Malerkotla Police: ਆਜ਼ਾਦੀ ਦਿਵਸ ਮੌਕੇ ਮਾਲੇਰਕੋਟਲਾ ਪੁਲਿਸ ਪੂਰੀ ਤਰ੍ਹਾਂ ਚੌਕਸ, ਬੱਸ ਅੱਡਿਆਂ ’ਤੇ ਚਲਾਇਆ ਵਿਸ਼ੇਸ਼ ਚੈਕਿੰਗ ਅਭਿਆਨ

ਆਉਣ ਵਾਲੇ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮਾਲੇਰਕੋਟਲਾ ਪੁਲਿਸ ਵੱਲੋਂ ਜ਼ਿਲ੍ਹੇ ਭਰ ’ਚ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ

Khushdeep Singh Picture
Published On

Malerkotla Police: ਮਾਲੇਰਕੋਟਲਾ (ਗੁਰਤੇਜ ਜੋਸ਼ੀ)। ਆਉਣ ਵਾਲੇ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮਾਲੇਰਕੋਟਲਾ ਪੁਲਿਸ ਵੱਲੋਂ ਜ਼ਿਲ੍ਹੇ ਭਰ ’ਚ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ। ਇਸ ਤਹਿਤ ਸ਼ਹਿਰ ਤੇ ਹੋਰ ਸੰਵੇਦਨਸ਼ੀਲ ਬਥਾਵਾਂ ’ਤੇ ਨਿਗਰਾਨੀ ਵਧਾਉਣ ਦੇ ਨਾਲ-ਨਾਲ ਵਿਸ਼ੇਸ਼ ਚੈਕਿੰਗ ਅਭਿਆਨ ਵੀ ਚਲਾਏ ਜਾ ਰਹੇ ਹਨ। ਇਸੇ ਲੜੀ ਤਹਿਤ ਐੱਸਐੱਸਪੀ ਮਾਲੇਰਕੋਟਲਾ ਦੀ ਅਗਵਾਈ ਹੇਠ ਡੀਐੱਸਪੀ ਮਾਲੇਰਕੋਟਲਾ, ਡੀਐੱਸਪੀ ਅਮਰਗੜ੍ਹ ਤੇ ਡੀਐੱਸਪੀ ਅਹਿਮਦਗੜ੍ਹ ਨੇ ਪੁਲਿਸ ਫੋਰਸ ਸਮੇਤ ਮਾਲੇਰਕੋਟਲਾ, ਅਮਰਗੜ੍ਹ ਤੇ ਅਹਿਮਦਗੜ੍ਹ ਦੇ ਬੱਸ ਅੱਡਿਆਂ ’ਤੇ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ। ਚੈਕਿੰਗ ਦੌਰਾਨ ਬੱਸਾਂ, ਯਾਤਰੀਆਂ ਦੇ ਸਮਾਨ ਅਤੇ ਸ਼ੱਕੀ ਵਿਅਕਤੀਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਇਸ ਮੌਕੇ ਪੁਲਿਸ ਅਧਿਕਾਰੀਆਂ ਨੇ ਯਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਹਰ ਸਮੇਂ ਚੌਕਸ ਰਹਿਣ ਤੇ ਕਿਸੇ ਵੀ ਸ਼ੱਕੀ ਵਿਅਕਤੀ, ਲਾਵਾਰਿਸ ਵਸਤੂ ਜਾਂ ਸ਼ੱਕੀ ਗਤੀਵਿਧੀ ਸਬੰਧੀ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਮਾਲੇਰਕੋਟਲਾ ਪੁਲਿਸ ਨੇ ਕਿਹਾ ਕਿ ਜ਼ਿਲ੍ਹੇ ’ਚ ਅਮਨ-ਕਾਨੂੰਨ ਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੈ। ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਐਮਰਜੈਂਸੀ ਸਥਿਤੀ ਦੀ ਸੂਚਨਾ ਤੁਰੰਤ ਪੰਜਾਬ ਪੁਲਿਸ ਹੈਲਪਲਾਈਨ 112 ’ਤੇ ਦਿੱਤੀ ਜਾ ਸਕਦੀ ਹੈ। Malerkotla Police

ਇਹ ਵੀ ਪੜ੍ਹੋ : Crime News: ਬੰਦ ਪਏ ਮਕਾਨ ’ਚੋਂ ਨੌਜਵਾਨ ਦੀ ਲਾਸ਼ ਬਰਾਮਦ, ਦੋਸਤ ਖਿਲਾਫ਼ ਕੇਸ ਦਰਜ

About The Author

Related Posts