Amritsar News: ਲੋਟਸ ਵੈਲੀ ਦੇ ਖਿਡਾਰੀਆਂ ਨੇ ਜ਼ੋਨਲ ਖੇਡ ਮੁਕਾਬਲਿਆਂ 'ਚ ਜਿੱਤੇ 44 ਤਮਗੇ

ਵਿਦਿਆਰਥੀਆਂ ਦੀ ਮਿਹਨਤ ਨੂੰ ਪਿਆ ਬੂਰ:ਗਿੱਲ

Ravinder Sharma Picture
Published On

ਅੰਮ੍ਰਿਤਸਰ (ਰਾਜਨ ਮਾਨ)। ਲੋਟਸ ਵੈਲੀ ਸੀਨੀਅਰ ਸਕੂਲ ਕੋਟ ਮੁਹੰਮਦ ਖਾਨ ਦੇ ਵਿਦਿਆਰਥੀਆਂ ਨੇ ਚੋਹਲਾ ਸਾਹਿਬ, ਤਰਨ ਤਾਰਨ ਵਿਖੇ ਆਯੋਜਿਤ ਜ਼ੋਨਲ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 44 ਤਮਗੇ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਡਾਇਰੈਕਟਰ ਸ. ਸਰਵਜੀਤ ਸਿੰਘ ਗਿੱਲ ਅਤੇ ਪ੍ਰਿੰਸੀਪਲ ਸ੍ਰੀਮਤੀ ਜਤਿੰਦਰ ਕੌਰ ਨੇ ਦੱਸਿਆ ਕਿ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ, ਮਿਹਨਤ ਅਤੇ ਖੇਡ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ 44 ਤਮਗੇ ਆਪਣੇ ਨਾਮ ਕੀਤੇ। ਜਿਨ੍ਹਾਂ ਵਿੱਚ 10 ਸੋਨੇ, 16 ਚਾਂਦੀ ਅਤੇ 18 ਕਾਂਸੀ ਦੇ ਤਮਗੇ ਸ਼ਾਮਲ ਹਨ।

ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਵਿੱਚ ਖੁਸ਼ੀ ਦਾ ਮਾਹੌਲ ਹੈ। ਸਕੂਲ ਪ੍ਰਬੰਧਨ ਨੇ ਜੇਤੂ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਕਿਹਾ ਕਿ ਇਹ ਸਫਲਤਾ ਉਨ੍ਹਾਂ ਦੀ ਨਿਰੰਤਰ ਮਿਹਨਤ, ਅਨੁਸ਼ਾਸਨ, ਲਗਨ ਅਤੇ ਸਮਰਪਣ ਦਾ ਨਤੀਜਾ ਹੈ।  ਉਨ੍ਹਾਂ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ ਅਤੇ ਸਕੂਲ ਵੱਲੋਂ ਖੇਡ ਪ੍ਰਤਿਭਾ ਨੂੰ ਨਿਖਾਰਨ ਲਈ ਹਰ ਸੰਭਵ ਸਹਿਯੋਗ ਦਿੱਤਾ ਜਾ ਰਿਹਾ ਹੈ।

Read Also : ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

ਇਸ ਮੌਕੇ ਖੇਡ ਅਧਿਆਪਕ ਸ. ਗਗਨਦੀਪ ਸਿੰਘ ਅਤੇ ਸ. ਅਮਨਰੂਪ ਸਿੰਘ ਦੇ ਯਤਨਾਂ ਦੀ ਵੀ ਵਿਸ਼ੇਸ਼ ਸ਼ਲਾਘਾ ਕੀਤੀ ਗਈ। ਉਨ੍ਹਾਂ ਦੀ ਮਿਹਨਤ, ਸਿਖਲਾਈ ਅਤੇ ਲਗਾਤਾਰ ਮਾਰਗਦਰਸ਼ਨ ਸਦਕਾ ਵਿਦਿਆਰਥੀਆਂ ਨੇ ਜ਼ੋਨਲ ਪੱਧਰ ’ਤੇ ਇਹ ਸ਼ਾਨਦਾਰ ਉਪਲਬਧੀ ਹਾਸਲ ਕੀਤੀ। ਸਕੂਲ ਪ੍ਰਬੰਧਨ ਨੇ ਜੇਤੂ ਖਿਡਾਰੀਆਂ ਨੂੰ ਭਵਿੱਖ ਵਿੱਚ ਜ਼ਿਲ੍ਹਾ, ਰਾਜ ਅਤੇ ਰਾਸ਼ਟਰੀ ਪੱਧਰ ’ਤੇ ਹੋਰ ਵੱਡੀਆਂ ਪ੍ਰਾਪਤੀਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਤੇ ਟਰੱਸਟੀ ਸ. ਗੁਰਸੇਵਕ ਸਿੰਘ ਤੇ ਸ. ਨਿਸ਼ਾਨ ਸਿੰਘ ਨੇ ਵਿਦਿਆਰਥੀਆਂ ਨੂੰ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ।

About The Author

Related Posts