Punjab
Ludhiana News: ਲੁਧਿਆਣਾ ’ਚ ਪਾਰਕਿੰਗ ਵਿਵਾਦ ਦੌਰਾਨ ਫਾਇਰਿੰਗ, 31 ਸਾਲਾ ਨੌਜਵਾਨ ਦੀ ਮੌਤ
ਲੁਧਿਆਣਾ ’ਚ ਪਾਰਕਿੰਗ ਵਿਵਾਦ ਦੌਰਾਨ ਫਾਇਰਿੰਗ, 31 ਸਾਲਾ ਨੌਜਵਾਨ ਦੀ ਮੌਤ
ਲੁਧਿਆਣਾ (ਸੱਚ ਕਹੂੰ ਨਿਊਜ਼/ਹਿੰ.ਸ.)। ਲੁਧਿਆਣਾ ਦੇ ਤਾਜਪੁਰ ਰੋਡ ’ਤੇ ਗੱਡੀ ਦੀ ਪਾਰਕਿੰਗ ਨੂੰ ਲੈ ਕੇ ਹੋਇਆ ਵਿਵਾਦ ਖ਼ੂਨੀ ਝੜਪ ਵਿੱਚ ਬਦਲ ਗਿਆ। ਦੋ ਧਿਰਾਂ ਵਿਚਾਲੇ ਹੋਈ ਤਕਰਾਰ ਤੋਂ ਬਾਅਦ ਫਾਇਰਿੰਗ ਹੋਣ ਕਾਰਨ 31 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਦਰਬਾਰਾ ਸਿੰਘ ਉਰਫ਼ ਹੈਰੀ ਵਜੋਂ ਹੋਈ ਹੈ, ਜੋ ਡਰਾਈਵਰ ਵਜੋਂ ਕੰਮ ਕਰਦਾ ਸੀ। ਮਿਲੀ ਜਾਣਕਾਰੀ ਅਨੁਸਾਰ, ਤਾਜਪੁਰ ਰੋਡ ’ਤੇ ਗੱਡੀ ਖੜ੍ਹੀ ਕਰਨ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਵਿਵਾਦ ਸ਼ੁਰੂ ਹੋਇਆ ਸੀ। ਦੋਸ਼ ਹੈ ਕਿ ਇੱਕ ਧਿਰ ਵੱਲੋਂ ਦੂਜੀ ਧਿਰ ਦੀ ਗੱਡੀ ਦੀ ਭੰਨਤੋੜ ਕੀਤੀ ਗਈ। ਇਸ ਤੋਂ ਬਾਅਦ ਦੂਜੀ ਧਿਰ ਦੇ ਲੋਕ ਵਿਰੋਧ ਕਰਨ ਲਈ ਪਹੁੰਚੇ, ਜਿਸ ਦੌਰਾਨ ਮਾਮਲਾ ਹੋਰ ਭਖ ਗਿਆ ਤੇ ਫਾਇਰਿੰਗ ਹੋ ਗਈ। ਇਸ ਦੌਰਾਨ ਦਰਬਾਰਾ ਉਰਫ਼ ਹੈਰੀ ਦੀ ਛਾਤੀ ’ਚ ਗੋਲੀ ਲੱਗ ਗਈ।
ਉਸ ਨੂੰ ਤੁਰੰਤ ਸੀਐੱਮਸੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਤੋਂ ਬਾਅਦ ਨੌਜਵਾਨ ਦੀ ਲਾਸ਼ ਨਿੱਜੀ ਹਸਪਤਾਲ ਦੀ ਮੋਰਚਰੀ ’ਚ ਰੱਖੀ ਗਈ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਪਾਰਕਿੰਗ ਨੂੰ ਲੈ ਕੇ ਹੋਏ ਵਿਵਾਦ ਕਾਰਨਾਂ, ਫਾਇਰਿੰਗ ਦੇ ਹਾਲਾਤ ਤੇ ਇਸ ਘਟਨਾ ਵਿੱਚ ਸ਼ਾਮਲ ਵਿਅਕਤੀਆਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਜਾਂਚ ਪੂਰੀ ਹੋਣ ਤੋਂ ਬਾਅਦ ਹੀ ਘਟਨਾ ਨਾਲ ਜੁੜੇ ਤੱਥ ਸਪੱਸ਼ਟ ਹੋ ਸਕਣਗੇ।
ਇਹ ਵੀ ਪੜ੍ਹੋ : ਓਸਲੋ ਵਾਰਤਾ ਤੋਂ ਬਾਅਦ ਜ਼ੇਲੇਂਸਕੀ ਆਸਵੰਦ, ਰੂਸ ਤੋਂ ਜਵਾਬ ਦੀ ਉਡੀਕ