Punjab

Agniveer Punjab: ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ 'ਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ
CM Mann ਨੇ ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਨਾਲ ਸਰਹੱਦੀ ਸੁਰੱਖਿਆ, ਰਾਹਤ ਕਾਰਜਾਂ ਅਤੇ ਆਪਰੇਸ਼ਨਲ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ
Punjab News: ਵਧ ਰਹੇ ਗੈਂਗਸਟਰਵਾਦ ਤੇ ਗੁੰਡਾਗਰਦੀ ਸਬੰਧੀ ਹਰਪਾਲ ਸਿੰਘ ਚੀਮਾ ਦਾ ਵੱਡਾ ਬਿਆਨ, ਭਾਜਪਾ 'ਤੇ ਸਿੰਨ੍ਹੇ ਨਿਸ਼ਾਨੇ
Yudh Nashian Virudh: ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ; ਕਿਹਾ, ਅਸੀਂ ਪੰਜਾਬ ‘ਚੋਂ ਨਸ਼ਿਆਂ ਦਾ ਕਲੰਕ ਮਿਟਾ ਦੇਵਾਂਗੇ
Punjab Education: ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦਾ ਅਸਰ, ਪੰਜਾਬ ਦੇ 416 ਸਰਕਾਰੀ ਸਕੂਲਾਂ ਦੀ 12ਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ

Punjab AAP: ਵਿਧਾਇਕ ਫਰੀਦਕੋਟ ਦੀ ਅਗਵਾਈ ’ਚ ਵੱਖ-ਵੱਖ ਪਾਰਟੀਆਂ ਦੇ ਆਗੂ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ

ਫਰੀਦਕੋਟ ਹਲਕੇ ਵਿੱਚ ਆਮ ਆਦਮੀ ਪਾਰਟੀ ਹੋਰ ਹੋਈ ਮਜ਼ਬੂਤ

Satinder Mathur  Picture
Published On

Punjab AAP: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਹੋਰ ਮਜ਼ਬੂਤੀ ਮਿਲੀ ਜਦੋਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨਾਲ ਸੰਬੰਧਿਤ ਪ੍ਰਮੁੱਖ ਆਗੂਆਂ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਨਰਿੰਦਰਪਾਲ ਸਿੰਘ ਨਿੰਦਾ, ਅਮਿਤ ਕੁਮਾਰ ਜੂਗਨੂੰ ਜੈਨ, ਨਵੀਨ ਅਰੋੜਾ ਅਤੇ ਸੁਖਜਿੰਦਰ ਸਿੰਘ ਸੁੱਖੀ ਭਲਵਾਨ ਨੇ ਆਪਣੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਵਿਸ਼ਵਾਸ ਜਤਾਉਂਦਿਆਂ ਸ਼ਮੂਲੀਅਤ ਕੀਤੀ।

ਇਸ ਮੌਕੇ ਵਿਧਾਇਕ  ਸ. ਗੁਰਦਿੱਤ ਸਿੰਘ ਸੇਖੋਂ ਨੇ ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਕੀਤੇ ਜਾ ਰਹੇ ਕੰਮਾਂ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਲੋਕ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ।

Punjab-AAP
Punjab AAP: ਵਿਧਾਇਕ ਫਰੀਦਕੋਟ ਦੀ ਅਗਵਾਈ ’ਚ ਵੱਖ-ਵੱਖ ਪਾਰਟੀਆਂ ਦੇ ਆਗੂ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ

ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੇ ਤਜ਼ਰਬੇ ਦਾ ਲਾਭ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਲਿਆ ਜਾਵੇਗਾ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਇਨ੍ਹਾਂ ਆਗੂਆਂ ਦੇ ਸ਼ਾਮਲ ਹੋਣ ਨਾਲ ਫਰੀਦਕੋਟ ਹਲਕੇ ਵਿੱਚ ਆਮ ਆਦਮੀ ਪਾਰਟੀ ਹੋਰ ਮਜ਼ਬੂਤ ਹੋਵੇਗੀ। ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਫਰੀਦਕੋਟ ਸ.ਅਮਨਦੀਪ ਸਿੰਘ ਬਾਬਾ , ਗਗਨਦੀਪ ਸਿੰਘ ਧਾਲੀਵਾਲ, ਰਵੀ ਬੁੱਗਰਾ, ਮਨਦੀਪ ਤਿਵਾੜੀ, ਸੁੱਖਾ ਐੱਮ. ਸੀ., ਗੁਰਜੰਟ ਸਿੰਘ, ਰਾਜਿੰਦਰ ਰਿੰਕੂ, ਕਾਕਾ ਵਰਮਾ , ਜਗਜੀਤ ਸਿੰਘ ਜੱਗੀ , ਸਤਨਾਮ ਸਿੰਘ, ਮਾਸਟਰ ਦੇਵੀ ਦਾਸ, ਪ੍ਰੀਤਮ ਸਿੰਘ ਭਾਣਾ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

About The Author

Related Posts