War Against Drugs Punjab: ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅਮਰਗੜ੍ਹ ਪੁਲਿਸ ਦੀ ਵੱਡੀ ਕਾਰਵਾਈ

ਦੋ ਵੱਖ-ਵੱਖ ਮਾਮਲਿਆਂ ’ਚ 105 ਨਸ਼ੀਲੀਆਂ ਗੋਲੀਆਂ ਤੇ 7 ਗ੍ਰਾਮ ਹੈਰੋਇਨ ਬਰਾਮਦ, ਦੋ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ

Satinder Mathur  Picture
Published On

War Against Drugs Punjab: ਮਾਲੇਰਕੋਟਲਾ, (ਗੁਰਤੇਜ ਜੋਸ਼ੀ)। ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅਮਰਗੜ੍ਹ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਦੋ ਵੱਖ-ਵੱਖ ਮਾਮਲਿਆਂ ’ਚ 105 ਨਸ਼ੀਲੀਆਂ ਗੋਲੀਆਂ ਅਤੇ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲਿਸ ਨੇ ਦੋ ਮੁਲਜ਼ਮਾਂ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਤਹਿਤ ਮਾਮਲੇ ਦਰਜ ਕੀਤੇ ਹਨ।

ਇਸ ਸਬੰਧੀ ਜਾਣਕਾਰੀ ਅਨੁਸਾਰ, ਐੱਸ.ਐੱਸ.ਪੀ. ਮਾਲੇਰਕੋਟਲਾ ਸ੍ਰੀ ਹਰਕਮਲ ਪ੍ਰੀਤ ਸਿੰਘ ਖੱਖ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡੀ.ਐੱਸ.ਪੀ. ਸੰਜੀਵ ਕਪੂਰ, ਸਬ-ਡਿਵੀਜ਼ਨ ਅਮਰਗੜ੍ਹ ਦੀ ਅਗਵਾਈ ਹੇਠ ਪੁਲਿਸ ਵੱਲੋਂ ਇਹ ਕਾਰਵਾਈ ਕੀਤੀ ਗਈ। ਪਹਿਲੇ ਮਾਮਲੇ ਵਿੱਚ ਥਾਣਾ ਅਮਰਗੜ੍ਹ ਵਿਖੇ  ਧਾਰਾ 22/61/85 ਐਨ.ਡੀ.ਪੀ.ਐੱਸ. ਐਕਟ ਤਹਿਤ  ਪੁਲਿਸ ਨੇ ਆਹਦ ਪੁੱਤਰ ਮੁਹੰਮਦ ਜਮੀਲ, ਵਾਸੀ ਖੁਸ਼ਹਾਲ ਬਸਤੀ, ਮੰਨਾ ਫਾਟਕ, ਮਾਲੇਰਕੋਟਲਾ ਕੋਲੋਂ 105 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। 

ਇਹ ਵੀ ਪੜ੍ਹੋ: Sad News: ਅਮਰੀਕਾ ’ਚ ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ

ਦੂਜੇ ਮਾਮਲੇ ਵਿੱਚ  ਸੰਦੀਪ ਸਿੰਘ ਪੁੱਤਰ ਸੋਹਣ ਸਿੰਘ, ਵਾਸੀ ਪਿੰਡ ਚੌਂਦਾ, ਅਮਰਗੜ੍ਹ ਕੋਲੋਂ 7 ਗ੍ਰਾਮ ਹੈਰੋਇਨ (ਚਿੱਟਾ) ਬਰਾਮਦ ਕੀਤੀ ਗਈ। ਪੁਲਿਸ ਅਧਿਕਾਰੀਆਂ ਅਨੁਸਾਰ, ਮਾਲੇਰਕੋਟਲਾ ਪੁਲਿਸ ਵੱਲੋਂ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਅਤੇ ਇਸ ਗੈਰ-ਕਾਨੂੰਨੀ ਧੰਦੇ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਲਗਾਤਾਰ ਜਾਰੀ ਹੈ। ਪੁਲਿਸ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਨਸ਼ਿਆਂ ਦੀ ਵਿਕਰੀ ਜਾਂ ਤਸਕਰੀ ਸਬੰਧੀ ਕੋਈ ਵੀ ਜਾਣਕਾਰੀ ਮਿਲਣ ’ਤੇ ਪੁਲਿਸ ਨਾਲ ਸਾਂਝੀ ਕੀਤੀ ਜਾਵੇ, ਤਾਂ ਜੋ ਨਸ਼ਾ-ਮੁਕਤ ਪੰਜਾਬ ਦੀ ਸਿਰਜਣਾ ਲਈ ਸਾਂਝੇ ਯਤਨ ਕੀਤੇ ਜਾ ਸਕਣ।

Comments

Post Your Comment

About The Author

Related Posts