AAP Punjab: ਮੋਹਾਲੀ ਦੀ ਸਿਆਸਤ ’ਚ ਵੱਡਾ ਉਲਟਫੇਰ, ਕਾਂਗਰਸੀ ਆਗੂ ‘ਆਪ’ ’ਚ ਸ਼ਾਮਲ

ਕੌਂਸਲਰ ਹਰਜੀਤ ਸਿੰਘ ਭੋਲੂ ਨੇ ਕਾਂਗਰਸ ਪਾਰਟੀ ਛੱਡ ‘ਆਪ’ ’ਚ ਹੋਏ ਸ਼ਾਮਲ

Khushdeep Singh Picture
Published On

Mohali News: ਮੋਹਾਲੀ (ਸੱਚ ਕਹੂੰ ਨਿਊਜ਼/ਹਿੰ.ਸ.)। ਆਮ ਆਦਮੀ ਪਾਰਟੀ ਦੀ ਮੋਹਾਲੀ ਇਕਾਈ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਨਗਰ ਨਿਗਮ ਮੋਹਾਲੀ ਦੇ ਵਾਰਡ ਨੰਬਰ 30 ਤੋਂ ਮੌਜੂਦਾ ਮਿਉਂਸੀਪਲ ਕੌਂਸਲਰ ਹਰਜੀਤ ਸਿੰਘ ਭੋਲੂ ਨੇ ਕਾਂਗਰਸ ਪਾਰਟੀ ਛੱਡ ਕੇ ਹਲਕਾ ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਉਨ੍ਹਾਂ ਦੇ ਨਾਲ ਮੋਹਾਲੀ ਦੇ ਪਿੰਡ ਸੋਹਾਣਾ ਦੀਆਂ ਕਈ ਹੋਰ ਮੁੱਖ ਹਸਤੀਆਂ ਤੇ ਪਿੰਡ ਬੜੀ ਦੇ ਪੰਚ ਗਗਨਦੀਪ ਸਿੰਘ ਬੜੀ ਵੀ ਕਾਂਗਰਸ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋਏ। ‘ਆਪ’ ’ਚ ਸ਼ਾਮਲ ਹੋਣ ਵਾਲਿਆਂ ’ਚ ਮਾਸਟਰ ਸੁਖਦੇਵ ਸਿੰਘ, ਦਿਲਦਾਰ ਸਿੰਘ ਬਿੱਲੂ, ਸਿੰਗਾਰਾ ਸੋਹਾਣਾ, ਪ੍ਰੇਮ ਸਿੰਘ, ਜਗਦੀਪ ਸਿੰਘ, ਰਮਨਦੀਪ ਸੋਹਾਣਾ ਤੇ ਗਗਨਦੀਪ ਸਿੰਘ ਬੜੀ ਦੇ ਨਾਂਅ ਸ਼ਾਮਲ ਹਨ। ਪਾਰਟੀ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਹਰਜੀਤ ਸਿੰਘ ਭੋਲੂ ਆਪਣੇ ਕਰੀਬ 50 ਸਾਥੀਆਂ ਸਮੇਤ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਏ। Mohali News

ਇਸ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਾਰੇ ਵਰਗਾਂ ਦੇ ਲੋਕਾਂ ਨੂੰ ਨਾਲ ਲੈ ਕੇ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵਿਰੋਧੀ ਪਾਰਟੀਆਂ ਦੇ ਆਗੂ ਅਤੇ ਵਰਕਰ ਪਾਰਟੀ ਨਾਲ ਜੁੜ ਰਹੇ ਹਨ। ਇਸ ਮੌਕੇ ਹਰਜੀਤ ਸਿੰਘ ਭੋਲੂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਦੇ ਕੰਮਾਂ ਅਤੇ ਲੀਡਰਸ਼ਿਪ ਤੋਂ ਪ੍ਰਭਾਵਿਤ ਹੋ ਕੇ ਪਾਰਟੀ ’ਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਉਹ ਪਾਰਟੀ ਨੂੰ ਮਜ਼ਬੂਤ ਕਰਨ ਲਈ ਆਪਣੀ ਜ਼ਿੰਮੇਵਾਰੀ ਨਿਭਾਉਣਗੇ। ਇਸ ਮੌਕੇ ਮੋਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ, ਸੀਨੀਅਰ ਡਿਪਟੀ ਮੇਅਰ ਆਰਪੀ ਸ਼ਰਮਾ, ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਮਿਉਂਸੀਪਲ ਕੌਂਸਲਰ ਕਮਲਜੀਤ ਕੌਰ, ਕੁਲਦੀਪ ਸਿੰਘ ਸਮਾਣਾ, ਪਰਮਜੀਤ ਸਿੰਘ ਚੌਹਾਨ, ਫੂਲਰਾਜ ਸਿੰਘ ਸਟੇਟ ਐਵਾਰਡੀ, ਅਕਬਿੰਦਰ ਸਿੰਘ ਗੋਸਲ, ਸੁਰਿੰਦਰ ਸਿੰਘ ਰੋਡਾ, ਰੁਪਿੰਦਰ ਸਿੰਘ ਰੂਪਾ, ਜਸਪਾਲ ਸਿੰਘ ਸਮੇਤ ਵੱਡੀ ਗਿਣਤੀ ’ਚ ਆਮ ਆਦਮੀ ਪਾਰਟੀ ਦੇ ਸਮਰਥਕ ਮੌਜ਼ੂਦ ਸਨ। Mohali News

ਇਹ ਵੀ ਪੜ੍ਹੋ : Patiala News: ਪਟਿਆਲਾ ਦੇ ਸੁਨਿਆਰਹੇੜੀ ’ਚ ਸਨੌਰ ਸੂਆ ਟੁੱਟਣ ਨਾਲ 100 ਏਕੜ ਝੋਨੇ ਦੀ ਫਸਲ ਪਾਣੀ ’ਚ ਡੁੱਬੀ

About The Author

Related Posts