Malerkotla News: ਮਲੇਰਕੋਟਲਾ ਪੁਲਿਸ ਵੱਲੋਂ ਸੱਤ ਡਰੱਗ ਹੌਟਸਪੌਟਾਂ ’ਤੇ ਛਾਪੇਮਾਰੀ
15 ਸ਼ੱਕੀ ਵਿਅਕਤੀ ਰਾਊਂਡਅੱਪ
Malerkotla News: ਮਾਲੇਰਕੋਟਲਾ, (ਗੁਰਤੇਜ ਜੋਸ਼ੀ) । ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਮਲੇਰਕੋਟਲਾ ਪੁਲਿਸ ਵੱਲੋਂ ਸ਼ਨੀਵਾਰ ਸਵੇਰੇ ਜ਼ਿਲ੍ਹੇ ਦੇ ਸਾਰੇ ਸੱਤ ਚਿੰਨ੍ਹਿਤ ਡਰੱਗ ਹੌਟਸਪੌਟਾਂ ’ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (CASO) ਚਲਾਈ ਗਈ। ਐੱਸਐੱਸਪੀ ਹਰਕਮਲ ਪ੍ਰੀਤ ਸਿੰਘ ਖੱਖ ਦੀ ਨਿਗਰਾਨੀ ਹੇਠ ਕੀਤੀ ਗਈ ਇਸ ਕਾਰਵਾਈ ਦੌਰਾਨ ਤਸਦੀਕ ਲਈ 15 ਸ਼ੱਕੀ ਵਿਅਕਤੀਆਂ ਨੂੰ ਰਾਊਂਡਅੱਪ ਕੀਤਾ ਗਿਆ, ਜਿਨ੍ਹਾਂ ਵਿੱਚੋਂ 10 ਮਲੇਰਕੋਟਲਾ ਅਤੇ ਤਿੰਨ ਅਹਿਮਦਗੜ੍ਹ ਸਬ-ਡਿਵੀਜ਼ਨ ਨਾਲ ਸਬੰਧਤ ਸਨ।
ਇਹ ਵੀ ਪੜ੍ਹੋ: Patiala Paneer Seizure: ਪਟਿਆਲਾ ’ਚ ਫੂਡ ਸੇਫਟੀ ਟੀਮ ਦੀ ਕਾਰਵਾਈ, 1.25 ਕੁਇੰਟਲ ਪਨੀਰ ਜ਼ਬਤ
ਐੱਸਐੱਸਪੀ ਖੱਖ ਨੇ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਦੁਹਰਾਉਂਦਿਆਂ ਕਿਹਾ ਕਿ ਇਨ੍ਹਾਂ ਹੌਟਸਪੌਟਾਂ ਨੂੰ ਨਸ਼ਾ-ਮੁਕਤ ਕਰਨ ਦੇ ਨਾਲ-ਨਾਲ ਸਿਵਲ ਪ੍ਰਸ਼ਾਸਨ, ਸਥਾਨਕ ਲੋਕਾਂ ਅਤੇ ਗੈਰ-ਸਰਕਾਰੀ ਸੰਸਥਾਵਾਂ ਦੇ ਸਹਿਯੋਗ ਨਾਲ ਸਾਫ਼-ਸੁਥਰੇ ਅਤੇ ਸੁਰੱਖਿਅਤ ਜਨਤਕ ਸਥਾਨਾਂ ਵਜੋਂ ਵਿਕਸਿਤ ਕੀਤਾ ਜਾਵੇਗਾ। ਨਸ਼ੇ ਦੀ ਲਤ ਤੋਂ ਪ੍ਰਭਾਵਿਤ ਨੌਜਵਾਨਾਂ ਦੇ ਇਲਾਜ, ਮੁੜ ਵਸੇਬੇ ਅਤੇ ਸਕੂਲਾਂ-ਕਾਲਜਾਂ ਵਿੱਚ ਜਾਗਰੂਕਤਾ ਗਤੀਵਿਧੀਆਂ ’ਤੇ ਵੀ ਜ਼ੋਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 9 ਅਕਤੂਬਰ ਨੂੰ ਐਨਡੀਪੀਐਸ ਐਕਟ ਤਹਿਤ ਚਾਰ ਕੇਸ ਦਰਜ ਕਰਕੇ 11 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਦੋਂਕਿ ਅੱਠ ਸੂਚੀਬੱਧ ਨਸ਼ਾ ਤਸਕਰਾਂ ਨੂੰ ਵੀ ਕਾਬੂ ਕੀਤਾ ਗਿਆ।