Ludhiana AAP Councillor: ਲੁਧਿਆਣਾ ਦੀ ‘ਆਪ’ ਕੌਂਸਲਰ ਊਸ਼ਾ ਰਾਣੀ ਕਲਿਆਣ ਦਾ ਦੇਹਾਂਤ
ਸਿਆਸੀ ਹਲਕਿਆਂ ਵਿੱਚ ਸੋਗ ਦੀ ਲਹਿਰ
Ludhiana AAP Councillor: ਲੁਧਿਆਣਾ, (ਸੱਚ ਕਹੂੰ ਨਿਊਜ਼/ਹਿੰ.ਸ.)| ਲੁਧਿਆਣਾ ਦੇ ਵਾਰਡ ਨੰਬਰ-47 ਤੋਂ ਆਮ ਆਦਮੀ ਪਾਰਟੀ (ਆਪ) ਦੀ ਕੌਂਸਲਰ ਊਸ਼ਾ ਰਾਣੀ ਕਲਿਆਣ ਦਾ ਸ਼ਨੀਵਾਰ ਨੂੰ ਕੈਂਸਰ ਕਾਰਨ ਦੇਹਾਂਤ ਹੋ ਗਿਆ। ਉਨ੍ਹਾਂ ਨੇ ਡੀਐਮਸੀ ਹਸਪਤਾਲ ਵਿੱਚ ਇਲਾਜ ਦੌਰਾਨ ਆਖਰੀ ਸਾਹ ਲਏ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨਾਲ ਇਲਾਕੇ ਅਤੇ ਸਿਆਸੀ ਹਲਕਿਆਂ ਵਿੱਚ ਸੋਗ ਦੀ ਲਹਿਰ ਦੌੜ ਗਈ।
ਇਹ ਵੀ ਪੜ੍ਹੋ: Amritsar Immigration News: ਅੰਮ੍ਰਿਤਸਰ ’ਚ ਦੋ ਇਮੀਗ੍ਰੇਸ਼ਨ ਕੰਸਲਟੈਂਸੀਆਂ ਦੇ ਲਾਇਸੈਂਸ ਰੱਦ
ਜਾਣਕਾਰੀ ਅਨੁਸਾਰ, ਊਸ਼ਾ ਰਾਣੀ ਕਲਿਆਣ ਦੇ ਤਿੰਨ ਪੁੱਤਰ ਹਨ। ਪਰਿਵਾਰ ਵਿੱਚ ਇਨ੍ਹੀਂ ਦਿਨੀਂ ਖੁਸ਼ੀਆਂ ਦਾ ਮਾਹੌਲ ਸੀ, ਕਿਉਂਕਿ ਉਨ੍ਹਾਂ ਦੇ ਇੱਕ ਪੁੱਤਰ ਦਾ ਵਿਆਹ ਅਗਲੇ ਮਹੀਨੇ ਨਵੰਬਰ ਵਿੱਚ ਤੈਅ ਹੋਇਆ ਸੀ। ਘਰ ਵਿੱਚ ਵਿਆਹ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਸਨ। ਇਸ ਦੌਰਾਨ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ। ਮਾਂ ਦੇ ਅਚਾਨਕ ਵਿਛੋੜੇ ਕਾਰਨ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਊਸ਼ਾ ਰਾਣੀ ਕਲਿਆਣ ਦੇ ਦੇਹਾਂਤ ’ਤੇ ਆਮ ਆਦਮੀ ਪਾਰਟੀ ਦੇ ਆਗੂਆਂ, ਸਥਾਨਕ ਵਸਨੀਕਾਂ ਅਤੇ ਸਮਰਥਕਾਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।