Malerkotla Election Results: ਮਲੇਰਕੋਟਲਾ ਨਗਰ ਕੌਂਸਲ ਚੋਣ ਨਤੀਜੇ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ 

ਕਾਂਗਰਸ ਨੂੰ 8 ਸੀਟਾਂ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਕੇਵਲ 1-1 ਸੀਟ ਮਿਲੀ

Satinder Mathur  Picture
Published On

Malerkotla Election Results: ਮਲੇਰਕੋਟਲਾ,(ਗੁਰਤੇਜ ਜੋਸ਼ੀ)। ਨਗਰ ਕੌਂਸਲ ਮਲੇਰਕੋਟਲਾ ਦੀਆਂ ਬੀਤੇ ਦਿਨੀਂ ਹੋਈਆਂ ਚੋਣਾਂ ਦੇ ਅੱਜ ਨਤੀਜੇ ਆਉਣ ਨਾਲ ਸ਼ਹਿਰ ਦੀ ਸਿਆਸੀ ਤਸਵੀਰ ਸਾਫ ਹੋ ਗਈ ਹੈ। 33 ਵਾਰਡਾਂ ਵਾਲੀ ਇਸ ਚੋਣ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 20 ਸੀਟਾਂ ਜਿੱਤ ਕੇ ਪੂਰੀ ਬੜਤ ਬਣਾਈ ਹੈ। ਇਸਦੇ ਉਲਟ ਕਾਂਗਰਸ ਨੂੰ ਸਿਰਫ 8 ਸੀਟਾਂ ਨਾਲ ਹੀ ਸਬਰ ਕਰਨਾ ਪਿਆ, ਜਦਕਿ ਆਜ਼ਾਦ ਉਮੀਦਵਾਰਾਂ ਨੇ 3 ਵਾਰਡਾਂ ਵਿੱਚ ਜਿੱਤ ਦਰਜ ਕੀਤੀ। ਭਾਰਤੀ ਜਨਤਾ ਪਾਰਟੀ (ਬੀਜੇਪੀ) ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਕੇਵਲ 1-1 ਸੀਟ ਮਿਲੀ, ਜਿਸ ਨਾਲ ਦੋਵਾਂ ਪਾਰਟੀਆਂ ਦੀ ਕਾਰਗੁਜ਼ਾਰੀ ਕਾਫੀ ਨਿਰਾਸ਼ਾਜਨਕ ਰਹੀ।

ਇਹ ਵੀ ਪੜ੍ਹੋ: Farmer News: ਲੈਂਡ ਮੋਰਗੇਜ਼ ਬੈਂਕ ਦੀ ਧੱਕੇਸ਼ਾਹੀ ਖ਼ਿਲਾਫ਼ 1 ਜੂਨ ਨੂੰ ਚੰਡੀਗੜ੍ਹ ਵੱਲ ਮਾਰਚ ਕਰੇਗੀ ਬੀਕੇਯੂ ਏਕਤਾ ਸਿੱਧੂਪੁਰ

Malerkotla Election Results3

ਜਿਕਰਯੋਗ ਹੈ ਕਿ ਇਸ ਚੋਣ ਵਿੱਚ ਕੁੱਲ 33 ਵਾਰਡਾਂ ਲਈ 158 ਉਮੀਦਵਾਰ ਮੈਦਾਨ ਵਿੱਚ ਸਨ, ਜਿੰਨਾ ਵਿੱਚ ਸੱਤਾਧਾਰੀ ਪਾਰਟੀ ਦੀ ਟਿਕਟ ਉੱਪਰ ਪੱਤਰਕਾਰ ਭਾਈਚਾਰੇ ਵੱਲੋਂ ਚੋਣ ਮੈਦਾਨ ਵਿਚ ਉਤਰੇ ਮੁਨਸ਼ੀ ਫਾਰੂਕ ਅਹਿਮਦ ਨੇ ਵੀ ਆਪਣੇ ਵਿਰੋਧੀਆਂ ਨੂੰ ਵੱਡੀ ਮਾਤ ਦਿੰਦਿਆ ਜਿੱਤ ਪ੍ਰਾਪਤ ਕੀਤੀ ਹੈ। ਇਸ ਤੋਂ ਇਲਾਵਾ ਕਈ ਵਾਰਡਾਂ ਵਿੱਚ ਤਿੱਖੇ ਅਤੇ ਦਿਲਚਸਪ ਮੁਕਾਬਲੇ ਵੇਖਣ ਨੂੰ ਮਿਲੇ।

ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਚੋਣ ਨਤੀਜਿਆਂ ਤੋਂ ਸਾਫ ਹੈ ਕਿ ਮਲੇਰਕੋਟਲਾ ਦੇ ਵੋਟਰਾਂ ਨੇ ਇਸ ਵਾਰ ਵੱਡੇ ਪੱਧਰ ’ਤੇ ਬਦਲਾਅ ਨੂੰ ਤਰਜ਼ੀਹ ਦਿੱਤੀ ਹੈ ਅਤੇ ਆਮ ਆਦਮੀ ਪਾਰਟੀ ‘ਤੇ ਆਪਣਾ ਭਰੋਸਾ ਜਤਾਇਆ ਹੈ।

Malerkotla Election Results2

 

About The Author

Related Posts