Ludhiana News: ਲੁਧਿਆਣਾ ਜ਼ਿਲ੍ਹਾ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਪੁਲਿਸ ਨੇ ਚਲਾਇਆ ਸਰਚ ਆਪਰੇਸ਼ਨ

Satinder Mathur  Picture
Published On

Ludhiana News: ਲੁਧਿਆਣਾ, (ਸੱਚ ਕਹੂੰ ਨਿਊਜ਼/ਹਿੰ.ਸ.)| ਲੁਧਿਆਣਾ ਦੀ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਨੂੰ ਸ਼ਨਿੱਚਰਵਾਰ ਨੂੰ ਈ-ਮੇਲ ਰਾਹੀਂ ਬੰਬ ਧਮਾਕੇ ਦੀ ਧਮਕੀ ਮਿਲਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵਿੱਚ ਹੜਕੰਪ ਮਚ ਗਿਆ। ਧਮਕੀ ਉਸ ਸਮੇਂ ਮਿਲੀ ਜਦੋਂ ਅਦਾਲਤੀ ਕੰਪਲੈਕਸ ਵਿੱਚ ਰਾਸ਼ਟਰੀ ਲੋਕ ਅਦਾਲਤ ਲੱਗੀ ਹੋਈ ਸੀ। ਸੂਚਨਾ ਮਿਲਦੇ ਹੀ ਪੁਲਿਸ ਨੇ ਸੁਰੱਖਿਆ ਪ੍ਰਬੰਧ ਸਖ਼ਤ ਕਰਦਿਆਂ ਡੌਗ ਸਕੁਐਡ ਅਤੇ ਬੰਬ ਨਿਰੋਧਕ ਦਸਤੇ ਨੂੰ ਮੌਕੇ ’ਤੇ ਬੁਲਾ ਲਿਆ। ਟੀਮਾਂ ਵੱਲੋਂ ਪੂਰੇ ਅਦਾਲਤੀ ਕੰਪਲੈਕਸ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ।

ਇਹ ਵੀ ਪੜ੍ਹੋ: Crime News: ਮੋਬਾਈਲ ਚੋਰੀ ਦੇ ਸ਼ੱਕ ’ਚ ਨੌਜਵਾਨ ਨੂੰ ਘਰ ਲਿਜਾ ਕੇ ਕੁੱਟਮਾਰ, ਇਲਾਜ ਦੌਰਾਨ ਮੌਤ

ਜਾਣਕਾਰੀ ਅਨੁਸਾਰ 12 ਸਤੰਬਰ ਨੂੰ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਸਰਕਾਰੀ ਈ-ਮੇਲ ਆਈਡੀ ’ਤੇ ਇੱਕ ਧਮਕੀ ਭਰੀ ਈ-ਮੇਲ ਪ੍ਰਾਪਤ ਹੋਈ। ਈ-ਮੇਲ ਭੇਜਣ ਵਾਲੇ ਨੇ ਆਪਣੇ ਆਪ ਨੂੰ ਖਾਲਿਸਤਾਨ ਨੈਸ਼ਨਲ ਆਰਮੀ ਅਤੇ ਬੱਬਰ ਖਾਲਸਾ (ਪਰਮਾਰ-ਕੈਨੇਡਾ) ਨਾਲ ਜੁੜਿਆ ਹੋਇਆ ਦੱਸਿਆ ਹੈ। ਈ-ਮੇਲ ਵਿੱਚ ਦੁਪਹਿਰ 1:11 ਵਜੇ ਧਮਾਕਾ ਕਰਨ ਦੀ ਧਮਕੀ ਦਿੱਤੀ ਗਈ।

ਈ-ਮੇਲ ਵਿੱਚ ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਦੇ ਕੁਝ ਆਗੂਆਂ ਨੂੰ ਵੀ ਨਿਸ਼ਾਨਾ ਬਣਾਉਣ ਦੀ ਧਮਕੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਹਲਵਾਰਾ ਹਵਾਈ ਅੱਡੇ ਅਤੇ ਮੋਹਾਲੀ ਹਵਾਈ ਅੱਡੇ ’ਤੇ ਵੀ ਬੰਬ ਧਮਾਕੇ ਕਰਨ ਦੀ ਗੱਲ ਕਹੀ ਗਈ ਹੈ। ਧਮਕੀ ਭਰੀ ਈ-ਮੇਲ ਵਿੱਚ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ, ਹਰਪਾਲ ਸਿੰਘ ਚੀਮਾ ਅਤੇ ਕੁਲਤਾਰ ਸਿੰਘ ਸੰਧਵਾਂ ਦੇ ਨਾਂਅ ਦਰਜ ਹੋਣ ਦੀ ਜਾਣਕਾਰੀ ਹੈ। ਇਸੇ ਤਰ੍ਹਾਂ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ, ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਨਿਸ਼ਾਨਾ ਬਣਾਉਣ ਦੀ ਧਮਕੀ ਦਿੱਤੀ ਗਈ ਹੈ। ਈ-ਮੇਲ ਵਿੱਚ ਇਨ੍ਹਾਂ ਆਗੂਆਂ ਨੂੰ 13 ਸਤੰਬਰ ਤੋਂ 29 ਸਤੰਬਰ ਦਰਮਿਆਨ ਨਿਸ਼ਾਨਾ ਬਣਾਉਣ ਦੀ ਗੱਲ ਕਹੀ ਗਈ ਹੈ।

ਜੱਜ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ

ਧਮਕੀ ਮਿਲਣ ਤੋਂ ਤੁਰੰਤ ਬਾਅਦ ਲੁਧਿਆਣਾ ਦੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਪੁਲਿਸ ਕਮਿਸ਼ਨਰ ਨੂੰ ਪੱਤਰ ਲਿਖ ਕੇ ਮਾਮਲੇ ਦੀ ਜਾਣਕਾਰੀ ਦਿੱਤੀ ਗਈ। ਪੱਤਰ ਵਿੱਚ ਜੱਜਾਂ, ਅਦਾਲਤੀ ਸਟਾਫ਼, ਵਕੀਲਾਂ ਅਤੇ ਅਦਾਲਤ ਵਿੱਚ ਮੌਜੂਦ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਤੁਰੰਤ ਲੋੜੀਂਦੇ ਕਦਮ ਚੁੱਕਣ ਦੀ ਮੰਗ ਕੀਤੀ ਗਈ। ਪੁਲਿਸ ਵੱਲੋਂ ਅਦਾਲਤੀ ਕੰਪਲੈਕਸ ਦੀ ਸੁਰੱਖਿਆ ਨੂੰ ਲੈ ਕੇ ਵਿਆਪਕ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੇ ਨਾਲ ਹੀ ਧਮਕੀ ਭਰੀ ਈ-ਮੇਲ ਦੇ ਸਰੋਤ ਅਤੇ ਇਸ ਨੂੰ ਭੇਜਣ ਵਾਲੇ ਵਿਅਕਤੀ ਦੀ ਪਛਾਣ ਸਬੰਧੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ।

About The Author

Related Posts