪਿਛਲੇ ਦਿਨ ਦੇ ਮੁਕਾਬਲੇ ਵੱਧ ਤੋਂ ਵੱਧ ਤਾਪਮਾਨ ’ਚ 2.9 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਫਿਰ ਵੀ ਇਹ ਆਮ ਤਾਪਮਾਨ ਨਾਲੋਂ 4.2 ਡਿਗਰੀ ਘੱਟ ਹੈ।

ਬਠਿੰਡਾ ਸੂਬੇ ਦਾ ਸਭ ਤੋਂ ਗਰਮ ਸ਼ਹਿਰ ਰਿਹਾ, ਜਿੱਥੇ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ 40.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੂਜੇ ਪਾਸੇ ਸ਼ਹੀਦ ਭਗਤ ਸਿੰਘ ਨਗਰ ’ਚ ਸਭ ਤੋਂ ਘੱਟ 32.4 ਡਿਗਰੀ ਸੈਲਸੀਅਸ ਤਾਪਮਾਨ ਦਰਜ ਹੋਇਆ। ਮੌਸਮ ਵਿਭਾਗ ਅਨੁਸਾਰ ਮਾਨਸੂਨ ਲਗਾਤਾਰ ਅੱਗੇ ਵਧ ਰਿਹਾ ਹੈ ਤੇ ਅਗਲੇ ਦੋ ਤੋਂ ਤਿੰਨ ਦਿਨਾਂ ਵਿੱਚ ਇਹ ਦੱਖਣੀ ਭਾਰਤ ਦੇ ਹੋਰ ਖੇਤਰਾਂ ਤੱਕ ਪਹੁੰਚ ਸਕਦਾ ਹੈ। ਇਸੇ ਦੌਰਾਨ 3 ਜੂਨ ਤੋਂ ਉੱਤਰੀ ਭਾਰਤ ਵਿੱਚ ਇੱਕ ਨਵਾਂ ਪੱਛਮੀ ਵਿਗਾੜ (ਵੈਸਟਰਨ ਡਿਸਟਰਬੈਂਸ) ਸਰਗਰਮ ਹੋਣ ਜਾ ਰਿਹਾ ਹੈ, ਜਿਸ ਕਾਰਨ ਪੰਜਾਬ, ਹਰਿਆਣਾ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼ ਤੇ ਜੰਮੂ-ਕਸ਼ਮੀਰ ’ਚ ਮੀਂਹ, ਗਰਜ-ਚਮਕ ਤੇ ਤੇਜ਼ ਹਵਾਵਾਂ ਦੀ ਸੰਭਾਵਨਾ ਬਣੇਗੀ। Punjab Rain Forecast

Read Also : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ 'ਚ HPCL ਦਾ ਵੱਡਾ ਨਿਵੇਸ਼ ਯਕੀਨੀ ਬਣਾਇਆ

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਡਾ. ਸੁਰੇਂਦਰ ਪਾਲ ਮੁਤਾਬਕ 2 ਜੂਨ ਨੂੰ ਕੁਝ ਥਾਵਾਂ ’ਤੇ, ਜਦਕਿ 3 ਤੇ 4 ਜੂਨ ਨੂੰ ਸੂਬੇ ਦੇ ਕਈ ਇਲਾਕਿਆਂ ’ਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ। 5 ਤੋਂ 7 ਜੂਨ ਦਰਮਿਆਨ ਵੀ ਕੁਝ ਥਾਵਾਂ ’ਤੇ ਮੀਂਹ ਪੈ ਸਕਦਾ ਹੈ। ਉਨ੍ਹਾਂ ਦੱਸਿਆ ਕਿ ਅਗਲੇ ਤਿੰਨ ਦਿਨਾਂ ਦੌਰਾਨ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ ’ਚ 4 ਤੋਂ 5 ਡਿਗਰੀ ਸੈਲਸੀਅਸ ਤੱਕ ਵਾਧਾ ਹੋ ਸਕਦਾ ਹੈ, ਜਿਸ ਤੋਂ ਬਾਅਦ ਤਾਪਮਾਨ ’ਚ 2 ਤੋਂ 3 ਡਿਗਰੀ ਦੀ ਗਿਰਾਵਟ ਆਉਣ ਦੀ ਸੰਭਾਵਨਾ ਹੈ। Punjab Rain Forecast

3 ਜੂਨ ਨੂੰ ਪੂਰੇ ਪੰਜਾਬ ’ਚ ਮੀਂਹ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ, ਜਲੰਧਰ, ਫਰੀਦਕੋਟ, ਲੁਧਿਆਣਾ ਤੇ ਸੰਗਰੂਰ ’ਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ, ਗਰਜ-ਚਮਕ ਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। 4 ਜੂਨ ਨੂੰ ਪੰਜਾਬ ਦੇ ਸਾਰੇ 22 ਜ਼ਿਲ੍ਹਿਆਂ ’ਚ ਗਰਜ-ਚਮਕ, ਬਿਜਲੀ ਡਿੱਗਣ ਤੇ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। 5 ਜੂਨ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਰੂਪਨਗਰ ਤੇ ਮੋਹਾਲੀ ’ਚ ਗਰਜ-ਚਮਕ, ਬਿਜਲੀ ਡਿੱਗਣ ਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਇਨ੍ਹਾਂ ਜ਼ਿਲ੍ਹਿਆਂ ’ਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਵੀ ਸੰਭਾਵਨਾ ਹੈ।

About The Author

Related Posts