LPU Student News: LPU ਦੇ 21 ਸਾਲਾ ਵਿਦਿਆਰਥੀ ਨੇ ਪੀਜੀ ’ਚ ਕੀਤੀ ਖੁਦਕੁਸ਼ੀ, ਪੁਲਿਸ ਵੱਲੋਂ ਜਾਂਚ ਸ਼ੁਰੂ

ਐੱਲਪੀਯੂ ਦੇ 21 ਸਾਲਾ ਵਿਦਿਆਰਥੀ ਨੇ ਪੀਜੀ ’ਚ ਕੀਤੀ ਖੁਦਕੁਸ਼ੀ, ਪੁਲਿਸ ਵੱਲੋਂ ਜਾਂਚ ਸ਼ੁਰੂ

Khushdeep Singh Picture
Published On

ਫਗਵਾੜਾ, ਸੱਚ ਕਹੂੰ ਨਿਊਜ਼/ਏਜੰਸੀ। ਜਲੰਧਰ ਨੇੜੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐੱਲਪੀਯੂ) ਦੇ ਇੱਕ 21 ਸਾਲਾ ਵਿਦਿਆਰਥੀ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਵਿਦਿਆਰਥੀ ਮੇਹਰੂ ਪਿੰਡ ਦੇ ਲਾਅ ਗੇਟ ਇਲਾਕੇ ’ਚ ਸਥਿਤ ਇੱਕ ਨਿੱਜੀ ਪੀਜੀ ’ਚ ਰਹਿ ਰਿਹਾ ਸੀ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਅਭਿਸ਼ੇਕ ਪਟੇਲ ਵਜੋਂ ਹੋਈ ਹੈ। ਉਹ ਸਿਆਰਾਮ ਪਟੇਲ ਦਾ ਪੁੱਤਰ ਸੀ ਤੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਜ਼ਿਲ੍ਹੇ ਦੇ ਪਿੰਡ ਚੰਦਾਪੁਰ ਦਾ ਰਹਿਣ ਵਾਲਾ ਸੀ। ਜਾਣਕਾਰੀ ਅਨੁਸਾਰ, 10 ਤੇ 11 ਅਕਤੂਬਰ ਦੀ ਦਰਮਿਆਨੀ ਰਾਤ ਨੂੰ ਅਭਿਸ਼ੇਕ ਨੇ ਲਾਅ ਗੇਟ ਇਲਾਕੇ ਦੇ ਇੱਕ ਨਿੱਜੀ ਪੀਜੀ ’ਚ ਆਪਣੇ ਕਮਰੇ ਅੰਦਰ ਫਾਹਾ ਲੈ ਲਿਆ। ਦੱਸਿਆ ਜਾ ਰਿਹਾ ਹੈ ਕਿ ਉਸ ਨੇ ਪੱਖੇ ਨਾਲ ਚਾਦਰ ਬੰਨ੍ਹ ਕੇ ਇਹ ਕਦਮ ਚੁੱਕਿਆ। ਅਭਿਸ਼ੇਕ ਕੁਝ ਦਿਨ ਪਹਿਲਾਂ ਹੀ ਯੂਨੀਵਰਸਿਟੀ ਦਾ ਹੋਸਟਲ ਛੱਡ ਕੇ ਇਸ ਪੀਜੀ ’ਚ ਰਹਿਣ ਆਇਆ ਸੀ।

ਜਦੋਂ ਉਸ ਦੇ ਦੋਸਤਾਂ ਤੇ ਪੀਜੀ ਸੰਚਾਲਕ ਨੂੰ ਘਟਨਾ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਸੂਚਨਾ ਮਿਲਣ ’ਤੇ ਥਾਣਾ ਸਤਨਾਮਪੁਰਾ ਦੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ। ਪੁਲਿਸ ਨੇ ਕਮਰੇ ਦਾ ਦਰਵਾਜ਼ਾ ਖੋਲ੍ਹ ਕੇ ਜਾਂਚ ਕੀਤੀ ਤੇ ਲਾਸ਼ ਨੂੰ ਹੇਠਾਂ ਉਤਾਰ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਪੁਲਿਸ ਵੱਲੋਂ ਮੌਕੇ ਦੀ ਜਾਂਚ ਕਰਨ ਦੇ ਨਾਲ-ਨਾਲ ਮ੍ਰਿਤਕ ਦੇ ਦੋਸਤਾਂ ਤੇ ਆਲੇ-ਦੁਆਲੇ ਦੇ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਘਟਨਾ ਵਾਲੇ ਕਮਰੇ ’ਚੋਂ ਕੋਈ ਸੁਸਾਈਡ ਨੋਟ ਮਿਲਿਆ ਹੈ ਜਾਂ ਨਹੀਂ, ਇਸ ਸਬੰਧੀ ਪੁਲਿਸ ਨੇ ਅਜੇ ਤੱਕ ਅਧਿਕਾਰਤ ਤੌਰ ’ਤੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ। ਪੁਲਿਸ ਨੇ ਵਿਦਿਆਰਥੀ ਦੇ ਪਰਿਵਾਰਕ ਮੈਂਬਰਾਂ ਨੂੰ ਘਟਨਾ ਬਾਰੇ ਸੂਚਿਤ ਕਰ ਦਿੱਤਾ ਹੈ। ਪੁਲਿਸ ਅਨੁਸਾਰ, ਵਿਦਿਆਰਥੀ ਨਿੱਜੀ ਕਾਰਨਾਂ ਕਰਕੇ ਮਾਨਸਿਕ ਤਣਾਅ ’ਚ ਸੀ, ਹਾਲਾਂਕਿ ਖੁਦਕੁਸ਼ੀ ਦੇ ਅਸਲ ਕਾਰਨਾਂ ਦਾ ਪਤਾ ਲਾਉਣ ਲਈ ਜਾਂਚ ਜਾਰੀ ਹੈ। ਪਰਿਵਾਰ ਦੇ ਬਿਆਨ ਦਰਜ ਕਰਨ ਤੇ ਜਾਂਚ ’ਚ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। LPU Student Death

ਇਹ ਵੀ ਪੜ੍ਹੋ : Indian Railways News: ਉੱਤਰੀ ਰੇਲਵੇ ਨੇ ਕਈ ਟ੍ਰੇਨਾਂ ਦਾ ਸੰਚਾਲਨ ਮੁੜ ਸ਼ੁਰੂ ਕੀਤਾ, ਕੁਝ ਰੱਦ ਤੇ ਅੰਸ਼ਕ ਤੌਰ ’ਤੇ ਮੁਅੱਤਲ

About The Author

Related Posts