Punjab Congress News: ਮਹਿੰਦਰਪਾਲ ਹੈਪੀ ਪਜਨੀ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਨਿਯੁਕਤ
2027 ਤੱਕ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ-ਰਾਤ ਮਿਹਨਤ ਕਰਾਂਗਾ: ਪਜਨੀ
Punjab Congress News: (ਅਨਿਲ ਲੁਟਾਵਾ) ਅਮਲੋਹ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਅਤੇ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਦੇ ਯਤਨਾਂ ਸਦਕਾ ਸੀਨੀਅਰ ਕਾਂਗਰਸੀ ਆਗੂ ਮਹਿੰਦਰਪਾਲ ਪਜਨੀ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ ਵੱਲੋਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
ਇਹ ਵੀ ਪੜ੍ਹੋ: Ajit Agarkar: ਅਜੀਤ ਅਗਰਕਰ ਨੂੰ ਮਿਲਿਆ ਇਨਾਮ, ਹੁਣ 2027 ਤੱਕ ਬਣੇ ਰਹਿਣਗੇ ਮੁੱਖ ਚੋਣਕਾਰ
ਸਨਮਾਨ ਸਮਾਗਮ ਦੌਰਾਨ ਮਹਿੰਦਰਪਾਲ ਪਜਨੀ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਾ ਵੜਿੰਗ, ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ, ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਅਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਦਾ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਪਾਰਟੀ ਹਾਈਕਮਾਨ ਅਤੇ ਹਲਕਾ ਅਮਲੋਹ ਦੀ ਰਹਿਨੁਮਾਈ ਕਰ ਰਹੇ ਕਾਕਾ ਰਣਦੀਪ ਸਿੰਘ ਨਾਭਾ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਮਿਹਨਤ ਕਰਨਗੇ। ਪਜਨੀ ਨੇ ਕਿਹਾ ਕਿ 2027 ’ਚ ਪੰਜਾਬ ’ਚ ਕਾਂਗਰਸ ਦੀ ਸਰਕਾਰ ਆਉਣ ਤੱਕ ਵਰਕਰਾਂ ਨੂੰ ਪਾਰਟੀ ਨਾਲ ਜੋੜਦੇ ਰਹਾਂਗੇ ਤੇ ਪਾਰਟੀਆਂ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁਚਾਉਣ ਲਈ ਪੂਰੀ ਮਿਹਨਤ ਕਰਨਗੇ। ਇਸ ਮੌਕੇ ਸ਼ਿਵ ਕੁਮਾਰ ਗਰਗ, ਰਾਕੇਸ਼ ਕੁਮਾਰ ਗੋਗੀ, ਭੂਸ਼ਨ ਸ਼ਰਮਾ, ਸ਼ਮਸ਼ੇਰ ਸਿੰਘ ਅੰਨੀਆਂ, ਸੁੱਖਾ ਖੁੰਮਣਾ, ਲਵਪ੍ਰੀਤ ਕਾਹਨਪੁਰਾ, ਪੀਏ ਮਨਪ੍ਰੀਤ ਸਿੰਘ ਮਿੰਟਾ ਸਮੇਤ ਹੋਰ ਕਾਂਗਰਸੀ ਆਗੂ ਤੇ ਵਰਕਰ ਮੌਜੂਦ ਸਨ।
